Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ - ਡਾ. ਅਖਿਲ ਚੌਧਰੀ

ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ: ਵਧੀਕ ਡਿਪਟੀ ਕਮਿਸ਼ਨਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Oct 2025

Last updated on: Oct 30, 2025, 11:47 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪਿੰਡ ਅਤੇ ਵਾਰਡ ਪੱਧਰ ’ਤੇ ਬਣਾਈਆਂ ਗਈਆਂ ਵੀ.ਡੀ.ਸੀ. ਕਮੇਟੀਆਂ ਦੀ ਟਰੇਨਿੰਗ ਲਈ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਅਹੁਦੇਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਨਸ਼ਾ ਵਿਸ਼ਵ ਵਿਆਪੀ ਸਮੱਸਿਆ ਹੈ ਜੋ ਕੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸਾਸ਼ਨ ਦੇ ਨਾਲ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਰਡ ਜਾਂ ਪਿੰਡ ਵਿੱਚ ਕਿਸੇ ਨੂੰ ਵੀ ਨਸ਼ੇ ਸਬੰਧੀ ਜਾਂ ਨਸ਼ਾ ਤਸਕਰ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਅਤੇ ਸੂਚਨਾ ਦੇਣ ਵਾਲੇ ਦੀ ਜਾਣਕਾਰੀ  ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਹੋਈਆਂ ਹਨ, ਵੱਡੀਆਂ ਰਿਕਵਰੀਆਂ ਹੋਈਆਂ ਹਨ ਅਤੇ ਇਸ ਕੰਮ ਵਿੱਚ ਸਿਵਲ ਪ੍ਰਸ਼ਾਸ਼ਨ ਦਾ ਪੁਲਿਸ ਨੂੰ ਵੱਡਾ ਯੋਗਦਾਨ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਡਿਫੈਂਸ ਕਮੇਟੀਆਂ ਦੇ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਜਾਣਕਾਰੀ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਜੋ ਬਲਾਕ ਕੋਆਰਡੀਨੇਟਰ ਹਨ, ਉਨ੍ਹਾਂ ਨੂੰ ਐਪ ਦੇ ਜ਼ਰੀਏ ਟ੍ਰੇਨਿੰਗ ਦਿੱਤੀ ਗਈ ਹੈ। ਜੋ ਕੋਆਰਡੀਨੇਟਰ ਹਨ, ਉਹ ਐਪ ਨੂੰ ਆਪਣੇ ਮੋਬਾਇਲ ਫੋਨ ਵਿੱਚ ਇੰਸਟਾਲ ਕਰਕੇ ਨਸ਼ਿਆਂ ਸਬੰਧੀ ਜਾਂ ਨਸ਼ਾ ਤਸਕਰਾਂ ਸਬੰਧੀ ਸ਼ਿਕਾਇਤ ਨੂੰ ਆਨਲਾਈਨ ਦਰਜ ਕਰਵਾ ਸਕਦੇ ਹਨ ਅਤੇ ਸ਼ਿਕਾਇਤ ਕਰਨ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸਾਸ਼ਨ ਅਤੇ ਇਨ੍ਹਾਂ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਦੇ ਖਾਤਮੇ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ  ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। 

ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਜਿਲ੍ਹੇ ਦੀਆਂ ਪੇਂਡੂ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ ਦੀ ਪ੍ਰਸ਼ੰਸ਼ਾ ਕੀਤੀ, ਜਿੰਨ੍ਹਾਂ ਨੇ ਇਸ ਮੁਹਿੰਮ ਵਿੱਚ ਉਸਾਰੂ ਰੋਲ ਅਦਾ ਕਰਕੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਚੁੱਕਿਆ ਹੈ, ਜਿਸ ਤਹਿਤ ਵੱਡੀ ਪੱਧਰ ’ਤੇ ਗ੍ਰਿਫਤਾਰੀਆਂ, ਨਸ਼ਿਆਂ ਦੀ ਰਿਕਵਰੀ, ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਤੋਂ ਇਲਾਵਾ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੁਣ ਅੰਜਾਮ ਤੇ ਲਿਜਾਣ ਲਈ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਪੇਂਡੂ ਰੱਖਿਆ ਕਮੇਟੀਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਨੇ ਹੁਣ ਤੱਕ ਸਮਾਜ ਦਾ ਜਾਨੀ, ਮਾਲੀ ਤੇ ਸਮਾਜਿਕ ਪੱਧਰ ’ਤੇ ਨੁਕਸਾਨ ਕੀਤਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਦੇ ਖਾਤਮੇ ਲਈ ਇੱਕਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ, ਵਾਰਡ ਪੱਧਰ ਤੇ ਟੀਮਾਂ ਦਾ ਗਠਨ ਹੋ ਚੁੱਕਾ ਹੈ ਤੇ ਸਾਨੂੰ ਇਸ ਦੇ ਵਧੀਆ ਨਤੀਜੇ ਦੇਣੇ ਚਾਹੀਦੇ ਹਨ ਤਾਂ ਜੋ ਇਸ ਅਲਾਮਤ ਨੂੰ ਜੜ੍ਹੋ ਖਤਮ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਉਪ-ਮੰਡਲ ਮੈਜਿਸਟ੍ਰੇਟ, ਮਲੋਟ ਜੁਗਰਾਜ ਸਿੰਘ ਕਾਹਲੋਂ, ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐਚ) ਰਾਜਨ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਿਵਾਨੀ ਨਾਗਪਾਲ, ਹਲਕਾ ਕੋਆਰਡੀਨੇਟਰ ਮਲੋਟ ਬਲਰਾਜ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋ ਦਾਸ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਜਗਸੀਰ ਸਿੰਘ, ਹਲਕਾ ਕੋਰਆਰਡੀਨੇਟਰ ਲੰਬੀ ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਦਿਲਬਾਗ ਸਿੰਘ ਪੰਨੀਵਾਲਾ ਤੋਂ ਇਲਾਵਾ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ, ਸਮੂਹ ਬੀ.ਡੀ.ਪੀ.ਓਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੀ.ਡੀ.ਸੀ. ਕਮੇਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ।

 

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD