Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਏਕ ਭਾਰਤ ਸ੍ਰੇਸ਼ਟ ਭਾਰਤ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਆਯੋਜਿਤ

ਵਿਧਾਇਕ ਰਣਬੀਰ ਭੁੱਲਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫਜਾਈ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 29 Oct 2025

Last updated on: Oct 30, 2025, 12:38 IST

ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਏਕ ਭਾਰਤ ਸ੍ਰੇਸ਼ਟ ਭਾਰਤ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ’ਤੇ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ, ਲੋਕ ਨਾਚ ਅਤੇ ਪੇਂਟਿੰਗ ਮੁਕਾਬਲੇ ਸਥਾਨਕ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਸ ਮੌਕੇ  ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਨੋਡਲ ਅਫਸਰ ਅਸ਼ਵਿੰਦਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਕਰਵਾਏ ਗਏ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਭਾਰਤ ਦੀ “ਵਿਭਿੰਨਤਾ ਵਿੱਚ ਏਕਤਾ” ਦੀ ਭਾਵਨਾ ਮਜ਼ਬੂਤ ਕਰਨ ਅਤੇ ਵੱਖ–ਵੱਖ ਰਾਜਾਂ ਦੀਆਂ ਸਭਿਆਚਾਰਕ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਉਪਯੋਗੀ ਸਿੱਧ ਹੋਣਗੇ। ਉਨ੍ਹਾਂ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। 

ਉਹਨਾਂ ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਉਹਨਾਂ ਕਿਹਾ ਸਰਕਾਰ ਵਲੋਂ ਪਹਿਲੇ ਦਿਨ ਤੋਂ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਕਰਨ ਉਪਰਾਲੇ ਕਰ ਰਹੀ ਹੈ ਜਿਸਦੇ ਸਾਰਥਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ।

ਇਸ ਮੌਕੇ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੀ ਸੰਸਕ੍ਰਿਤੀ, ਰੀਤਿ-ਰਿਵਾਜ, ਲੋਕ ਨ੍ਰਿਤਿਆਂ ਅਤੇ ਕਲਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਡਾਂਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਲੋਕ ਨਾਚ ਕੁਚਿਪੁਡੀ ਆਦਿ ਦੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੋਹ ਲਿਆ। ਪੇਂਟਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੀ ਰੰਗ–ਬਰੰਗੀ ਸਭਿਆਚਾਰਕ ਝਲਕਾਂ ਨੂੰ ਆਪਣੇ ਚਿੱਤਰਾਂ ਰਾਹੀਂ ਜੀਵੰਤ ਰੂਪ ਦਿੱਤਾ।

ਸਮਾਗਮ ਦੌਰਾਨ ਹਰਮਨਪ੍ਰੀਤ ਕੌਰ ਸਰਕਾਰੀ ਮਿਡਲ ਸਕੂਲ ਰਸੂਲਪੁਰ ਨੇ ਫੋਕ ਡਾਂਸ ਵਿੱਚ, ਜਸ਼ਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਨੇ ਪੇਂਟਿੰਗ ਵਿੱਚ, ਖੁਸ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਫੋਕ ਡਾਂਸ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ ਪੇਂਟਿੰਗ ਵਿੱਚ ਪੁਜੀਸ਼ਨ ਹਾਸਲ ਕੀਤੀ। ਜੇਤੂਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਰਚਨਾਵਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। 

ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਉਤਸ਼ਾਹਪੂਰਣ ਭਾਗੀਦਾਰੀ ਨਿਭਾਈ, ਜਿਸ ਨਾਲ ਸਮਾਗਮ ਨੂੰ ਕਾਫ਼ੀ ਸਫਲਤਾ ਮਿਲੀ। ਸਟੇਜ ਸਕੱਤਰ ਦੀ ਭੂਮਿਕਾ ਸਟੇਟ ਐਵਾਰਡੀ ਰਵੀ ਇੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮਾਗਮ ਲਈ ਵਿਸ਼ੇਸ਼ ਸਹਿਯੋਗੀ ਪ੍ਰਿੰਸੀਪਲ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਸੁਧੀਰ ਧਵਨ, ਸਰਬਜੀਤ ਕੌਰ,ਵਰਿੰਦਰ ਸਿੰਘ, ਇੰਦਰਦੀਪ ਸਿੰਘ, ਦੀਪਕ ਮਾਠਪਾਲ ਰਹੇ।

ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ, ਹਿਮਾਂਸ਼ੂ ਠੱਕਰ, ਰਜਨੀ ਜੱਗਾ ਸਹਾਇਕ ਜ਼ਿਲ੍ਹਾ ਨੋਡਲ ਅਫਸਰ,ਜੱਜ ਸਾਹਿਬਾਨ ਗੁਰਿੰਦਰ ਸਿੰਘ, ਰਾਹੁਲ, ਮਨਪ੍ਰੀਤ ਕੌਰ, ਲਵ ਕੁਮਾਰ, ਪਰਮਜੀਤ ਕੌਰ, ਸੁਖਚੈਨ ਸਿੰਘ ਸਟੈਨੋ, ਹਿਮਾਂਸ਼ੂ ਠੱਕਰ, ਇੰਦਰਦੀਪ ਸਿੰਘ, ਸੰਦੀਪ ਬੱਬਰ ਅਤੇ ਅਮਿਤ ਨਾਰੰਗ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD