Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Baba Bakala Sahib, Amritsar

Web Admin

Web Admin

5 Dariya News

ਅੰਮ੍ਰਿਤਸਰ , 27 Oct 2025

Last updated on: Oct 28, 2025, 12:22 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

 ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ 'ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Baba Bakala Sahib , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD