Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Baljit Kaur, Sri Guru Tegh Bahadur Sahib Ji, Mohan Yadav

Web Admin

Web Admin

5 Dariya News

ਚੰਡੀਗੜ੍ਹ , 28 Oct 2025

Last updated on: Oct 29, 2025, 09:50 IST

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।

ਕੈਬਨਿਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ 'ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। 

ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Baljit Kaur , Sri Guru Tegh Bahadur Sahib Ji , Mohan Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD