Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਹਡਾਣਾ ਵੱਲੋਂ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 2.83 ਕਰੋੜ ਰੁਪਏ ਦੇ ਮੁਆਵਜ਼ੇ ਦੇ ਦਸਤਾਵੇਜ਼ ਤਕਸੀਮ

ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਲੋਕਾਂ ਦੇ ਭਲੇ ਲਈ ਵਿੱਤੀ ਸਹਾਇਤਾ ਪਹੁੰਚ ਰਹੀ ਹੈ- ਹਡਾਣਾ

AAP Punjab, AAP, Aam Aadmi Party, Aam Aadmi Party Punjab, Ranjodh Singh Hadana

Web Admin

Web Admin

5 Dariya News

ਦੂਧਨਸਾਧਾਂ , 29 Oct 2025

Last updated on: Oct 29, 2025, 21:49 IST

ਹਲਕਾ ਸਨੌਰ ਵਿੱਚ ਹੜ੍ਹ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵੱਲੋਂ 4 ਪਿੰਡਾਂ ਦੇ ਕੁੱਲ 467 ਲਾਭਪਾਤਰੀਆਂ ਨੂੰ 2,83,05,125 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ਼ ਵੰਡੇ ਗਏ। ਇਹ ਦਸਤਾਵੇਜ਼ ਦੂਧਨਸਾਧਾਂ ਤਹਿਸੀਲ ਕੰਪਲੈਕਸ ਵਿਖੇ ਕਰਵਾਏ ਸਾਦੇ ਸਮਾਰੋਹ ਰਾਹੀਂ ਤਕਸੀਮ ਕੀਤੇ ਗਏ, ਜਿੱਥੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ ਚੇਅਰਮੈਨ ਹਡਾਣਾ ਦੇ ਨਾਲ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਅਤੇ ਦੁਧਨ ਸਾਧਾ ਦੇ ਸਮੂਹ ਪਟਵਾਰੀਆਂ ਤੋਂ ਇਲਾਵਾ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਦੁਧਨ ਸਾਧਾ ਅਤੇ ਹੋਰ ਆਪ ਆਗੂ ਵੀ ਮੌਜੂਦ ਸਨ। ਸਮਾਰੋਹ ਦੌਰਾਨ ਚੇਅਰਮੈਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨਾਂ ਦੱਸਿਆ ਕਿ ਟਾਂਗਰੀ ਅਤੇ ਮਾਰਕੰਡੇ ਦਰਿਆ ਦੇ ਪਾਣੀ ਨੇ ਹਲਕੇ ਵਿੱਚ ਵੱਡਾ ਨੁਕਸਾਨ ਕੀਤਾ ਹੈ, ਜਿਸ ਨਾਲ ਕਈ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਦੀ ਪਾਰਦਰਸ਼ਤਾ ਨਾਲ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਯੋਗ ਕਿਸਾਨਾਂ ਦੇ ਕੇਸ ਮਨਜ਼ੂਰ ਹੋਏ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਜਮ੍ਹਾਂ ਕਰ ਦਿੱਤਾ ਗਿਆ ਹੈ। ਇਹ ਰਾਸ਼ੀ ਹੜ੍ਹ ਪੀੜਤ ਪਰਿਵਾਰਾਂ ਲਈ ਸਹਾਰਾ ਸਾਬਤ ਹੋਵੇਗੀ, ਜਿੱਸ ਨਾਲ ਉਹ ਆਪਣੀ ਆਉਣ ਵਾਲੀ ਫਸਲ ਦੀ ਤਿਆਰੀ ਮੁੜ ਸ਼ੁਰੂ ਕਰ ਸਕਣਗੇ।

ਅੰਕੜਿਆਂ ਅਨੁਸਾਰ, ਚਾਰ ਪਿੰਡਾਂ ਦੇ ਕੁੱਲ 467 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਦੀ ਕੁੱਲ ਰਕਮ ₹2,83,05,125 ਬਣਦੀ ਹੈ। ਇਨ੍ਹਾਂ ਵਿੱਚ ਬੁੱਧਮੋਰ ਪਿੰਡ ਦੇ 293 ਲਾਭਪਾਤਰੀਆਂ ਨੂੰ ₹1,88,83,375, ਹਰੀਗੜ੍ਹ ਪਿੰਡ ਵਿੱਚ 65 ਲਾਭਪਾਤਰੀਆਂ ਨੂੰ ₹42,79,250, ਮੈਹਮਦਪੁਰ ਰੁੜਕੀ  ਵਿੱਚ 98 ਲੋਕਾਂ ਨੂੰ ₹45,77,500 ਦੀ ਸਹਾਇਤਾ ਮਿਲੀ ਹੈ, ਜਦਕਿ ਜੋਧਪੁਰ ਪਿੰਡ ਵਿੱਚ 11 ਲਾਭਪਾਤਰੀਆਂ ਨੂੰ ₹5,65,000 ਦੀ ਮਨਜ਼ੂਰਸ਼ੁਦਾ ਰਕਮ ਵੰਡ ਵਿਚੋਂ ਮਿਲੀ ਹੈ। 

ਇਹ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਲੋਕਾਂ ਦੇ ਭਲੇ ਲਈ ਵਿੱਤੀ ਸਹਾਇਤਾ ਪਹੁੰਚ ਰਹੀ ਹੈ, ਤਾਂ ਜੋ ਹੱਕਦਾਰ ਪਰਿਵਾਰਾਂ ਨੂੰ ਰਾਹਤ ਮਿਲੇ ਅਤੇ ਉਨ੍ਹਾਂ ਦੇ ਜੀਵਨ ਸਤਰ ਵਿੱਚ ਸੁਧਾਰ ਆ ਸਕੇ।ਚੇਅਰਮੈਨ ਹਡਾਣਾ ਨੇ ਕਿਹਾ ਕਿ ਇਹ ਮਦਦ ਕੇਵਲ ਆਰਥਿਕ ਸਹਾਇਤਾ ਨਹੀਂ, ਸਗੋਂ ਕਿਸਾਨਾਂ ਲਈ ਮਨੋਵਿਗਿਆਨਕ ਤੌਰ 'ਤੇ ਭਰੋਸੇ ਦੀ ਕਾਰਵਾਈ ਹੈ। ਉਨ੍ਹਾਂ ਕਿਸਾਨਾਂ ਨਾਲ ਸਰਕਾਰ ਵੱਲੋਂ ਚਲ ਰਹੀਆਂ ਯੋਜਨਾਵਾਂ ਤੇ ਖੇਤੀ ਨਾਲ ਸਬੰਧਤ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ।

 

Tags: AAP Punjab , AAP , Aam Aadmi Party , Aam Aadmi Party Punjab , Ranjodh Singh Hadana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD