Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

Justice Sheel Nagu, Harpreet Sandhu

Web Admin

Web Admin

5 Dariya News

ਚੰਡੀਗੜ੍ਹ , 27 Oct 2025

Last updated on: Oct 28, 2025, 11:57 IST

ਰਾਜ ਸੂਚਨਾ ਕਮਿਸ਼ਨਰ ਪੰਜਾਬ  ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। ਇਹ ਕਲਾਤਮਕ ਰਚਨਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਗਾਮੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦਰਸਾਇਆ ਗਿਆ ਹੈ।

"ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਕਿਤਾਬ ਵਿੱਚ ਗੁਰੂ ਸਾਹਿਬ ਦੀਆਂ ਯਾਤਰਾਵਾਂ, ਅਧਿਆਤਮਿਕ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨੂੰ ਤਸਵੀਰਾਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਤਸਵੀਰਾਂ ਅਤੇ ਸੰਖੇਪ ਇਤਿਹਾਸਕ ਜਾਣਕਾਰੀ ਦੇ ਕਲਾਤਮਕ ਮਿਸ਼ਰਣ ਰਾਹੀਂ ਇਹ ਕਿਤਾਬ ਗੁਰੂ ਸਾਹਿਬ ਦੇ ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਂਦੀ ਹੈ। ਲੇਖਕ ਹਰਪ੍ਰੀਤ ਸੰਧੂ ਨੇ ਇਹਨਾਂ ਪਵਿੱਤਰ ਸਥਾਨਾਂ ਦੇ ਸਾਰ ਨੂੰ ਬਹੁਤ ਬਾਰੀਕੀ ਨਾਲ ਚਿੱਤਰਿਆ ਹੈ ਅਤੇ ਸਿੱਖ ਵਿਰਾਸਤ ਤੇ ਇਤਿਹਾਸ ਬਾਰੇ ਜਾਗਰੂਕਤਾ ਪੈਦਾ ਕਰਦਿਆਂ ਪਾਠਕਾਂ ਲਈ ਇੱਕ ਕਲਾਤਮਕ ਯਾਤਰਾ ਤਿਆਰ ਕੀਤੀ ਹੈ। 

ਨੌਵੇਂ ਸਿੱਖ ਗੁਰੂ ਸਾਹਿਬ ਦੀ ਕੌਮ ਲਈ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ ਕਿਤਾਬਾਂ ਦਾ ਇੱਕ ਸੈੱਟ ਹਾਈ ਕੋਰਟ ਦੇ ਜੱਜਾਂ ਦੀ ਲਾਇਬ੍ਰੇਰੀ ਲਈ ਭੇਟ ਕੀਤਾ ਗਿਆ ਹੈ।ਮਾਣਯੋਗ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੇ ਕਿਤਾਬ ਦੀ ਪ੍ਰਸ਼ੰਸਾ ਕਰਦਿਆਂ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਨੂੰ ਕਲਾਤਮਕ ਰੂਪ ਵਿੱਚ ਪ੍ਰਗਟ ਕਰਨ ਲਈ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਇਹ ਕਿਤਾਬ ਬਹਾਦਰੀ ਅਤੇ ਸੱਚਾਈ ਦੇ ਚਾਨਣ ਮੁਨਾਰੇ ਨੌਵੇਂ ਸਿੱਖ ਗੁਰੂ ਸਾਹਿਬ ਦੀ ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਦੁਨੀਆਂ ਭਰ ਦੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ। ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਪਹਿਲਕਦਮੀ ਦੀ ਵਿਦਿਅਕ ਅਤੇ ਸੱਭਿਆਚਾਰਕ ਮੁੱਲ ਪੱਖੋਂ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੀਆਂ ਕਲਾਤਮਕ ਰਚਨਾਵਾਂ ਵੱਖ-ਵੱਖ ਭਾਈਚਾਰਿਆਂ ਨੂੰ ਭਾਰਤ ਦੀ ਅਧਿਆਤਮਿਕ ਅਤੇ ਨੈਤਿਕ ਧਾਰਮਿਕ ਵਿਰਾਸਤ ਨਾਲ ਜੋੜਨ ਦਾ ਇੱਕ ਜ਼ਰੀਆ ਹਨ।

 

Tags: Justice Sheel Nagu , Harpreet Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD