Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਭੂਪੇਂਦਰ ਪਟੇਲ ਨੂੰ ਦਿੱਤਾ ਸੱਦਾ

ਪੰਜਾਬ ਸਰਕਾਰ ਵੱਲੋਂ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਾ ਰਿਹੈ ਸੱਦਾ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Tarunpreet Singh Sond, Bhupendra Patel, Bhupendrabhai Rajnikantbhai Patel, Chief Minister of Gujarat, BJP, Bharatiya Janata Party, Gandhinagar, Gujarat

Web Admin

Web Admin

5 Dariya News

ਗਾਂਧੀਨਗਰ , 30 Oct 2025

Last updated on: Oct 30, 2025, 17:22 IST

ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ।

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ,  ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ। ਆਗੂਆਂ ਦੀ ਮੌਜੂਦਗੀ ਸਾਡੀ ਸਾਂਝੀ ਰਾਸ਼ਟਰੀ ਭਾਵਨਾ ਅਤੇ ਕਦਰਾਂ-ਕੀਮਤਾਂ ਦਾ ਪ੍ਰਤੀਕ ਹੋਵੇਗੀ।”

ਇਸ ਮੌਕੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਹਨਾਂ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਹ ਇਤਿਹਾਸਕ ਦਿਹਾੜਾ ਸਮੁੱਚੇ ਦੇਸ਼ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਨਿਆਂ, ਕੁਰਬਾਨੀ ਅਤੇ ਸੱਚਾਈ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ। ਅਸੀਂ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਅਕਾਦਮਿਕ ਸੈਮੀਨਾਰਾਂ ਦੀ ਲੜੀ ਕਰਵਾ ਰਹੇ ਹਾਂ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ।

ਇਹ ਸਮਾਗਮ ਸਮੁੱਚੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹੋਣਗੇ।" ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੁਨੀਆਂ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਣਗੇ ਅਤੇ ਪ੍ਰੇਰਿਤ ਕਰਨਗੇ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tarunpreet Singh Sond , Bhupendra Patel , Bhupendrabhai Rajnikantbhai Patel , Chief Minister of Gujarat , BJP , Bharatiya Janata Party , Gandhinagar , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD