Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਸਵੀਰ ਸਿੰਘ ਸੇਖੋਂ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ

ਆਂਗਣਵਾੜੀ ਸੈਂਟਰਾਂ ’ਚ ਬਣਾਏ ਜਾਣ ਹਰਬਲ ਗਾਰਡਨ : ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ

Jasvir Singh Sekhon, AAP, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਸੰਗਰੂਰ , 28 Oct 2025

Last updated on: Oct 28, 2025, 16:31 IST

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲੱਗੇ ਆਰ.ਓ. ਦਾ ਟੀ.ਡੀ.ਐਸ ਚੈਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਅਤੇ ਸਾਰੇ ਸੈਂਟਰਾਂ ਵਿੱਚ ਆਰ.ਓ. ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐਫ.ਐਸ.ਸੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦੇ ਬਾਹਰ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪ ਲਾਈਨ ਨੰਬਰ ਅਤੇ ਸੰਪਰਕ ਵੇਰਵੇ ਸਪਸ਼ਟ ਤੌਰ ‘ਤੇ ਲਿਖੇ ਜਾਣ, ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਸਿੱਧਾ ਕਮਿਸ਼ਨ ਤੱਕ ਪਹੁੰਚਾ ਸਕਣ। ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਈ-ਕੇਵਾਈਸੀ ਯਕੀਨੀ ਬਣਾਉਣ ਸਮੇਤ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਵੀ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।

ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਜ਼ਿਲ੍ਹੇ ਦੇ ਉਹਨਾਂ ਆਂਗਣਵਾੜੀ ਸੈਂਟਰਾਂ ਵਿੱਚ ਹਰਬਲ ਗਾਰਡਨ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਜਿਥੇ ਜਗ੍ਹਾ ਦੀ ਉਪਲਬਧਤਾ ਹੈ। ਉਹਨਾਂ ਕਿਹਾ ਕਿ ਇਸ ਨਾਲ ਹੀ ਬੱਚਿਆਂ ਨੂੰ ਹਰਬਲ ਸਾਮਾਨ ਦੀ ਅਹਿਮੀਅਤ ਸਬੰਧੀ ਵੀ ਜਾਗਰੂਕ ਕੀਤਾ ਜਾਵੇ। 

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਸਰਕਾਰੀ ਪ੍ਰਾਇਮਰੀ ਸਕੂਲ, ਅਨਾਜ ਮੰਡੀ ਵਿਖੇ ਬਣੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਇਥੇ ਬਣਾਏ ਨਿਊਟਰੀ ਗਾਰਡਨ ਦਾ ਜਾਇਜ਼ਾ ਲਿਆ ਅਤੇ ਸਕੂਲ ਵਿੱਚ ਬਣੇ ਬੱਚਿਆਂ ਦੇ ਮਿਡ ਡੇ ਮੀਲ ਦਾ ਜਾਂਚ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾਂ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮੰਗਵਾਲ ਵਿਖੇ ਬਣੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਮਾਵਾਂ ਨਾਲ ਇਥੇ ਮਿਲ ਰਹੀਆਂ ਸੇਵਾਵਾਂ ਸਬੰਧੀ ਗੱਲਬਾਤ ਕੀਤੀ। 

ਇਸ ਉਪਰੰਤ ਉਨ੍ਹਾਂ ਸਰਕਾਰੀ ਗਰਲਜ਼ ਸਕੂਲ ਸੰਗਰੂਰ ਦਾ ਦੌਰਾ ਕਰਕੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਿਰਦੇਸ਼ ਦਿੱਤੇ ਕਿ ਮਿਡ ਡੇ ਮੀਲ ਬਣਾਉਣ ਵਾਲੇ ਕੁੱਕ ਸਿਰ ਢੱਕ ਕੇ ਅਤੇ ਹੱਥ ਧੋ ਕੇ ਖਾਣਾ ਬਣਾਉਣ, ਨਾਲ ਹੀ ਉਨ੍ਹਾਂ ਦੀ ਡਾਕਟਰੀ ਜਾਂਚ ਲਾਜ਼ਮੀ ਤੌਰ ‘ਤੇ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਅਤੇ ਮੌਕੇ ‘ਤੇ ਚੈਕਿੰਗ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਪੱਧਰ ‘ਤੇ ਐਕਟ ਦੀ ਉਲੰਘਣਾ ਨਾ ਹੋ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਡੀ.ਐਫ.ਐਸੀ.ਸੀ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਕੌਰ, ਸਿੱਖਿਆ ਵਿਭਾਗ ਤੋਂ ਮਨਜੀਤ ਕੌਰ ਤੇ ਬਲਜਿੰਦਰ ਸਿੰਘ, ਸੀ.ਡੀ.ਪੀ.ਓ. ਨੇਹਾ ਸਿੰਘ, ਫੂਡ ਸੇਫ਼ਟੀ ਅਫ਼ਸਰ ਸੀਮਾ ਰਾਣੀ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Jasvir Singh Sekhon , AAP , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD