Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਮਾਰਚ

ਸਕੂਲੀ ਬੱਚਿਆਂ ਤੇ ਲੋਕਾਂ ਨੂੰ ਨਸ਼ੇ ਨਾ ਕਰਨ ਸਬੰਧੀ ਚੁਕਾਈ ਸੌਂਹੁ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 27 Oct 2025

Last updated on: Oct 28, 2025, 11:20 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਪੁਲਿਸ ਤੇ ਪ੍ਰਸ਼ਸ਼ਨਿਕ ਅਧਿਕਾਰੀਆਂ ਸਮੇਤ ਜਗਰਾਉਂ ਦੇ ਮੇਨ ਬੱਸ ਸਟੈਂਡ ਚੌਂਕ ਤੋਂ ਲਾਲਾ ਲਾਜਪਤ ਰਾਏ ਪਾਰਕ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਲਈ ਵਿਸ਼ਾਲ ਪੈਦਲ ਮਾਰਚ ਕੀਤਾ। 

ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰ, ਵਲੰਟੀਅਰ, ਸਕੂਲੀ ਬੱਚੇ ਅਤੇ ਜਨਤਕ ਜੱਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਪੈਦਲ ਮਾਰਚ ਦੌਰਾਨ ਸਕੂਲੀ ਬੱਚਿਆਂ ਦੇ ਹੱਥਾਂ ਵਿੱਚ ਫੜੀਆਂ 'ਨਸ਼ਿਆਂ ਵਿਰੁੱਧ' ਜਾਗ੍ਰਿਤ ਕਰਦੀਆਂ ਤਖਤੀਆਂ ਲੋਕਾਂ ਦਾ ਧਿਆਨ ਕੇਂਦਰਿਤ ਕਰ ਰਹੀਆਂ ਸਨ ਅਤੇ ਮਾਰਚ ਦੌਰਾਨ 'ਨਸ਼ਿਆਂ ਵਿਰੁੱਧ' ਲੱਗ ਰਹੇ ਨਾਹਰੇ ਚੰਗੇ ਭਵਿੱਖ ਦਾ ਸੁਨੇਹਾਂ ਦੇ ਰਹੇ ਸਨ। 

ਜਿਉਂ ਹੀ ਇਹ ਪੈਦਲ ਮਾਰਚ ਕਮੇਟੀ ਪਾਰਕ ਕੋਲ ਪਹੁੰਚਿਆ ਤਾਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਦੇ ਬਾਲਾ ਸ਼ਹੀਦ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਬੁੱਤ ਅੱਗੇ ਨਮਨ ਹੋਣ ਉਪਰੰਤ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ 'ਨਸ਼ਿਆਂ ਵਿਰੁੱਧ' ਅਤੇ 'ਨਸ਼ਿਆਂ ਦੇ ਖਾਤਮੇ' ਲਈ ਸੌਂਹੁ ਚੁਕਾਈ ਗਈ ਅਤੇ ਉਹਨਾਂ ਆਖਿਆ ਕਿ ਪਿਛਲੀਆਂ ਸਰਕਾਰਾਂ ਮੌਕੇ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗਣਾ ਸ਼ੁਰੂ ਹੋਇਆ ਅਤੇ ਨਸ਼ਿਆਂ ਦੇ ਹੜ੍ਹ ਵਿੱਚ ਲੋਕਾਂ ਦੇ ਨੌਜੁਆਨ ਧੀਆਂ-ਪੁੱਤ ਰੁੜ ਗਏ। 

ਪਰੰਤੂ ਅਕਾਲੀ-ਕਾਂਗਰਸੀਆਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਨਾਮ ਉਪਰ 'ਸ੍ਰੀ ਗੁਟਕਾ ਸਾਹਿਬ' ਜੀ ਦੀਆਂ ਝੂਠੀਆਂ ਸੌਂਹਾਂ ਖਾਕੇ ਕੇਵਲ ਵੋਟਾਂ ਲੈਣ ਲਈ ਗੁੰਮਰਾਹ ਕਰਦੇ ਰਹੇ। ਉਹਨਾਂ ਆਖਿਆ ਕਿ ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ ਹੈ, ਉਸੇ ਸਮੇਂ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੇ ਸਮੱਗਲਰਾਂ ਨੂੰ ਵੀ ਜ਼ੇਲਾਂ ਵਿੱਚ ਡੱਕਿਆ ਗਿਆ ਹੈ। 

ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਪ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਡੀ.ਐਮ. ਉਪਿੰਦਰਜੀਤ ਕੌਰ, ਡੀ.ਐਸ.ਪੀ.ਜਸਵਿੰਦਰ ਸਿੰਘ ਢੀਂਡਸਾ, ਜ਼ਿਲ੍ਹਾ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ, ਕੋਆਰਡੀਨੇਟਰ ਵਿਕਰਮਜੀਤ ਸਿੰਘ ਥਿੰਦ, ਮਾ.ਪਰਮਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਧਾਲੀਵਾਲ, ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ, ਕ੍ਰਿਸ਼ਨ ਕੁਮਾਰ ਸੁਭਾਸ਼, ਗੋਪੀ ਸ਼ਰਮਾਂ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਕੰਵਰਪਾਲ ਸਿੰਘ, ਕਰਮਜੀਤ ਕੈਂਥ, ਸਾਜਨ ਮਲਹੋਤਰਾ, ਪੰਚ ਜਗਸੀਰ ਸਿੰਘ ਗਾਲਿਬ, ਸਾਬਕਾ ਸਰਪੰਚ ਬਲਦੇਵ ਸਿੰਘ ਅਮਰਗੜ੍ਹ ਕਲੇਰ, ਡਾ.ਜਸਵਿੰਦਰ ਸਿੰਘ ਲੋਪੋ, ਜਿੰਮੀ ਕੋਠੇ ਸ਼ੇਰਜੰਗ, ਜਰਨੈਲ ਸਿੰਘ ਮਲਕ, ਬਲਦੇਵ ਸਿੰਘ ਬਰਸਾਲ, ਸੁਖਵੀਰ ਸਿੰਘ ਪੱਤੀ ਮੁਲਤਾਨੀ, ਸ਼ਿੰਦਰਪਾਲ ਸਿੰਘ ਪਰਜੀਆਂ ਕਲਾਂ, ਜਸਵੀਰ ਸਿੰਘ ਪਰਜੀਆਂ ਬਿਹਾਰੀਪੁਰ, ਤਰਸੇਮ ਸਿੰਘ ਅਲੀਗੜ, ਸਰਪੰਚ ਮਨਦੀਪ ਸਿੰਘ ਮੀਰਪੁਰ, ਸ਼ਮਸ਼ੇਰ ਸਿੰਘ ਗਿੱਦੜਵਿੰਡੀ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸਰਪੰਚ ਹਰਦੀਪ ਸਿੰਘ ਬਰਸਾਲ, ਗੁਰਦੇਵ ਸਿੰਘ ਬਾਰਦੇਕੇ, ਐਡਵੋਕੇਟ ਕਰਮ ਸਿੰਘ, ਸਰਪੰਚ ਬਿੰਦਰ ਸਿੰਘ ਬੁਜਰਗ, ਸਰਪੰਚ ਸੁਖਵਿੰਦਰ ਸਿੰਘ ਮਲਕ, ਗਿੰਨਾਂ ਜਗਰਾਉਂ, ਕੀਪ ਸ਼ੇਖਦੌਲਤ, ਜਨਪ੍ਰੀਤ ਸਿੰਘ, ਲਾਡੀ ਤੂਰ ਸ਼ੇਰਪੁਰਾ, ਡਾ.ਰਾਮਪ੍ਰਤਾਪ ਸਿੰਘ, ਪਾਲੀ ਕਾਉਂਕੇ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD