Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਨੇ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਉੱਤਮਤਾ ਹਾਸਲ ਕਰਨ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਡਾ. ਬੀ.ਆਰ. ਅੰਬੇਡਕਰ ਭਵਨ ਦਾ ਦੌਰਾ, ਜਲੰਧਰ ਪ੍ਰਸ਼ਾਸਨ ਦੀ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਦੀ ਪਹਿਲਕਦਮੀ ਨੂੰ ਸਲਾਹਿਆ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Amit Rattan, Jalandhar

Web Admin

Web Admin

5 Dariya News

ਜਲੰਧਰ , 30 Oct 2025

Last updated on: Oct 31, 2025, 12:48 IST

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਚੇਅਰਪਰਸਨ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਅੱਜ ਡਾ. ਬੀ.ਆਰ. ਅੰਬੇਡਕਰ ਭਵਨ ਦਾ ਦੌਰਾ ਕੀਤਾ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਦੌਰੇ ਦੌਰਾਨ, ਚੇਅਰਪਰਸਨ ਸਰਵਜੀਤ ਕੌਰ ਮਾਣੂੰਕੇ ਨੇ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਦ੍ਰਿੜਤਾ ਤੇ ਲਗਨ ਨਾਲ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਨੇ ਜਲੰਧਰ ਪ੍ਰਸ਼ਾਸਨ ਵੱਲੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ, ਅਧਿਐਨ ਸਮੱਗਰੀ ਅਤੇ ਕਰੀਅਰ ਕਾਊਂਸਲਿੰਗ ਪ੍ਰਦਾਨ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਿੱਖਿਆ ਅਤੇ ਸਸ਼ਕਤੀਕਰਨ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹਣਗੇ ਬਲਕਿ ਲੜਕੀਆਂ ਵਿੱਚ ਆਤਮਵਿਸ਼ਵਾਸ ਵੀ ਪੈਦਾ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਣ ਮਹਿਸੂਸ ਕਰਵਾਉਣਗੇ।

ਮੌਜੂਦਾ ਸਮੇਂ ਇਸ ਪ੍ਰੋਗਰਾਮ ਤਹਿਤ 25 ਵਿਦਿਆਰਥਣਾਂ ਸਿਖ਼ਲਾਈ ਪ੍ਰਾਪਤ ਕਰ ਰਹੀਆਂ ਹਨ, ਜਿਸਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਾਸ਼ੀਏ 'ਤੇ ਪਏ ਵਰਗਾਂ ਦੀ ਪ੍ਰਤੀਨਿਧਤਾ ਨੂੰ ਵਧਾਉਣਾ ਹੈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਕਮੇਟੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿੱਦਿਅਕ ਅਤੇ ਹੁਨਰ ਵਿਕਾਸ ਪਹਿਲਕਦਮੀਆਂ ਲਈ ਨਿਰੰਤਰ ਸਹਾਇਤਾ ਦਾ ਭਰੋਸਾ ਦਿੱਤਾ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Amit Rattan , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD