Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Barinder Kumar Goel, N Rangaswamy, All India NR Congress, Chief Minister of Puducherry

Web Admin

Web Admin

5 Dariya News

ਪੁਡੂਚੇਰੀ , 27 Oct 2025

Last updated on: Oct 28, 2025, 11:55 IST

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ 'ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। 

ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Barinder Kumar Goel , N Rangaswamy , All India NR Congress , Chief Minister of Puducherry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD