Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Omar Abdullah

Web Admin

Web Admin

5 Dariya News

ਚੰਡੀਗੜ੍ਹ/ਸ੍ਰੀਨਗਰ , 27 Oct 2025

Last updated on: Oct 28, 2025, 12:19 IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਹਨਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਦੱਸਿਆ।ਸ. ਬੈਂਸ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।ਯਾਦਗਾਰੀ ਪ੍ਰੋਗਰਾਮਾਂ ਦੀ ਲੜੀ ਬਾਰੇ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਜੁੜੇ ਵੱਖ-ਵੱਖ ਪਵਿੱਤਰ ਅਸਥਾਨਾਂ ‘ਤੇ ਕਰਵਾਏ ਜਾ ਰਹੇ ਹਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Omar Abdullah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD