Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 28 Oct 2025

Last updated on: Oct 28, 2025, 18:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD