Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਦਿੱਤਿਆ ਉੱਪਲ ਅਤੇ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਦਾ ਦੌਰਾ

ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਵਾਇਆ

Aditya Uppal, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 30 Oct 2025

Last updated on: Oct 31, 2025, 14:55 IST

ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ। ਅੱਜ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੇ ਨਾਲ ਬਟਾਲਾ ਦੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ।

ਜਦੋਂ ਉਹ ਇਸ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੇ ਖੇਤ ਵਿੱਚ ਲੱਗੀ ਅੱਗ ਨੂੰ ਵੇਖ ਕੇ ਤੁਰੰਤ ਖੇਤਾਂ ਵਿੱਚ ਜਾ ਕੇ ਲੱਗੀ ਅੱਗ ਨੂੰ ਮੌਕੇ 'ਤੇ ਬੁਝਵਾਇਆ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਗਈ ਹੈ ਅਤੇ ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਤਹਿਤ ਬੇਲਿੰਗ ਕੀਤੀ ਜਾ ਰਹੀ ਹੈ। 

ਪਰ ਫਿਰ ਵੀ ਕੁਝ ਕੁ ਕਿਸਾਨਾਂ ਵਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਸਖਤ ਕਾਨੂੰਨ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਐੱਸ.ਡੀ,ਐੱਮਜ਼, ਪੁਲਿਸ ਅਧਿਕਾਰੀ, ਪਰਾਲੀ ਪਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। 

ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨ ਅਤੇ ਗੁੱਜਰ ਭਾਈਚਾਰੇ ਵਲੋਂ ਪਿੰਡਾਂ ਵਿੱਚ ਜਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ ਅਤੇ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਸ਼ੁੱਧ ਰੱਖਣ, ਚੰਗੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਕਿਸਾਨਾਂ ਨੂੰ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ। ਇਸ ਮੌਕੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐੱਸ.ਐੱਸ.ਪੀ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ  ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ।

 

Tags: Aditya Uppal , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD