Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਦਲਬੀਰ ਸਿੰਘ ਟੋਂਗ ਵੱਲੋਂ ਹੜ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਮੁਫਤ ਕਣਕ ਬੀਜ ਦੀ ਵੰਡ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 30 Oct 2025

Last updated on: Oct 31, 2025, 13:34 IST

ਵਿਧਾਇਕ ਸ ਦਲਬੀਰ ਸਿੰਘ ਟੋਂਗ ਹਲਕਾ ਬਾਬਾ ਬਕਾਲਾ ਸਾਹਿਬ ਵੱਲੋਂ ਬਲਾਕ ਬਾਬਾ ਬਕਾਲਾ ਸਾਹਿਬ(ਰਈਆ) ਦੇ ਵੱਖ-ਵੱਖ ਹੜ ਪ੍ਰਭਾਵਿਤ ਪਿੰਡ ਜਿਸ ਵਿੱਚ ਸੇਰੋਂ ਬਾਘਾ, ਸੇਰੋ ਨਿਗਾਹ, ਕੋਟ ਮਹਿਤਾਬ ਅਤੇ ਵਜ਼ੀਰ ਭੁੱਲਰ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਉੱਚ ਕੁਆਲਿਟੀ ਦੇ ਸੁਧਰੇ ਮਿਆਰੀ ਕਣਕ ਬੀਜ ਕਿਸਮ PBW 826 ਅਤੇ DBW 187 ਦੀ ਵੰਡ ਕੀਤੀ ਗਈ। ਵਿਧਾਇਕ ਟੌਂਗ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ ਪ੍ਰਭਾਵਿਤ ਕਿਸਾਨਾਂ ਦੀ ਹਰ ਪੱਖੋਂ ਮਦਦ ਕਰਨ ਲਈ ਵਚਨਬੱਧ ਹੈ ਅਤੇ ਉਹਨਾਂ ਵੱਲੋਂ ਪਿਛਲੇ ਦਿਨੀ ਹੜ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਗਏ ਸਨ ਅਤੇ ਹਾੜੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਅੱਜ ਉਹਨਾਂ ਵੱਲੋਂ ਕਿਸਾਨਾਂ ਨੂੰ ਕਣਕ ਦਾ ਮੁਫਤ ਬੀਜ ਮੁਹਈਆ ਕਰਵਾਇਆ ਗਿਆ ਹੈ, ਤਾਂ ਜੋ ਇਹਨਾਂ ਹੜ ਪ੍ਰਭਾਵਿਤ ਪਿੰਡਾਂ ਦੇ ਕਿਸਾਨ ਵੀਰ ਸਮੇਂ ਸਿਰ ਹਾੜੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਕਰਕੇ ਵਧੀਆ ਝਾੜ ਪ੍ਰਾਪਤ ਕਰ ਸਕਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। 

ਸ: ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਇਸ ਸਕੰਟ ਦੇ ਸਮੇਂ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਸੰਕਟ ਨੂੰ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਜਿਸ ਤਹਿਤ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 74 ਕਰੋੜ ਰੁਪਏ ਮੁੱਲ ਦਾ 2 ਲੱਖ ਕੁਇੰਟਲ ਸੁਧਰਿਆ ਹੋਇਆ ਕਣਕ ਬੀਜ ਕਿਸਾਨਾਂ ਨੂੰ ਮੁਫ਼ਤ ਵੰਡ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਆਪਣੀ ਸ਼ਰੋਤਾਂ ਤੋਂ ਹੜ੍ਹ ਪੀੜ੍ਹਤਾਂ ਦੇ ਕਤਾਰ ਚ ਖੜ੍ਹੇ ਆਖਿਰੀ ਪ੍ਰਭਾਵਿਤ ਵਿਅਕਤੀ ਨੂੰ ਰਾਹਤ ਦੇਣ ਲਈ ਵਚਨਬੱਧ ਹੈ।

ਇਸ ਮੌਕੇ  ਡਾ ਰਸ਼ਪਾਲ ਸਿੰਘ ਬੰਡਾਲਾ ਭੂਮੀ ਪਰਖ ਅਫਸਰ ਬਲਾਕ ਬਾਬਾ ਬਕਾਲਾ ਸਾਹਿਬ (ਰਈਆ) ਬਲਜਿੰਦਰ ਸਿੰਘ ਏਡੀਓ, ਪ੍ਰਭਜੋਤ ਸਿੰਘ ,ਸਤਵੰਤ ਕੌਰ ,ਤਲਵਿੰਦਰ ਸਿੰਘ ਏਈਓ, ਸਰਪੰਚ ਕਰਮਜੀਤ ਸਿੰਘ, ਮੀਡੀਆ ਇੰਚਾਰਜ ਸ੍ਰੀ ਵਿਸ਼ਾਲ ਮੰਨਣ, ਸੁਖਜਿੰਦਰ ਸਿੰਘ ਸਤਕਰਤਾਰ ਸਿੰਘ, ਨਿਸ਼ਾਨ ਸਿੰਘ, ਸੁਖਰਾਜ ਸਿੰਘ,  ਸੁਦੀਪ ਸਿੰਘ ਬੀਟੀਐਮ, ਤਨਵੀਰ ਸਿੰਘ ਰਾਹੁਲ ਸਿੰਘ, ਵੱਖ ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD