Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਸੰਪੂਰਨ ਹੋਇਆ

ਵਿਧਾਇਕ ਰਜਨੀਸ਼ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 30 Oct 2025

Last updated on: Oct 31, 2025, 13:50 IST

ਨੈਸ਼ਨਲ ਸਾਇੰਸ ਸੈਂਟਰ, ਕੌਂਸਲ ਆਫ ਸਾਇੰਸ ਮਿਊਜੀਅਮ (ਮਨਿਸਟਰੀ ਆਫ ਕਲਚਰ, ਗਵਰਨਮੈਂਟ ਆਫ ਇੰਡੀਆ, ਨਵੀਂ ਦਿੱਲੀ) ਵੱਲੋਂ ਉੱਤਰ ਭਾਰਤ ਨੈਸ਼ਨਲ ਸਾਇੰਸ ਡਰਾਮਾ ਪ੍ਰਤੀਯੋਗਤਾ ਦੇ ਤਹਿਤ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਯੋਜਿਤ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰ ਖਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐਡਵੋਕੇਟ ਰਜਨੀਸ਼ ਦਹੀਯਾ, ਵਿਧਾਇਕ ਫਿਰੋਜ਼ਪੁਰ ਦਿਹਾਤੀ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮੁਨੀਲਾ ਅਰੋੜਾ ਨੇ ਕੀਤੀ, ਜਦਕਿ ਉਪ ਜਿਲਾ ਸਿੱਖਿਆ ਅਫਸਰ (ਸੈ.ਸਿੱ.) ਡਾ. ਸਤਿੰਦਰ ਸਿੰਘ, ਬਲਾਕ ਨੋਡਲ ਅਫਸਰ-ਕਮ-ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰਿੰਸੀਪਲ ਮੋਨਿਕਾ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ) ਨੇ ਆਪਣੀ ਹਾਜ਼ਰੀ ਨਾਲ ਸਮਾਰੋਹ ਦੀ ਸ਼ੋਭਾ ਵਧਾਈ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵਿਗਿਆਨਕ ਵਿਚਾਰਧਾਰਾ, ਸਮਾਜਿਕ ਸੁਨੇਹਿਆਂ ਅਤੇ ਵਾਤਾਵਰਨ ਸੁਰੱਖਿਆ ਨਾਲ ਸੰਬੰਧਿਤ ਵਿਸ਼ਿਆਂ ਉੱਤੇ ਆਧਾਰਿਤ ਵਿਗਿਆਨ ਡਰਾਮਿਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। 

ਇਸ ਪ੍ਰਤੀਯੋਗਤਾ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਕੰਨਿਆ, ਦੂਜੀ ਪੁਜੀਸ਼ਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਠੱਠਾ ਕਿਸ਼ਨ ਸਿੰਘ ਨੇ ਅਤੇ ਤੀਜੀ ਪੁਜੀਸ਼ਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖਾਈ ਫੇਮੇ ਕੇ ਨੇ ਹਾਸਲ ਕੀਤੀ।ਮੁੱਖ ਮਹਿਮਾਨ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਜੱਜ ਸਾਹਿਬਾਨ ਵਜੋਂ ਸੰਜੀਵ ਵਰਮਾਨੀ (ਲੈਕਚਰਾਰ ਫਿਜਿਕਸ), ਸੁਖਜਿੰਦਰ ਸਿੰਘ (ਪੰਜਾਬੀ ਲੈਕਚਰਾਰ) ਅਤੇ ਰਾਜੇਸ਼ ਚੋਪੜਾ (ਲੈਕਚਰਾਰ ਬਾਇਲੋਜੀ) ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਜ਼ਿਲਾ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਤਾ ਨੂੰ ਸੰਜੀਦਾ ਢੰਗ ਨਾਲ ਨੇਪਰੇ ਚਾੜਨ ਲਈ ਜਿਲ੍ਹਾ ਰਿਸੋਰਸ ਕੋਆਰਡੀਨੇਟਰ ਦਿਨੇਸ਼ ਚੌਹਾਨ, ਬੀਆਰਸੀ ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਅਮਿਤ ਆਨੰਦ, ਕਮਲ ਵਧਵਾ, ਸੰਦੀਪ ਕੁਮਾਰ, ਰਾਜੀਵ ਸ਼ਰਮਾ, ਪ੍ਰਵੀਨ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਦਾ ਸਮੂਹ ਸਟਾਫ ਹਾਜ਼ਰ ਸੀ। ਜੇਤੂ ਟੀਮ ਨੂੰ ਰਾਜ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਚੁਣਿਆ ਗਿਆ। 

 ਇਸ ਮੌਕੇ ਰਿੰਕੂ ਸੋਢੀ ਹਲਕਾ ਸੰਗਠਨ ਇੰਚਾਰਜ ਗੁਰੂਹਰਸਹਾਏ ,ਸਰਪੰਚ ਅਵਤਾਰ ਸਿੰਘ, ਐਸਐਮਸੀ ਚੇਅਰਮੈਨ ਜਗਦੀਸ਼ ਸਿੰਘ, ਮਨਦੀਪ ਸਿੰਘ ਸਰਪੰਚ ਪਿਆਰੇਆਣਾ, ਅਜਮੇਰ ਸਿੰਘ ਸਿੱਧੂ ਸਰਪੰਚ ਮੁਰਕਵਾਲਾ, ਗੁਰਜੀਤ ਸਿੰਘ ਟਿੱਬੀ, ਸਰਪੰਚ ਟਿੱਬੀ ਕਲਾਂ ,ਡਾਕਟਰ ਰਣਜੀਤ ਸਿੰਘ ਰਾਣਾ ਸਰਪੰਚ ਤਰਾਂਵਾਲੀ,ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਤੋਂ ਸਟੈਨੋ ਸੁਖਚੈਨ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD