Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰਮਜੀਤ ਸਿੰਘ ਰਿੰਟੂ ਵੱਲੋਂ ਸਿਲਵਰ ਸਟੇਟ ਦੀਆਂ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ

ਉੱਤਰੀ ਹਲਕੇ ਵਿੱਚ ਤੇਜ਼ੀ ਨਾਲ ਹੋ ਰਹੇ ਹਨ ਵਿਕਾਸ ਕਾਰਜ : ਰਿੰਟੂ

Karamjit Singh Rintu, Chairman Improvement Trust Amritsar, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 27 Oct 2025

Last updated on: Oct 28, 2025, 13:43 IST

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਹਲਕੇ ਵਿੱਚ ਪੈਂਦੇ ਸਿਲਵਰ ਸਟੇਟ ਨਗਰ ਪੰਚਾਇਤ ਵਿੱਚ ਸੜਕਾਂ ਦੇ ਨਵੀਨੀਕਰਨ ਕਾਰਜ ਦਾ ਸ਼ੁਭਾਰੰਭ ਕੀਤਾ। ਰਿੰਟੂ ਨੇ ਕਿਹਾ ਕਿ ਸਿਲਵਰ ਸਟੇਟ ਦੇ ਨਿਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਇਸ ਇਲਾਕੇ ਵਿੱਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ।

ਉਹਨਾਂ ਦੱਸਿਆ ਕਿ ਇੱਥੇ ਪਹਿਲਾਂ ਸੀਵਰੇਜ ਪ੍ਰਣਾਲੀ ਦੀ ਸਫਾਈ ਕਰਵਾਈ ਗਈ, ਇਸ ਤੋਂ ਬਾਅਦ ਬਿਜਲੀ ਸਪਲਾਈ ਸੁਚਾਰੂ ਕਰਨ ਲਈ ਤਾਰਾਂ ਬਦਲੀਆਂ ਗਈਆਂ, ਅਤੇ ਹੁਣ ਸੜਕਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਰਿੰਟੂ ਨੇ ਕਿਹਾ ਕਿ ਸਿਲਵਰ ਸਟੇਟ ਨਗਰ ਪੰਚਾਇਤ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇੰਪਰੂਵਮੈਂਟ ਟਰੱਸਟ ਵੱਲੋਂ ਇਸ ਪੰਚਾਇਤ ਨੂੰ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਜਨਹਿਤੈਸ਼ੀ ਨੀਤੀਆਂ ਨਾਲ ਪ੍ਰੇਰਿਤ ਹੋ ਕੇ ਸਿਲਵਰ ਸਟੇਟ ਨਗਰ ਪੰਚਾਇਤ ਨੇ ਪਾਰਟੀ ਦਾ ਸਾਥ ਦਿੱਤਾ ਹੈ। ਰਿੰਟੂ ਨੇ ਇਸ ਲਈ ਸਰਪੰਚ ਰਜਤ ਸਿੰਘ ਸੰਧੂ ਅਤੇ ਪੰਚ ਸਤਨਾਮ ਸਿੰਘ, ਰਜਤ ਸ਼ਰਮਾ, ਪਰਮਿੰਦਰ ਸਿੰਘ ਸਾਗਰ, ਅਰੁਣਾ ਸ਼ਰਮਾ ਤੇ ਰਾਜਵਿੰਦਰ ਕੌਰ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਉੱਤਰੀ ਹਲਕੇ ਦੀ ਇੱਕ ਦਰਜਨ ਤੋਂ ਵੱਧ ਪੰਚਾਇਤਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਸਾਰੇ ਵਾਰਡਾਂ ਵਿੱਚ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਹਨ। ਰਿੰਟੂ ਨੇ ਕਿਹਾ ਕਿ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਅਤੇ ਸਰਕਾਰ ਦੀਆਂ ਜਨਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ।

ਇਸ ਮੌਕੇ ਹਾਜ਼ਰ ਸਨ:

ਸਰਪੰਚ ਰਜਤ ਸਿੰਘ ਸੰਧੂ, ਪੰਚ ਪਰਮਿੰਦਰ ਸਿੰਘ, ਸਤਨਾਮ ਸਿੰਘ, ਰਜਤ ਸ਼ਰਮਾ, ਅਰੁਣਾ ਸ਼ਰਮਾ, ਰਾਜਵਿੰਦਰ ਕੌਰ, ਰਾਜਕੁਮਾਰ ਸ਼ਰਮਾ, ਪ੍ਰੋ. ਹਰਿ ਸਿੰਘ, ਪ੍ਰਵੀਨ ਮਹਾਜਨ, ਕ੍ਰਿਪਾਲ ਸਿੰਘ, ਸੁੱਚਾ ਸਿੰਘ, ਰਮਨ ਸ਼ਰਮਾ, ਸੌਰਵ ਤਲਵਾੜ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ।

 

 

Tags: Karamjit Singh Rintu , Chairman Improvement Trust Amritsar , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD