Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ 'ਸਾਈਬਰ ਜਾਗੋ' ਦੀ ਸ਼ੁਰੂਆਤ

ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ

Gurpreet Deo, Special DGP, Special DGP Community Affairs Division, Cyber Jago

Web Admin

Web Admin

5 Dariya News

ਚੰਡੀਗੜ੍ਹ , 28 Oct 2025

Last updated on: Oct 29, 2025, 10:50 IST

ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ "ਸਾਈਬਰ ਜਾਗੋ" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਇੱਕ ਪ੍ਰਮੁੱਖ ਰਾਜ ਵਿਆਪੀ ਪ੍ਰੋਗਰਾਮ ਹੈ। ਇਸ ਪਹਿਲ ਦੀ ਸ਼ੁਰੂਆਤ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਦਿਓ ਨੇ ਸੀਨੀਅਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ, ਸਿੱਖਿਅਕਾਂ ਅਤੇ ਭਾਈਵਾਲ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ। 

ਐਨਜੀਓ ਸਪੇਸਟੂਗ੍ਰੋ ਅਤੇ ਸਾਈਬਰ ਸੁਰੱਖਿਆ ਫਰਮਾਂ ਸਟਾਰਲਾਈਟ ਡੇਟਾ ਸਲਿਊਸ਼ਨਜ਼ ਅਤੇ ਸਾਈਬਰਕਾਪਸ ਕੰਪਲਾਇੰਸ ਸਲਿਊਸ਼ਨਜ਼ ਦੇ ਸਹਿਯੋਗ ਨਾਲ ਲਾਗੂ ਕੀਤੀ ਜਾ ਰਹੀ ਇਸ ਪਹਿਲ ਦਾ ਉਦੇਸ਼ ਇਨ੍ਹਾਂ ਵਰਕਸ਼ਾਪਾਂ ਰਾਹੀਂ ਪੰਜਾਬ ਭਰ ਦੇ ਲਗਭਗ ਪੰਜ ਲੱਖ ਸਕੂਲੀ ਬੱਚਿਆਂ ਨੂੰ ਕਵਰ ਕਰਨਾ ਹੈ। ਪਹਿਲੀ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਵਿੱਚ ਸਰਕਾਰੀ ਸਕੂਲਾਂ ਦੇ 75 ਅਧਿਆਪਕਾਂ ਨੇ ਹਿੱਸਾ ਲਿਆ। 

ਇਸ ਮੌਕੇ ਬੱਚਿਆਂ ਲਈ ਔਨਲਾਈਨ ਸੁਰੱਖਿਆ ਬਾਰੇ ਇੱਕ ਪੋਸਟਰ ਅਤੇ ਬਰੋਸ਼ਰ ਵੀ ਜਾਰੀ ਕੀਤਾ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਡੀਜੀਪੀ ਸਾਈਬਰ ਕ੍ਰਾਈਮ ਪੰਜਾਬ ਵੀ ਨੀਰਜਾ ਨੇ ਬੱਚਿਆਂ ਲਈ ਔਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੂਹਿਕ ਜ਼ਿੰਮੇਵਾਰੀ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ "ਬੱਚਿਆਂ ਦੀ ਮੌਜੂਦਾ ਪੀੜ੍ਹੀ ਡਿਜੀਟਲ ਦੁਨੀਆਂ ਵਿੱਚ ਡੂੰਘੀ ਤਰ੍ਹਾਂ ਰੁੱਝੀ ਹੋਈ ਹੈ। ਕੋਵਿਡ ਮਹਾਂਮਾਰੀ ਨੇ ਔਨਲਾਈਨ ਕਲਾਸਾਂ ਰਾਹੀਂ ਹਰ ਘਰ ਵਿੱਚ ਇੰਟਰਨੈਟ ਅਤੇ ਸਮਾਰਟਫੋਨ ਲਿਆਂਦੇ, ਜਿਸ ਨਾਲ ਬੱਚੇ ਆਪਣੇ ਮਾਪਿਆਂ ਨਾਲੋਂ ਤਕਨੀਕੀ ਤੌਰ ‘ਤੇ ਵਧੇਰੇ ਸਮਝਦਾਰ ਹੋ ਗਏ। ਉਨ੍ਹਾਂ ਕਿਹਾ ਕਿ ਜਿੱਥੇ ਇਨ੍ਹਾਂ ਸਹੂਲਤਾਂ ਕਰਕੇ ਸਫ਼ਲਤਾ ਦੇ ਮੌਕੇ ਵਧੇ ਹਨ, ਉੱਥੇ ਇਸ ਕਰਕੇ ਬੱਚਿਆਂ ਨੂੰ ਕਈ ਔਨਲਾਈਨ ਜੋਖ਼ਮ ਵੀ ਦਰਪੇਸ਼ ਹਨ।

ਐਨੂਅਲ ਸਟੇਟਸ ਆਫ਼ ਐਜੂਕੇਸ਼ਨ ਰਿਪੋਰਟ (ਏ.ਐਸ.ਈ.ਆਰ.) 2025 ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹੁਣ 14-16 ਸਾਲ ਉਮਰ ਵਰਗ ਦੇ 76 ਫ਼ੀਸਦ ਬੱਚੇ ਸੋਸ਼ਲ ਮੀਡੀਆ ਅਤੇ 57 ਫ਼ੀਸਦ ਸਿੱਖਿਆ ਲਈ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਡਿਜੀਟਲ ਸਮੱਗਰੀ ਦੀ ਵਿਆਪਕ ਉਪਲਬਧਤਾ ਨੇ ਅਣਉਚਿਤ ਸਮੱਗਰੀ ਅਤੇ ਸਾਈਬਰ ਖਤਰਿਆਂ ਵਿੱਚ ਵੀ ਵਾਧਾ ਕੀਤਾ ਹੈ।

ਇਸ ਪਹਿਲਕਦਮੀ ਦੇ ਪਿੱਛੇ ਦੀ ਧਾਰਨਾ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸਾਈਬਰ ਜਾਗੋ ਪ੍ਰੋਗਰਾਮ ਇਸ ਵਿਚਾਰ ਤੋਂ ਉਭਰਿਆ ਹੈ ਕਿ ਅਗਲੀ ਪੀੜ੍ਹੀ ਦੇ ਗਾਰਡੀਅਨ (ਰਖਵਾਲੇ) ਹੋਣ ਦੇ ਨਾਤੇ ਸਾਨੂੰ ਇਨ੍ਹਾਂ ਖ਼ਤਰਿਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਬੱਚਿਆਂ ਦੀ ਡਿਜੀਟਲ ਸੁਰੱਖਿਆ ਲਈ ਸਰਗਰਮ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਨੂੰ ਔਨਲਾਈਨ ਸੁਰੱਖਿਆ ਅਤੇ ਔਨਲਾਈਨ ਖਤਰਿਆਂ ਬਾਰੇ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਸਾਈਬਰ ਜਾਗੋ ਪ੍ਰੋਗਰਾਮ ਟ੍ਰੇਨਿੰਗ ਆਫ਼ ਟ੍ਰੇਨਰ ਵਰਕਸ਼ਾਪਾਂ ਰਾਹੀਂ ਪੰਜਾਬ ਭਰ ਦੇ 3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਦੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ, ਜਿਸ ਵਿੱਚ ਸਾਈਬਰ ਹਾਈਜੀਨ ਅਤੇ ਸੁਰੱਖਿਅਤ ਔਨਲਾਈਨ ਅਭਿਆਸਾਂ, ਸੰਭਾਵਿਤ ਖ਼ਤਰਿਆਂ ਦੀ ਪਛਾਣ ਅਤੇ ਇਸਦੀ ਰਿਪੋਰਟਿੰਗ,  ਸੁਰੱਖਿਅਤ ਸੋਸ਼ਲ ਮੀਡੀਆ ਆਚਰਨ ਅਤੇ ਡਿਜੀਟਲ ਸੰਚਾਰ, ਏਆਈ ਨਾਲ ਸਬੰਧਤ ਖਤਰਿਆਂ ਨੂੰ ਸਮਝਣ, ਓਸੀਐਸਈਏ (ਔਨਲਾਈਨ ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ) ਨੂੰ ਪਛਾਣਨ ਅਤੇ ਇਸ ਨਾਲ ਨਜਿੱਠਣ ਅਤੇ ਰਿਪੋਰਟਿੰਗ ਪ੍ਰਕਿਰਿਆਵਾਂ ਅਤੇ ਢੁਕਵੀਆਂ ਕਾਨੂੰਨੀ ਵਿਵਸਥਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਹੁਨਰ ਨਾਲ ਲੈਸ ਕਰਨਾ ਹੈ।

ਇਸ ਪ੍ਰੋਗਰਾਮ ਤਹਿਤ ਅਧਿਆਪਕ ਸੰਭਾਵੀ ਖਤਰਿਆਂ ਦੀ ਪਛਾਣ ਅਤੇ ਇਸ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਆਪੋ-ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਗੇ।

 

 

Tags: Gurpreet Deo , Special DGP , Special DGP Community Affairs Division , Cyber Jago

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD