Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ ਦੀ ਸ਼ਾਨਦਾਰ ਸ਼ੁਰੂਆਤ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Dhanpreet Kaur, Jalandhar District Olympic Association, District Cricket Association, Jalandhar Premier League, JPL

Web Admin

Web Admin

5 Dariya News

ਜਲੰਧਰ , 29 Oct 2025

Last updated on: Oct 30, 2025, 11:28 IST

ਜਲੰਧਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਅਗਵਾਈ ਅਤੇ ਵਾਸਲ ਐਜੂਕੇਸ਼ਨ ਦੀ ਰਹਿਨੁਮਾਈ ਹੇਠ ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ (ਜੇ.ਪੀ.ਐਲ.)- ‘ਵਾਰ ਅਗੇਂਸਟ ਡਰੱਗਜ਼ ਐਡੀਸ਼ਨ’ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਆਪ ਆਗੂ ਨਿਤਿਨ ਕੋਹਲੀ ਅਤੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਅਤੇ ਸੀ.ਈ.ਓ. ਰਾਘਵ ਵਾਸਲ ਸਮੇਤ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। 

ਇਨ੍ਹਾਂ ਦੀ ਮੌਜੂਦਗੀ ਨੇ ਨੌਜਵਾਨਾਂ ਨੂੰ ਖੇਡਾਂ ਨੂੰ ਅਨੁਸ਼ਾਸਨ ਅਤੇ ਸਕਾਰਾਤਮਕ ਤਬਦੀਲੀ ਦੇ ਮਾਰਗ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀ ਵੱਲੋਂ ਮੇਜ਼ਬਾਨਾਂ ਦੇ ਸਵਾਗਤ ਨਾਲ ਹੋਈ।  ਉਪਰੰਤ ਮਹਿਮਾਨਾਂ ਵੱਲੋਂ ਉੱਤਮਤਾ, ਮਾਣ ਅਤੇ ਸਮਰਪਣ ਦੀ ਸ਼ਾਨਦਾਰ ਪ੍ਰਤੀਕ ਜਲੰਧਰ ਪ੍ਰੀਮੀਅਰ ਲੀਗ ਦੀ ਟਰਾਫੀ 2025 ਦਾ ਉਦਘਾਟਨ ਕੀਤਾ ਗਿਆ। 

ਉਦਘਾਟਨ ਤੋਂ ਬਾਅਦ, ਟਾਸ ਨਾਲ ਆਈ.ਵੀ. ਵਰਲਡ ਸਕੂਲ, ਜਲੰਧਰ ਅਤੇ ਆਰਮੀ ਪਬਲਿਕ ਸਕੂਲ, ਜਲੰਧਰ ਵਿਚਕਾਰ ਉਦਘਾਟਨੀ ਮੈਚ ਦੀ ਸ਼ੁਰੂਆਤ ਹੋਈ। ਦੋਵਾਂ ਟੀਮਾਂ ਵੱਲੋਂ ਬਹੁਤ ਵਧੀਆ ਖੇਡ ਦਾ ਮੁਜਾਹਰਾ ਕੀਤਾ ਗਿਆ ਅਤੇ ਪੂਰੇ ਮੈਚ ਦੌਰਾਨ ਸ਼ਾਨਦਾਰ ਖੇਡ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਡਾਂਸ, ਗਿੱਧਾ ਪੇਸ਼ ਕਰਨ ਤੋਂ ਇਲਾਵਾ ਸ਼ਾਨਦਾਰ ਜਿਮਨਾਸਟਿਕ ਦਾ ਵੀ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਰੋਮਾਂਚਕ ਮਾਹੌਲ ਦੇਖਣ ਨੂੰ ਮਿਲਿਆ। ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਅਤੇ ਸੀ.ਈ.ਓ. ਰਾਘਵ ਵਾਸਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਖੇਡਾਂ ਸੰਪੂਰਨ ਸਿੱਖਿਆ ਦਾ ਅਨਿੱਖੜਵਾਂ ਅੰਗ ਹਨ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਅਤੇ ਟੀਮ ਵਰਕ ਨੂੰ ਉਤਸ਼ਾਹਿਤ ਕਰਦੀਆਂ ਹਨ।

ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਸ਼ਹਿਰ ਭਰ ਦੇ ਕਈ ਸਕੂਲਾਂ ਅਤੇ ਅਕੈਡਮੀਆਂ ਦੀ ਭਾਗੀਦਾਰੀ ਨਾਲ ਜਲੰਧਰ ਪ੍ਰੀਮੀਅਰ ਲੀਗ 2025 ਦੀ ਮੇਜ਼ਬਾਨੀ ਕੀਤੀ ਗਈ। ਇਹ ਲੀਗ ਉਮੀਦ, ਏਕਤਾ ਅਤੇ ਦ੍ਰਿੜਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ, ਜੋ ਇਸ ਵਿਸ਼ਵਾਸ ਦੀ ਪੁਸ਼ਟੀ ਕਰਦੀ ਹੈ ਕਿ ਖੇਡਾਂ ਸੱਚਮੁੱਚ ਜੀਵਨ ਨੂੰ ਬਦਲ ਸਕਦੀਆਂ ਹਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Dhanpreet Kaur , Jalandhar District Olympic Association , District Cricket Association , Jalandhar Premier League , JPL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD