Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਾ ਵੜਿੰਗ ਦਾ ਅਫੀਮ-ਭੁੱਕੀ ਵਾਲਾ ਬਿਆਨ 'ਕਮਜ਼ੋਰ ਮਾਨਸਿਕਤਾ' ਦੀ ਨਿਸ਼ਾਨੀ, ਇੱਕ ਨਸ਼ੇ ਦਾ ਬਦਲ ਦੂਜਾ ਨਸ਼ਾ ਨਹੀਂ ਹੋ ਸਕਦਾ: ਨੀਲ ਗਰਗ

ਸੱਤਾ ਵਿੱਚ ਰਹਿੰਦਿਆਂ ਕਾਂਗਰਸ ਨਸ਼ਾ ਖਤਮ ਨਹੀਂ ਕਰ ਸਕੀ, ਹੁਣ ਆਪਣੀ ਸਰਕਾਰ ਦੀ ਨਾਕਾਮੀ ਛੁਪਾਉਣ ਲਈ ਵੜਿੰਗ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ:ਗਰਗ

Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 28 Oct 2025

Last updated on: Oct 28, 2025, 22:24 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਸ਼ਿਆਂ ਦੇ ਬਦਲ ਵਜੋਂ ਅਫੀਮ ਜਾਂ ਭੁੱਕੀ ਦੀ ਖੇਤੀ ਦੀ ਵਕਾਲਤ ਕਰਨ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਕਾਂਗਰਸ ਦੀ 'ਕਮਜ਼ੋਰ ਮਾਨਸਿਕਤਾ' ਦੀ ਨਿਸ਼ਾਨੀ ਕਰਾਰ ਦਿੱਤਾ ਹੈ। ਇੱਕ ਬਿਆਨ ਵਿੱਚ ਨੀਲ ਗਰਗ ਨੇ ਕਿਹਾ ਕਿ ਇੱਕ ਨਸ਼ੇ ਦਾ ਬਦਲ ਕਦੇ ਵੀ ਦੂਜਾ ਨਸ਼ਾ ਨਹੀਂ ਹੋ ਸਕਦਾ। ਰਾਜਾ ਵੜਿੰਗ ਦਾ ਇਹ ਬਿਆਨ ਕਾਂਗਰਸ ਦੀ ਉਸੇ ਪੁਰਾਣੀ ਮਾਨਸਿਕਤਾ ਦਾ ਸਬੂਤ ਹੈ, ਜਿਸ ਕਾਰਨ ਉਹ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। 

ਉਨ੍ਹਾਂ ਕਾਂਗਰਸ ਨੂੰ ਉਸਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ 2017 ਵਿੱਚ ਕਾਂਗਰਸ ਦੇ ਤਤਕਾਲੀ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਚਾਰ ਹਫ਼ਤਿਆਂ ਵਿੱਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲ ਸਰਕਾਰ ਚਲਾਉਣ ਦੇ ਬਾਵਜੂਦ ਉਹ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ। 'ਆਪ' ਬੁਲਾਰੇ ਨੇ ਤੰਜ਼ ਕੱਸਦਿਆਂ ਕਿਹਾ, "ਕਿਉਂਕਿ ਕਾਂਗਰਸ ਖੁਦ ਨਸ਼ੇ ਖਤਮ ਨਹੀਂ ਕਰ ਸਕੀ, ਇਸ ਲਈ ਹੁਣ ਰਾਜਾ ਵੜਿੰਗ ਵਰਗੇ ਆਗੂਆਂ ਨੂੰ ਲੱਗਦਾ ਹੈ ਕਿ ਨਸ਼ਾ ਖਤਮ ਹੀ ਨਹੀਂ ਹੋ ਸਕਦਾ।

ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਜਾਰੀ ਜੰਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਯੋਜਨਾਬੱਧ ਤਰੀਕੇ ਨਾਲ 'ਯੁੱਧ' ਛੇੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਤਿੰਨ ਮੋਰਚਿਆਂ 'ਤੇ ਇੱਕੋ ਸਮੇਂ ਕੰਮ ਕਰ ਰਹੀ ਹੈ। ਪਹਿਲਾਂ, ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦਿਆਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਲਗਭਗ ਪੂਰੀ ਤਰ੍ਹਾਂ ਤੋੜ ਦਿੱਤਾ ਹੈ।ਦੂਜੇ ਮੋਰਚੇ 'ਤੇ, ਸਰਕਾਰ ਨਸ਼ਿਆਂ ਦੀ 'ਫਿਊਚਰ ਡਿਮਾਂਡ' (ਭਵਿੱਖੀ ਮੰਗ) ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ। 

ਇਸ ਤਹਿਤ ਪੰਚਾਇਤਾਂ, ਕਲੱਬਾਂ, ਸਕੂਲਾਂ ਅਤੇ ਕਾਲਜਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ ਵਿੱਚ ਲੋਕਾਂ ਦੀ ਸ਼ਮੂਲੀਅਤ ਲਗਾਤਾਰ ਵੱਧ ਰਹੀ ਹੈ।ਤੀਜੇ ਮੋਰਚੇ ਬਾਰੇ ਗੱਲ ਕਰਦਿਆਂ ਗਰਗ ਨੇ ਕਿਹਾ ਕਿ ਸਰਕਾਰ ਨੇ ਸੂਬੇ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ, ਤਾਂ ਜੋ ਜਿਹੜੇ ਨੌਜਵਾਨ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਸਹੀ ਇਲਾਜ ਕਰਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਿਆ ਜਾ ਸਕੇ ਅਤੇ ਮੁੜ ਖੇਡਾਂ, ਰੁਜ਼ਗਾਰ, ਸਿੱਖਿਆ ਅਤੇ ਚੰਗੀ ਸਿਹਤ ਵੱਲ ਮੋੜ ਕੇ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਨੀਲ ਗਰਗ ਨੇ ਦਾਅਵਾ ਕੀਤਾ ਕਿ ਜਦੋਂ ਸਰਕਾਰ ਇਨ੍ਹਾਂ ਤਿੰਨਾਂ ਮੋਰਚਿਆਂ 'ਤੇ ਇਮਾਨਦਾਰੀ ਨਾਲ ਕੰਮ ਕਰਦੀ ਹੈ ਤਾਂ ਨਸ਼ੇ ਯਕੀਨਨ ਖਤਮ ਹੁੰਦੇ ਹਨ, ਅਤੇ ਪੰਜਾਬ ਵਿੱਚ ਇਹ ਹੁਣ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵੇਲੇ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਵਹਿਣੇ ਸ਼ੁਰੂ ਹੋਏ ਸਨ, ਪਰ ਇਨ੍ਹਾਂ ਨੂੰ ਖਤਮ ਕਰਨ ਦਾ ਇਤਿਹਾਸਕ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਰ ਰਹੀ ਹੈ।

 

Tags: Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD