Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਘਨੌਰ ਵਿੱਚ ਹੜ੍ਹ ਪੀੜਤ ਕਿਸਾਨਾਂ ਨੂੰ ਕਰੀਬ 200 ਏਕੜ ਕਣਕ ਦਾ ਬੀਜ ਵੰਡਣ ਦੀ ਕੀਤੀ ਸ਼ੁਰੂਆਤ

ਸ. ਸੁਖਬੀਰ ਸਿੰਘ ਬਾਦਲ ਜੀ ਪੰਜਾਬ ਦਾ ਅਸਲ ਪੁੱਤ ਬਣ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਖੜ੍ਹੇ ਹਨ : ਸਰਬਜੀਤ ਸਿੰਘ ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਘਨੌਰ , 27 Oct 2025

Last updated on: Oct 28, 2025, 12:04 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ ਵੱਲੋਂ ਹਲਕਾ ਘਨੌਰ ਦੇ ਪਿੰਡ ਚਮਾਰੂ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 200 ਏਕੜ ਕਣਕ ਦਾ ਬੀਜ ਵੰਡਣ ਦੀ ਸ਼ੁਰੂਆਤ ਕਰ ਕੇ ਲੋਕ ਸੇਵਾ ਦਾ ਨਵਾਂ ਪੰਨਾ ਲਿਖਿਆ ਗਿਆ। ਇਸ ਉਪਰਾਲੇ ਦੀ ਅਗਵਾਈ ਸਾਬਕਾ ਐਮਐਲਏ ਸ. ਹਰਪ੍ਰੀਤ ਕੌਰ ਮਖਮੈਲਪੁਰ ਅਤੇ ਐਮ.ਜੀ.ਪੀ.ਸੀ ਮੈਂਬਰ ਜਸਮੇਰ ਸਿੰਘ ਲਾਛੜੂ ਨੇ ਕੀਤੀ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਆਪਣਾ ਧਰਮ ਮੰਨਿਆ ਹੈ। ਚਾਹੇ ਗੱਲ ਹੜ੍ਹ ਪੀੜਤਾਂ ਦੀ ਹੋਵੇ, ਕਿਸਾਨਾਂ ਦੀ ਹੋਵੇ ਜਾਂ ਕਿਸੇ ਹੋਰ ਜਨਹਿਤ ਮਾਮਲੇ ਦੀ ਸ. ਸੁਖਬੀਰ ਸਿੰਘ ਬਾਦਲ ਜੀ ਹਮੇਸ਼ਾਂ ਸਭ ਤੋਂ ਅੱਗੇ ਰਹਿੰਦੇ ਹਨ।

ਸ. ਝਿੰਜਰ ਨੇ ਕਿਹਾ ਕਿ ਹੜ੍ਹ ਦੌਰਾਨ ਸੁਖਬੀਰ ਸਿੰਘ ਬਾਦਲ ਜੀ ਨੇ ਨਿੱਜੀ ਤੌਰ ‘ਤੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਡੀਜ਼ਲ, ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾ ਕੇ ਹਰੇਕ ਪਰਿਵਾਰ ਨਾਲ ਖੜ੍ਹਨ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਉਹ ਅਸਲ ਪੁੱਤਰ ਹੈ ਜੋ ਹਰ ਦੁੱਖ-ਦਰਦ ਵਿੱਚ ਆਪਣੇ ਲੋਕਾਂ ਨਾਲ ਖੜ੍ਹਾ ਰਹਿੰਦਾ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਯੂਥ ਅਕਾਲੀ ਦਲ ਦੇ ਨੌਜਵਾਨਾਂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਗਰਾਹੀ ਇਕੱਠੀ ਕਰਕੇ ਬੀਜ ਇਕੱਠਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਚਮਾਰੂ ਤੋਂ ਕੀਤੀ ਗਈ ਹੈ ਜਿੱਥੇ 200 ਏਕੜ ਤੋਂ ਵੱਧ ਖੇਤਰ ਲਈ ਬੀਜ ਵੰਡਿਆ ਗਿਆ। ਜਲਦ ਹੀ ਹਲਕਾ ਘਨੌਰ ਦੇ ਹੋਰ ਪਿੰਡਾਂ ਵਿੱਚ ਵੀ ਲੋੜਵੰਦ ਕਿਸਾਨਾਂ ਤੱਕ ਬੀਜ ਪਹੁੰਚਾਇਆ ਜਾਵੇਗਾ।

ਇਸ ਮੌਕੇ ਸ. ਜਸਮੇਰ ਸਿੰਘ ਲਾਛੜੂ ਅਤੇ ਸ. ਹਰਪ੍ਰੀਤ ਕੌਰ ਮਖਮੈਲਪੁਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਆਪਣੇ ਸ੍ਰੋਤਾਂ ਨਾਲ ਬੀਜ ਇਕੱਠਾ ਕਰਕੇ ਹੜ੍ਹ ਪੀੜਤ ਕਿਸਾਨਾਂ ਤੱਕ ਪਹੁੰਚਾਉਣਾ ਬੇਹੱਦ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਦੇ ਆਦੇਸ਼ਾਂ ‘ਤੇ ਅਕਾਲੀ ਦਲ ਦੀ ਪੂਰੀ ਟੀਮ ਇੱਕਜੁੱਟ ਹੋ ਕੇ ਲੋਕ ਸੇਵਾ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਨੇ ਹਮੇਸ਼ਾਂ ਨੌਜਵਾਨਾਂ ਨੂੰ ਸਿਰਫ ਸਿਆਸੀ ਵਰਕਰ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੇ ਨੇਤਾ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਦੀ ਪ੍ਰੇਰਣਾ ਨਾਲ ਅੱਜ ਯੂਥ ਅਕਾਲੀ ਦਲ ਦਾ ਹਰ ਮੈਂਬਰ ਹਰੇਕ ਪਿੰਡ, ਹਰੇਕ ਕਿਸਾਨ ਅਤੇ ਹਰੇਕ ਮਜ਼ਦੂਰ ਦੇ ਦਰਦ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਕਿਸਾਨਾਂ, ਮਜ਼ਦੂਰਾਂ, ਗਰੀਬਾਂ ਤੇ ਪੀੜਤ ਵਰਗਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਉਪਰਾਲਾ ਇਸ ਗੱਲ ਦਾ ਸਪਸ਼ਟ ਪ੍ਰਮਾਣ ਹੈ ਕਿ ਅਕਾਲੀ ਦਲ ਸਿਰਫ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬ ਦੀ ਲੋਕ ਭਾਵਨਾ ਦਾ ਪ੍ਰਤੀਕ ਹੈ।

ਸ. ਝਿੰਜਰ ਨੇ ਅੰਤ ਵਿੱਚ ਕਿਹਾ ਕਿ “ਪੰਜਾਬ ਦਾ ਮਿਹਨਤੀ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ। ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਅਕਾਲੀ ਦਲ ਕਿਸਾਨਾਂ ਦੀ ਭਲਾਈ ਲਈ ਹਰ ਪੱਧਰ ‘ਤੇ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ।”

ਇਸ ਮੌਕੇ ਅਵਤਾਰ ਸਿੰਘ ਸ਼ੰਭੂ ਸਰਕਲ ਪ੍ਰਧਾਨ, ਦਵਿੰਦਰ ਸਿੰਘ ਟਹਿਲਪੁਰਾ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਘੁਮਾਣਾ ਸਰਕਲ ਪ੍ਰਧਾਨ,ਕੁਲਦੀਪ ਸਿੰਘ ਘਨੌਰ ਸਰਕਲ ਪ੍ਰਧਾਨ, ਗੁਰਜਿੰਦਰ ਸਿੰਘ ਕਬੂਲਪੁਰ ਸਰਕਲ ਪ੍ਰਧਾਨ,  ਗੁਰਜੰਟ ਸਿੰਘ ਮਹਿਦੂਦਾਂ,ਪਰਮਿੰਦਰ ਸਿੰਘ ਭੰਗੂ,ਗੁਰਜੰਟ ਸਿੰਘ ਚਮਾਰੂ, ਸਰਦੂਲ ਸਿੰਘ ਚਮਾਰੂ, ਪਰਵਿੰਦਰ ਸਿੰਘ ਸਰਵਾਰਾ ਅਤੇ ਹੋਰ ਅਕਾਲੀ ਸੀਨੀਅਰ ਅਕਾਲੀ ਆਗੂ ਤੇ ਪਿੰਡ ਚਮਾਰੂ ਦੇ  ਕਿਸਾਨ ਵੀ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD