Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਨਮਦੀਪ ਕੌਰ, ਡਾ. ਪ੍ਰੱਗਿਆ ਜੈਨ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਆਦੇਸ਼

PoonamDeep Kaur, DC Faridkot, Deputy Commissioner Faridkot, Faridkot, Dr Pragya Jain

Web Admin

Web Admin

5 Dariya News

ਫ਼ਰੀਦਕੋਟ , 27 Oct 2025

Last updated on: Oct 28, 2025, 11:13 IST

ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਨੇ ਅੱਜ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਕਲੱਸਟਰ ਅਫਸਰਾਂ/ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਰੋਜਾਨਾ ਮੀਟਿੰਗ ਕਰਨ ਤੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਰਾਨੀ ਰੱਖਣ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਰੋਜਾਨਾ ਕਾਰਵਾਈ ਦੀ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਰ ਕਲੱਸਟਰ ਵਿੱਚ ਅਧਿਕਾਰੀ, ਪਟਵਾਰੀ, ਸੁਸਾਇਟੀ ਮੈਂਬਰ, ਮਨਰੇਗਾ, ਆਂਗਨਵਾੜੀ ਅਤੇ ਆਸ਼ਾ ਵਰਕਰਾਂ ਸਮੇਤ ਪੰਚਾਇਤ ਮੈਂਬਰਾਂ ਨੂੰ ਜੋ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਉਨ੍ਹਾਂ ਤੇ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। 

ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਮਿਲ ਰਹੀ ਸਬਸਿਡੀ ਵਾਲੀ ਮਸ਼ੀਨਰੀ ਦੀ ਸਹੂਲਤ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ। ਹਰ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਲਈ ਅਤੇ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ‘ਜ਼ੀਰੋ ਬਰਨਿੰਗ’ ਦਾ ਟੀਚਾ ਪ੍ਰਾਪਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ। ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕੇ ਸਬੰਧਤ ਥਾਣਾ ਇੰਚਾਰਜ ਕਲੱਸਟਰ ਅਫਸਰਾਂ/ਨੋਡਲ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਅਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਲਈ ਕੰਮ ਕਰਨ। 

ਉਨ੍ਹਾਂ ਕਿਹਾ ਕਿ ਅਧਿਕਾਰੀ ਇਨ੍ਹਾਂ ਦਿਨਾਂ ਵਿੱਚ ਫੀਲਡ ਵਿੱਚ ਰਹਿਣ ਤਾ ਜੋ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਨਾ ਹੋਵੇ। ਇਸ ਮੌਕੇ ਸ. ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਮਪੂਰਵਮੈਂਟ ਟਰੱਸਟ ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਸ੍ਰੀ ਸੂਰਜ ਕੁਮਾਰ ਐਸ.ਡੀ.ਐਮ. ਜੈਤੋ/ਕੋਟਕਪੂਰਾ, ਐਸ.ਡੀ.ਐਮ. ਫਰੀਦੋਕਟ ਮੇਜਰ ਡਾ. ਵਰੁਣ ਕੁਮਾਰ, ਸ. ਸੁਖਜੀਤ ਸਿੰਘ ਢਿੱਲਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੱਸਟਰ ਅਫਸਰ, ਨੋਡਲ ਅਫਸਰ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot , Dr Pragya Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD