Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Droupadi Murmu

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 27 Oct 2025

Last updated on: Oct 28, 2025, 12:26 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। 

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਇਨ੍ਹਾਂ ਪਵਿੱਤਰ ਸਮਾਗਮਾਂ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਪਹਿਲਾਂ ਹੀ ਕਈ ਸਮਾਗਮ ਉਲੀਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 'ਹਿੰਦ ਦੀ ਚਾਦਰ' (ਧਰਮ ਦੇ ਰਾਖੇ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਲੜੀਵਾਰ ਸਮਾਗਮ ਸੂਬੇ ਭਰ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਵਿਸ਼ਾਲ ਕੀਰਤਨ ਦਰਬਾਰ ਸਜਾਉਣ ਦੇ ਨਾਲ ਹੀ ਲੰਘੇ ਸ਼ਨੀਵਾਰ ਤੋਂ ਇਹ ਯਾਦਗਾਰੀ ਸਮਾਗਮ ਸ਼ੁਰੂ ਹੋ ਚੁੱਕੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ, ਜੋ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ ‘ਤੇ ਰੌਸ਼ਨੀ ਪਾਉਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿੱਚ ਕੀਰਤਨ ਦਰਬਾਰ ਸਜਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਕਿਹਾ ਕਿ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਮੌਕੇ ਦੇ ਸਨਮਾਨ ਵਿੱਚ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ‘ਚ ਪਹੁੰਚਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ "ਚੱਕ ਨਾਨਕੀ" ਨਾਮਕ "ਟੈਂਟ ਸਿਟੀ" ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ-ਦਰਸ਼ਨ ਅਤੇ ਸਦੀਵੀਂ ਸੰਦੇਸ਼ ‘ਤੇ ਰੌਸ਼ਨੀ ਪਾਉਂਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਆਂ ਤੋਂ ਇਲਾਵਾ ਅੰਤਰ-ਧਰਮ ਸੰਮੇਲਨ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Droupadi Murmu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD