Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਤੋਂ ਫਤਹਿਗੜ੍ਹ ਸਾਹਿਬ ਤੱਕ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

2.19 ਕਰੋੜ ਦੀ ਲਾਗਤ ਨਾਲ ਬਣੇਗੀ 10.80 ਕਿਲੋਮੀਟਰ ਲੰਬੀ ਸੜਕ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ/ਫਤਹਿਗੜ੍ਹ ਸਾਹਿਬ , 28 Oct 2025

Last updated on: Oct 28, 2025, 16:04 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਦਿੱਖ ਨੂੰ ਸੁਧਾਰਨ ਲਈ ਲਗਾਤਾਰ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਜਲਦੀ ਹੀ ਹਲਕਾ ਅਮਲੋਹ ਅਧੀਨ ਆਉਂਦੀਆਂ ਲਿੰਕ ਸੜਕਾਂ ਦਾ ਵੀ ਪੂਰੀ ਤਰ੍ਹਾਂ ਕਾਇਆ ਕਲਪ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਤਿੰਨ ਵੱਖ—ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕੇ ਦਾ ਯੋਜਨਾਬੱਧ ਢੰਗ ਨਾਲ ਸਰਵਪੱਖੀ ਵਿਕਾਸ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ ਜਿਸ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਤੋਂ ਫਤਹਿਗੜ੍ਹ ਸਾਹਿਬ ਵਾਇਆ ਡਡਹੇੜੀ ਤੇ ਕੋਟਲਾ ਡਡਹੇੜੀ ਦੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਤ ਸਮੇਂ ਅੰਦਰ ਕੰਮਾਂ  ਨੂੰ ਨੇਪਰੇ ਚੜ੍ਹਾਇਆ ਜਾਵੇ।ਉਨ੍ਹਾਂ ਦੱਸਿਆ ਕਿ ਇਸ ਕਰੀਬ 10.80 ਕਿਲੋਮੀਟਰ ਲੰਬੀ ਸੜਕ 'ਤੇ 2.19 ਕਰੋੜ ਦੀ ਲਾਗਤ ਆਵੇਗੀ ਤੇ ਇਹ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਅੰਦਰ ਮੁਕੰਮਲ ਹੋਵੇਗੀ।

ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਦੋ ਸੜਕਾਂ ਦੇ ਨਿਰਮਾਣ ਕਾਰਜ ਵੀ ਆਰੰਭ ਕੀਤੇ ਗਏ ਹਨ ਜਿਸ ਤਹਿਤ ਕਰੀਬ 77 ਲੱਖ ਦੀ ਲਾਗਤ ਨਾਲ ਡਡਹੇੜੀ ਤੋਂ ਲੁਹਾਰਮਾਜਰਾ ਕਲਾਂ ਅਤੇ ਕਰੀਬ 78 ਲੱਖ ਦੀ ਲਾਗਤ ਨਾਲ ਡਡਹੇੜੀ ਤੋਂ ਅਲੀਪੁਰ ਤੋਂ ਇਸਮਾਈਲਪੁਰ ਸੜਕ ਤਿਆਰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕਾਂ ਮਾਰਚ 2026 ਤੱਕ ਮੁਕੰਮਲ ਹੋਣਗੀਆਂ ਅਤੇ ਸੜਕਾਂ ਦਾ ਨਵੀਨੀਕਰਨ ਹੋਣ ਨਾਲ ਨੇੜਲੇ ਪਿੰਡਾਂ ਦੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।

ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਚੱਠਾ, ਸਰਪੰਚ ਅਮਨਿੰਦਰ ਸਿੰਘ ਗਰੇਵਾਲ, ਸੁਖਬੀਰ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਭੁਪਿੰਦਰ ਸਿੰਘ ਸੰਧੂ, ਰੋਹਿਤ ਗੋਇਲ, ਸਤਪਾਲ ਸਿੰਘ ਲੋਧੀ, ਐਸ. ਡੀ.ਓ  ਪੰਜਾਬ ਮੰਡੀ ਬੋਰਡ ਗੁਰਪ੍ਰੀਤ ਸਿੰਘ, ਜੇ.ਈ ਮੰਡੀ ਬੋਰਡ ਸੁਖਮਨਰਾਜ ਸਿੰਘ, ਜੇ.ਈ ਲੋਕ ਨਿਰਮਾਣ ਵਿਭਾਗ ਦਲਜੀਤ ਮਸੀਹ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD