Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਾਰੀ ਸਰਕਾਰੀ ਸਿਹਤ ਸੰਸਥਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਕੀਤਾ ਜਾਵੇਗਾ ਸੁਸੱਜਿਤ-ਆਰਤੀ ਸਿੰਘ ਰਾਓ

ਨਗਭਗ 120 ਕਰੋੜ ਰੁਪਏ ਦੀ ਦਵਾਵਾਂ ਅਤੇ ਮੈਡੀਕਲ ਉਪਕਰਣਾਂ ਦੀ ਹੋਵੇਗੀ ਖਰੀਦ

Arti Singh Rao, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 07 Oct 2025

Last updated on: Oct 31, 2025, 16:08 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੀ ਸਾਰੀ ਸਰਕਾਰੀ ਸਿਹਤ ਸੰਸਥਾਵਾਂ ਨੂੰ  ਆਧੁਨਿਕ ਸਹੂਲਤਾਂ ਨਾਲ ਸੁਸੱਜਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਤਹਿਤ ਹੱਸਪਤਾਲਾਂ ਵਿੱਚ ਦਵਾਵਾਂ ਅਤੇ ਇਲਾਜ ਵਿੱਚ ਇਸਤੇਮਾਲ ਹੋਣ ਵਾਲੇ ਮੈਡੀਕਲ ਉਪਕਰਨਾਂ ਦੀ ਉਪਲਬਧਤਾ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋੜ ਅਨੁਸਾਰ ਨਵੀਂ ਦਵਾਇਆਂ ਅਤੇ ਉਪਕਰਨ ਖਰੀਦੇ ਜਾ ਰਹੇ ਹਨ ਜਿਸ ਨਾਲ ਗਰੀਬ ਅਤੇ ਲੋੜਮੰਦ ਮਰੀਜਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਬੇਹਤਰ ਇਲਾਜ ਦੀ ਸਹੂਲਤ ਮਿਲ ਸਕੇਗੀ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਈ ਸਪੇਸ਼ਲ ਹਾਈ ਪਾਵਰਡ ਪਰਚੇਜ ਕਮੇਟੀ ਦੀ ਮੀਟਿੰਗ ਵਿੱਚ ਲਗਭਗ 120 ਕਰੋੜ ਰੁਪਏ ਦੀ ਦਵਾਵਾਂ ਅਤੇ ਮੈਡੀਕਲ ਉਪਰਨਾਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ ਹੈ। ਇਸ ਨਾਲ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਆਵੇਗਾ ਅਤੇ ਮਰੀਜਾਂ ਨੂੰ ਉੱਚ ਗੁਣਵੱਤਾ ਦੀ ਜਾਂਚ ਅਤੇ ਉਪਚਾਰ ਸਹੂਲਤਾਂ ਮਿਲਣਗੀਆਂ।ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਪੀਪੀਪੀ ਮੋਡ 'ਤੇ ਸੂਬੇ ਦੇ 8 ਸਥਾਨਾਂ 'ਤੇ ਈਸੀਜੀ ਜਾਂਚ ਲਈ ਨਿਰਧਾਰਿਤ ਦਰਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਹਰਿਆਣਾ ਦੇ ਸਾਰੇ ਸਿਵਲ ਹੱਸਪਤਾਲਾਂ ਲਈ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ 67 ਅਨੇਸਥੀਸਿਆ ਵਰਕਸਟੇਸ਼ਨ ਖਰੀਦੇ ਜਾਣ ਦੇ ਅਨੁਬੰਧ ਨੂੰ ਮੰਜੂਰੀ ਦਿੱਤੀ ਗਈ ਹੈ। ਇਸ ਦੇ ਇਲਾਵਾ ਈਐਨਟੀ ਮਰੀਜਾਂ ਲਈ 22 ਨਸਲ ਅੰਡੋਸਕੋਪ ਲਗਭਗ 2 ਕਰੋੜ ਰੁਪਏ ਵਿੱਚ ਖਰੀਦੇ ਜਾਣਗੇ। ਉੱਥੇ ਹੀ 15 ਪੈਥੋਡਿਟੇਕਟ ਮਸ਼ੀਨਾਂ ਦੀ ਖਰੀਦ ਲਗਭਗ 13 ਕਰੋੜ ਰੁਪਏ ਵਿੱਚ ਕਰਨ ਦੇ ਇਕਰਾਰਨਾਮੇ ਨੂੰ ਵੀ ਅੰਤਮ ਰੂਪ ਦਿੱਤਾ ਗਿਆ ਹੈ।

ਆਰਤੀ ਸਿੰਘ ਰਾਓ ਨੇ ਅੱਗੇ ਦੱਸਿਆ ਕਿ ਰਾਜ ਦੇ ਸਰਕਾਰੀ ਹੱਸਪਤਾਲਾਂ ਵਿੱਚ ਜਰੂਰੀ ਦਵਾਇਆਂ ਦੀ ਆਪੂਰਤੀ ਯਕੀਨੀ ਕਰਨ ਲਈ ਵੀ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਡਾਕਟਰਾਂ ਅਤੇ ਮਾਹਿਰਾਂ ਦੀ ਸਲਾਹ ਦੇ ਅਧਾਰ 'ਤੇ ਲਗਭਗ 75 ਕਰੋੜ ਰੁਪਏ ਦੀ ਖਰੀਦ ਲਈ ਵੱਖ ਵੱਖ ਦਵਾ ਕੰਪਨਿਆਂ ਨਾਲ ਇਕਰਾਰਨਾਮਾ ਕੀਤਾ ਗਿਆ ਹੈ।ਸਿਹਤ ਮੰਤਰੀ ਨੇ ਕਿਹਾ ਕਿ ਬਹੁਤ ਜਲਦ ਸਾਰੀ ਦਵਾਵਾਂ ਅਤੇ ਉਪਕਰਨ ਹਰਿਆਣਾ ਦੇ ਸਾਰੇ ਸਰਕਾਰੀ ਹੱਸਪਤਾਲਾਂ ਵਿੱਚ ਉਪਲਬਧ ਹੋ ਜਾਣਗੇ। 

ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਭਵਿੱਖ ਵਿੱਚ ਹੱਸਪਤਾਲਾਂ ਨੂੰ ਹੋਰ ਦਵਾਵਾਂ ਅਤੇ ਉਪਕਰਨਾਂ ਦੀ ਲੋੜ ਹੋਵੇਗੀ ਤਾਂ ਉਨ੍ਹਾਂ ਦੀ ਨਵੀਂ ਖਰੀਦ ਵੀ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ ਹੈ ਕਿ ਹਰਿਆਣਾ ਦੇ ਨਾਗਰਿਕਾਂ ਨੂੰ ਸਸਤੀ, ਸੁਲਭ ਅਤੇ ਗਣਵੱਤਾਪੂਰਨ ਸਿਹਤ ਸੇਵਾਵਾਂ ਮਿਲਣ ਤਾਂ ਜੋ ਕੋਈ ਵੀ ਵਿਅਕਤੀ ਇਲਾਜ ਦੀ ਕਮੀ ਵਿੱਚ ਪਰੇਸ਼ਾਨ ਨਾ ਹੋਵੇ। ਸਾਡਾ ਟੀਚਾ ਹੈ ਕਿ ਹਰਿਆਣਾ ਦਾ ਹਰ ਨਾਗਰਿਕ ਸਿਹਤ, ਸੁਰੱਖਿਅਤ ਅਤੇ ਸਿਹਤਮੰਦ ਰਵੇ।

 

Tags: Arti Singh Rao , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD