Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਲਿਆ ਜਾਇਜ਼ਾ

ਡੀ.ਸੀ. ਨੇ ਪਿੰਡ ਕਟੋਰਾ, ਆਰਿਫ ਕੇ ਅਤੇ ਨਿਜਾਮ ਵਾਲਾ ਦਾ ਕੀਤਾ ਦੌਰਾ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 30 Oct 2025

Last updated on: Oct 31, 2025, 14:59 IST

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਬਲਵਿੰਦਰ ਸਿੰਘ ਵੱਲੋਂ ਅੱਜ ਆਰਿਫ ਕੇ ਸਰਕਲ ਦੇ ਪਿੰਡ ਕਟੋਰਾ, ਆਰਿਫ ਕੇ ਅਤੇ ਨਿਜਾਮ ਵਾਲਾ ਦਾ ਦੌਰਾ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਉਪਰੰਤ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਨਿਰੰਤਰ ਜਾਰੀ ਹੈ। ਇਸ ਕੰਮ ਵਿੱਚ ਸਾਰੇ ਐਸ.ਡੀ.ਐਮ., ਪੁਲਿਸ ਅਧਿਕਾਰੀ, ਪਰਾਲੀ ਪ੍ਰੋਟੈਕਸ਼ਨ ਫੋਰਸ ਦੀਆਂ ਟੀਮਾਂ, ਖੇਤੀਬਾੜੀ ਵਿਭਾਗ ਦੇ ਕਲੱਸਟਰ ਅਤੇ ਨੋਡਲ ਅਫ਼ਸਰ ਪਿੰਡ ਪੱਧਰ ਤੱਕ ਕਿਸਾਨਾਂ ਨਾਲ ਸੰਪਰਕ ਕਰ ਰਹੇ ਹਨ। 

ਐਸ.ਡੀ.ਐਮ. ਗੁਰੂਹਰਸਹਾਏ ਹਰਬੰਸ ਸਿੰਘ ਵੱਲੋਂ ਮੋਹਨ ਕੇ ਉਤਾੜ, ਵਾਸਲ ਮੋਹਨ ਕੇ, ਨਨਾਰੀ ਖੋਖਰ ਆਦਿ ਪਿੰਡਾਂ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸਦੇ ਸਹੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਹੈ ਅਤੇ ਬਹੁਤ ਸਾਰੇ ਜ਼ਿੰਮੇਵਾਰ ਕਿਸਾਨ ਪਰਾਲੀ ਦੀਆਂ ਗੱਠਾਂ ਤਿਆਰ ਕਰਦੇ ਹੋਏ ਸਟੱਬਲ ਮੈਨੇਜਮੈਂਟ ਵਿੱਚ ਯੋਗਦਾਨ ਪਾ ਰਹੇ ਹਨ। 

ਡਿਪਟੀ ਕਮਿਸ਼ਿਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿੱਚ ਹੀ ਵਾਹ ਕੇ ਨਿਪਟਾਰਾ ਕੀਤੀ ਜਾ ਰਿਹਾ ਹੈ ਜਾਂ ਗੱਠਾਂ ਬਣਾ ਕੇ ਸਾਂਭ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਿੰਡ ਦੇ ਕਿਸਾਨ ਸਖਵੰਤ ਸਿੰਘ ਵੱਲੋਂ 45 ਏਕੜ ਰਕਬੇ ਵਿੱਚ ਬੇਲਰ ਨਾਲ ਝੋਨੇ ਦੀ ਪਰਾਲੀ ਇਕੱਠੀ ਕਰਕੇ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕੀਤੀ ਗਈ। 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਦੇ ਕਿਸਾਨ ਸਤਿਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਨੇ 10 ਏਕੜ ਰਕਬੇ ਵਿੱਚ ਚੋਪਰ ਅਤੇ ਪਲੋਹ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾਇਆ। ਪਿੰਡ ਅਮਰਗੜ੍ਹ ਬੰਦੀਆਂ ਵਿੱਚ ਕਿਸਾਨ ਰਾਜ ਸਿੰਘ  ਨੇ 50 ਏਕੜ ਰਕਬੇ ਵਿੱਚ ਹੈਪੀ ਸੀਡਰ (ਇਨ-ਸੀਟੂ ਮੈਨੇਜਮੈਂਟ) ਨਾਲ ਕਣਕ ਦੀ ਬਿਜਾਈ ਕੀਤੀ। 

ਪਿੰਡ ਸੁੱਖੇਵਾਲਾ, ਬਲਾਕ ਜੀਰਾ ਦੇ ਮਨਿੰਦਰ ਸਿੰਘ ਵੱਲੋਂ ਬਿਨਾਂ ਪਰਾਲੀ ਨੂੰ ਅੱਗ ਲਗਾਏ 12 ਏਕੜ ਵਿੱਚ ਸਬਸਿਡੀ ਤੇ ਪ੍ਰਾਪਤ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ। ਪਿੰਡ ਝੱਤਰਾ, ਬਲਾਕ ਜੀਰਾ ਦੇ ਰਣਜੀਤ ਸਿੰਘ ਨੇ 16 ਏਕੜ ਵਿੱਚ ਕਿਰਾਏ ਤੇ ਲਏ ਸੁਪਰ ਸੀਡਰ ਨਾਲ ਬਿਜਾਈ ਕੀਤੀ। ਪਿੰਡ ਫੇਰੂਕੇ ਦੇ ਨਿਰਮਲਜੀਤ ਸਿੰਘ ਨੇ ਵੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਬਸਿਡੀ ਤੇ ਪ੍ਰਾਪਤ ਸੁਪਰ ਸੀਡਰ ਨਾਲ 12 ਏਕੜ ਵਿੱਚ ਬਿਜਾਈ ਕੀਤੀ। 

ਪਿੰਡ ਬੂਟੇ ਵਾਲਾ, ਬਲਾਕ ਮਖੂ ਦੇ ਵਜ਼ੀਰ ਸਿੰਘ ਪੁੱਤਰ ਨਛੱਤਰ ਸਿੰਘ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅਪੀਲ ਦੇ ਬਾਵਜੂਦ ਜਿਹੜੇ ਕਿਸਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸ਼ਾਮਲ ਪਾਏ ਜਾਂਦੇ ਹਨ, ਉਨ੍ਹਾਂ ਖਿਲਾਫ਼ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਕਿਸੇ ਵੀ ਸਮੱਸਿਆ ਲਈ ਆਪਣੇ ਪਿੰਡਾਂ ਵਿੱਚ ਤਾਇਨਾਤ ਖੇਤੀਬਾੜੀ ਅਧਿਕਾਰੀ ਜਾਂ ਨੋਡਲ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਇਸਦੇ ਨਾਲ ਹੀ ਪਿੰਡ ਨੂਰਪੁਰ ਸੇਠਾ, ਝੋਕ ਹਰੀਹਰ, ਧੀਰਾ ਪੱਤਰਾ ਅਤੇ ਬੁੱਕਣ ਖਾਂ ਵਾਲਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਨੀਰਜ ਸ਼ਰਮਾ, ਐਸ.ਐਚ.ਓ ਕੁੱਲਗੜ੍ਹੀ ਤੇ ਸਰਕਲ ਇੰਚਾਰਜ ਨਰੇਸ਼ ਕੁਮਾਰ ਸੈਣੀ ਵੱਲੋਂ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ। 

ਬਲਾਕ ਗੁਰੂਹਰਸਹਾਏ ਵਿਖੇ ਸੁਪਰਵਾਈਜ਼ਰ ਅਫਸਰ ਸ੍ਰੀ ਗੁਰਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ, ਜਰਮਨਜੀਤ ਸਿੰਘ ਖੇਤੀਬਾੜੀ ਉਪਨਰੀਖਕ ਵੱਲੋਂ ਪਿੰਡਾਂ ਦੇ ਨੋਡਲ ਅਫਸਰਾਂ ਦੇ ਨਾਲ ਜਾ ਕੇ ਚੱਕ ਮਾਧੀ ਕੇ, ਚੱਕ ਮੇਘਾ ਵੀਰਾਨ, ਬਾਜੇ ਕੇ ਅਤੇ ਮੇਘਾ ਰਾਏ ਉਤਾੜ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਨਾ ਸਾੜਨ, ਸਗੋਂ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ ਅਤੇ ਸੁਪਰ ਐਸ.ਐਮ.ਐਸ. ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਕਣਕ ਦੀ ਬਿਜਾਈ ਕਰਨ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਤੇ ਗੱਠਾ ਬਣਾਉਣ ਦੇ ਕੰਮ ਵਿੱਚ ਸਹਿਯੋਗ ਜਾਰੀ ਰੱਖਣਗੇ।

ਡਿਪਟੀ ਕਮਿਸ਼ਨਰ ਨੇ ਅੰਤ ਵਿੱਚ ਕਿਹਾ ਕਿ ਸਿਵਲ ਅਤੇ ਪੁਲਿਸ ਵਿਭਾਗਾਂ ਦੀਆਂ ਟੀਮਾਂ ਲਗਾਤਾਰ ਕਿਸਾਨਾਂ ਨਾਲ ਮਿਲਕੇ ਜਾਗਰੂਕਤਾ ਫੈਲਾ ਰਹੀਆਂ ਹਨ। ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਇਸਨੂੰ ਖੇਤਾਂ ਵਿੱਚ ਹੀ ਵਾਹ ਕੇ ਜਾਂ ਗੱਠਾਂ ਬਣਾ ਕੇ ਨਿਪਟਾਰਾ ਕਰਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD