Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਡਾ. ਸੋਨਾ ਥਿੰਦ ਵੱਲੋਂ ਨੈਸ਼ਨਲ ਹਾਈਵੇ ਤੇ ਲਿੰਕ ਸੜਕਾਂ ਨੂੰ ਠੀਕ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੀ ਸਮੀਖਿਆ

ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ, ਨਿਰਧਾਰਿਤ ਸਮੇਂ ਅੰਦਰ ਨਿਰਮਾਣ ਤੇ ਮੁਰੰਮਤ ਕਾਰਜ ਮੁਕੰਮਲ ਕਰਨ ਦੇ ਆਦੇਸ਼

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 30 Oct 2025

Last updated on: Oct 31, 2025, 13:45 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਵੱਖ—ਵੱਖ ਸਰਕਾਰੀ ਏਜੰਸੀਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਲਿੰਕ ਸੜਕਾਂ ਤੇ ਨੈਸ਼ਨਲ ਹਾਈਵੇ ਦੀ ਮੁਰੰਮਤ ਤੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਸਮੁੱਚੇ ਜਿ਼ਲ੍ਹਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਕਿ ਅਗਲੇ ਦੋ ਮਹੀਨਿਆਂ ਦੌਰਾਨ ਹੋਣ ਵਾਲੇ ਅਹਿਮ ਤੇ ਵੱਡੇ ਧਾਰਮਿਕ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਸਿਜਦਾ ਕਰਨ ਲਈ ਪਹੁੰਚਣਗੇ ਅਤੇ ਇਸ ਦੌਰਾਨ ਸੜਕਾਂ ਨੂੰ ਸਮੇਂ ਸਿਰ ਦਰੁਸਤ ਕਰਨਾ ਬੇਹੱਦ ਜ਼ਰੂਰੀ ਹੈ।

ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿਛਲੀਆਂ ਮੀਟਿੰਗਾਂ ਦੌਰਾਨ ਵੱਖ— ਵੱਖ ਮੁੱਖ ਮਾਰਗਾਂ ਤੇ ਲਿੰਕ ਸੜਕਾਂ ਨੂੰ ਠੀਕ ਕਰਨ ਸਬੰਧੀ ਦਿੱਤੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਅਧਿਕਾਰੀਆਂ ਦੇ ਪੱਧਰ ਤੇ ਹੋਏ ਉਪਰਾਲਿਆਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਨਵੰਬਰ ਦੌਰਾਨ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹਾਦਤ ਯਾਤਰਾ ਅਤੇ ਦਸੰਬਰ ਦੌਰਾਨ ਸ਼ਹੀਦੀ ਜੋੜ ਮੇਲੇ ਦੇ ਮੌਕੇ*ਤੇ ਸੰਗਤਾਂ ਦੀ ਹੋਣ ਵਾਲੀ ਆਮਦ ਦੇ ਮੱਦੇਨਜ਼ਰ ਪ੍ਰਬੰਧਾਂ ਪੱਖੋਂ ਕੋਈ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟ ਅਰਵਿੰਦ ਗੁਪਤਾ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ ਨੂੰ ਕਿਹਾ ਕਿ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਥਿਤੀ ਬਾਰੇ ਸਮੇਂ ਸਮੇਂ ਤੇ  ਜਾਇਜ਼ਾ ਲਿਆ ਜਾਵੇ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਤਾਂ ਜੋ ਸਮੁੱਚੇ ਕਾਰਜ ਸਮੇਂ ਸਿਰ ਨੇਪਰੇ ਚੜ੍ਹ ਸਕਣ। ਡਿਪਟੀ ਕਮਿਸ਼ਨਰ ਨੇ ਐਨ.ਐਚ 44 ਤੋਂ ਮਾਧੋਪੁਰ ਚੌਂਕ, ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਮਾਧੋਪੁਰ ਰੋਡ, ਪਟਿਆਲਾ ਸਰਹਿੰਦ ਰੋਡ ਉਤੇ ਨਰਵਾਣਾ ਬ੍ਰਾਂਚ ਦੀਆਂ ਅਪਰੋਚ ਸੜਕਾਂ, ਸਰਹਿੰਦ ਚੁੰਨੀ ਰੋਡ ਤੋਂ ਸ਼ੁਰੂ ਹੁੰਦੇ ਬਾਈਪਾਸ ਦਾ ਸੁੰਦਰੀਕਰਨ, ਜੋਤੀ ਸਰੂਪ ਮੋੜ ਤੋਂ ਪਟਿਆਲਾ ਰੋਡ ਵਾਇਆ 4 ਨੰਬਰ ਚੂੰਗੀ, ਟੋਡਰ ਮੱਲ ਗੇਟ ਦੀ ਸੜਕ ਅਤੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਬਸੀ ਪਠਾਣਾ ਰੋਡ ਸਬੰਧੀ ਪਹਿਲਾਂ ਤੋ. ਵਿਭਾਗੀ ਅਧਿਕਾਰੀਆਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਸਬੰਧੀ ਹੋਈ ਕਾਰਵਾਈ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਪੀਏ ਰਣਧੀਰ ਸਿੰਘ ਤੋਂ ਇਲਾਵਾ ਐਕਸੀਅਨ ਤੇ ਐਸਡੀਓ ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਨਗਰ ਕੌਂਸਲਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD