Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜ਼ਿਮਨੀ ਚੋਣ 021-ਤਰਨ ਤਾਰਨ : ਜਨਰਲ ਅਬਸਰਵਰ ਦੀ ਮੌਜੂਦਗੀ `ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਦੂਸਰੀ ਰੈਂਡੇਮਾਈਜੇਸ਼ਨ ਹੋਈ

ਵੱਖ-ਵੱਖ ਉਮੀਦਵਾਰ ਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 28 Oct 2025

Last updated on: Oct 28, 2025, 15:49 IST

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਦੂਸਰੀ ਰੈਂਡੇਮਾਈਜ਼ੇਸਨ ਅੱਜ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਆਈ.ਏ.ਐੱਸ.,  ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਅਤੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਦੀ ਮੌਜੂਦਗੀ ਵਿੱਚ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ।

ਇਹ ਸਮੁੱਚੀ ਪ੍ਰੀਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕੁੱਲ 222 ਪੋਲਿੰਗ ਸਟੇਸ਼ਨ ਹਨ ਅਤੇ ਹਲਕੇ ਦੇ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ ’ਤੇ ਰਾਖਵਾਂ ਕੋਟਾ ਮੌਜੂਦ ਹੋਵੇ। 

ਉਨ੍ਹਾਂ ਕਿਹਾ ਕਿ ਅੱਜ ਦੀ ਰੈਂਡੇਮਾਈਜੇਸ਼ਨ ਦੌਰਾਨ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਨੂੰ ਪੋਲਿੰਗ ਬੂਥ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀ ਜਾਵੇਗੀ।    

ਇਸ ਮੌਕੇ ਚੋਣ ਤਹਿਸੀਲਦਾਰ ਸ. ਅਰਮਿੰਦਰਪਾਲ ਸਿੰਘ ਤੋਂ ਇਲਾਵਾ ਅਜ਼ਾਦ ਉਮੀਦਵਾਰ ਸ੍ਰੀਮਤੀ ਹਰਬਰਿੰਦਰ ਕੌਰ ਉਸਮਾ, ਅਜ਼ਾਦ ਉਮੀਦਵਾਰ ਭਾਈ ਮਨਦੀਪ ਸਿੰਘ, ਭਾਜਪਾ ਦੇ ਨੁਮਾਇੰਦੇ ਵਿਵੇਕ ਅਗਰਵਾਲ, ਕਾਂਗਰਸ ਪਾਰਟੀ ਤੋਂ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD