Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਵੱਲੋਂ ਜਲੰਧਰ ’ਚ ਭਲਾਈ ਸਕੀਮਾਂ ਦੀ ਸਮੀਖਿਆ

ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਤੇ ਦਿੱਤਾ ਜ਼ੋਰ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Amit Rattan, Dr Nachattarpal, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 30 Oct 2025

Last updated on: Oct 31, 2025, 12:41 IST

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਅੱਜ ਜਲੰਧਰ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ। ਕਮੇਟੀ ਦੇ ਚੇਅਰਪਰਸਨ ਅਤੇ ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਧਾਇਕ ਅਮਿਤ ਰਤਨ ਅਤੇ ਡਾ. ਨਛੱਤਰਪਾਲ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਅਤੇ ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਚੇਅਰਪਰਸਨ ਸਰਵਜੀਤ ਕੌਰ ਮਾਣੂੰਕੇ ਨੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਭਲਾਈ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਯੋਗ ਲਾਭਪਾਤਰੀਆਂ ਤੱਕ ਬਿਨਾਂ ਦੇਰੀ ਦੇ ਪਹੁੰਚੇ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣਾ ਸਾਡਾ ਸਮੂਹਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਕੈਂਪਾਂ ਰਾਹੀਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਵਾਂਝਾ ਨਾ ਰਹਿ ਜਾਵੇ।

ਕਮੇਟੀ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਭਲਾਈ ਸਕੀਮਾਂ ਦੀ ਪ੍ਰਗਤੀ ਬਾਰੇ ਵਿਸਥਾਰਥ ਰਿਪੋਰਟਾਂ ਦੇ ਨਾਲ-ਨਾਲ ਪਹਿਲਾਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਬਾਰੇ ਅੱਪਡੇਟ ਵੀ ਮੰਗੀ। ਮੀਟਿੰਗ ਦੌਰਾਨ, ਕਮੇਟੀ ਨੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਮਾਮਲਿਆਂ ਸੰਬੰਧੀ ਪੁਲਿਸ ਵਿਭਾਗ ਦੀ ਕਾਰਵਾਈ ਦੀ ਸਮੀਖਿਆ ਕੀਤੀ। 

ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਘਰ-ਘਰ ਜਾ ਕੇ ਕੂੜਾ ਇਕੱਤਰ ਕਰਨ ਵਿੱਚ ਲੱਗੇ ਰੈਗਪਿੱਕਰਜ਼ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਇੱਕ ਸਿਸਟਮ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਕਾਲਰਸ਼ਿਪ ਸਕੀਮ, ਮੁਫ਼ਤ ਅਨਾਜ ਵੰਡ, ਜਨਨੀ ਸੁਰੱਖਿਆ ਯੋਜਨਾ ਅਤੇ ਵਰਦੀਆਂ ਤੇ ਕਿਤਾਬਾਂ ਦੀ ਵੰਡ ਦੇ ਨਾਲ-ਨਾਲ ਪਖਾਨਿਆਂ ਦੀ ਉਸਾਰੀ ਸਮੇਤ ਵੱਖ-ਵੱਖ ਭਲਾਈ ਯੋਜਨਾਵਾਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਕਮੇਟੀ ਨੇ ਜਾਤੀ ਸਰਟੀਫਿਕੇਟ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ ਅਤੇ ਬਿਨੈਕਾਰਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਦਾਖਲੇ ਦੀ ਮਿਆਦ ਦੌਰਾਨ ਇੱਕ ਸਮਰਪਿਤ ਹੈਲਪਲਾਈਨ ਸ਼ੁਰੂ ਕਰਨ ਦੀ ਸਿਫਾਰਸ਼ ਵੀ ਕੀਤੀ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Amit Rattan , Dr Nachattarpal , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD