Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਨੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਰੋਹਤਕ ਵਿੱਚ ‘ਰਨ ਫਾਰ ਯੂਨਿਟੀ' ਦਾ ਆਯੋਜਨ ਕੀਤਾ

Khadi and Village Industries Commission, Sardar Vallabhbhai Patel, Run for Unity, Maharshi Dayanand University Rohtak

Web Admin

Web Admin

5 Dariya News

ਰੋਹਤਕ , 31 Oct 2025

Last updated on: Oct 31, 2025, 19:11 IST

ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ 'ਤੇ, ਸ਼ੁੱਕਰਵਾਰ ਨੂੰ ਰੋਹਤਕ ਸਥਿਤ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ (MDU) ਕੈਂਪਸ ਵਿੱਚ 'ਰਨ ਫਾਰ ਯੂਨਿਟੀ '  ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇਵੀਆਈਸੀ), ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲਾ, ਭਾਰਤ ਸਰਕਾਰ ਦੇ ਰਾਜ ਦਫ਼ਤਰ, ਅੰਬਾਲਾ ਵਲੋਂ ਖਾਦੀ ਗ੍ਰਾਮ ਉਦਯੋਗ ਭਵਨ, ਨਵੀਂ ਦਿੱਲੀ ਅਤੇ MDU ਪ੍ਰਸ਼ਾਸਨ ਨਾਲ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਗਿਆ।

ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਕੇਵੀਆਈਸੀ ਚੇਅਰਮੈਨ ਸ਼੍ਰੀ ਮਨੋਜ ਕੁਮਾਰ ਮੌਜੂਦ ਰਹੇ। ਉਨ੍ਹਾਂ ਨੇ ਐੱਮਡੀਯੂ ਦੇ ਰਜਿਸਟਰਾਰ ਡਾ. ਕ੍ਰਿਸ਼ਨ ਕਾਂਤ ਗੁਪਤਾ ਦੇ ਨਾਲ ਸੰਯੁਕਤ ਤੌਰ ‘ਤੇ ‘ਰਨ ਫਾਰ ਯੂਨਿਟੀ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਭਾਗੀਦਾਰਾਂ ਨੂੰ ਏਕਤਾ, ਸਵਦੇਸ਼ੀ ਅਤੇ ਆਤਮਨਿਰਭਰ ਭਾਰਤ ਦਾ ਸੰਦੇਸ਼ ਦਿੱਤਾ।ਮੈਰਾਥੌਨ ਦਾ ਉਦੇਸ਼ ਨੌਜਵਾਨਾਂ ਵਿੱਚ ਰਾਸ਼ਟਰ ਏਕਤਾ, ਸਵਦੇਸ਼ੀ ਉਤਪਾਦਾਂ ਦੇ ਪ੍ਰਤੀ ਮਾਣ ਅਤੇ ਆਤਮਨਿਰਭਰ ਭਾਰਤ ਦੀ ਭਾਵਨਾ ਨੂੰ ਸਸ਼ਕਤ ਕਰਨਾ ਸੀ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ-ਵਿਦਿਆਰਥਣਾਂ, ਵਲੰਟੀਅਰਾਂ ਅਤੇ ਸਥਾਨਕ ਨਾਗਰਿਕ ਸ਼ਾਮਲ ਹੋਏ।

ਆਪਣੇ ਸੰਬੋਧਨ ਵਿੱਚ ਸ਼੍ਰੀ ਮਨੋਜ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰੇਰਕ ਅਗਵਾਈ ਵਿੱਚ ਖਾਦੀ ਸਿਰਫ ਕੱਪੜਾ ਨਹੀਂ, ਸਗੋਂ ਰਾਸ਼ਟਰ ਦੀ ਆਤਮਾ ਦਾ ਪ੍ਰਤੀਕ ਬਣ ਚੁੱਕੀ ਹੈ। ਪ੍ਰਧਾਨ ਮੰਤਰੀ ਜੀ ਦੇ ‘ਵੋਕਲ ਫਾਰ ਲੋਕਲ’ ‘ਹਰ ਘਰ ਸਵਦੇਸ਼ੀ, ਘਰ-ਘਰ ਸਵਦੇਸ਼ੀ’, ‘ਮਾਣ ਨਾਲ ਕਹੋ ਇਹ ਸਵਦੇਸ਼ੀ ਹੈ’ ਅਤੇ ‘ਆਤਮਨਿਰਭਰ ਭਾਰਤ’ ਦੇ ਸੱਦੇ ਨੇ ਪੂਰੇ ਦੇਸ਼ ਵਿੱਚ ‘ਖਾਦੀ ਦੀ ਸਵਦੇਸ਼ੀ ਕ੍ਰਾਂਤੀ’ ਦਾ ਨਵਾਂ ਅਧਿਆਏ ਲਿਖਿਆ ਹੈ। 

ਸਰਦਾਰ ਪਟੇਲ ਦੀ ਏਕਤਾ ਦੀ ਭਾਵਨਾ ਅਤੇ ਬਾਪੂ ਦੇ ਸਵਦੇਸ਼ੀ ਅਤੇ ਖਾਦੀ ਦੇ ਵਿਚਾਰ ਅੱਜ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਵਿੱਚ ‘ਸੰਕਲਪ ਸੇ ਸਿੱਧੀ’ ਦੀ ਦਿਸ਼ਾ ਵਿੱਚ ਵਧ ਰਹੇ ਹਨ। ਸ਼੍ਰੀ  ਕੁਮਾਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਥਾਨਕ ਉਤਪਾਦਾਂ ਨੂੰ ਤਰਜੀਹ ਦੇਣ ਅਤੇ ਖਾਦੀ ਨੂੰ ਮਾਣ ਨਾਲ ਅਪਣਾਉਣ, ਕਿਉਂਕਿ ਇਹ ਸੱਚੇ ਅਰਥਾਂ ਵਿੱਚ ਦੇਸ਼ ਦੀ ਆਰਥਿਕ ਆਜ਼ਾਦੀ ਦਾ ਮਾਰਗ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਜੀਐੱਸਟੀ ਸੁਧਾਰ ਖਾਦੀ ਜਗਤ ਦੇ ਲਈ ਇਤਿਹਾਸਿਕ ਕਦਮ ਹੈ। ਹੁਣ ਖਾਦੀ ਉਤਪਾਦਾਂ ‘ਤੇ ਜੀਐੱਸਟੀ ਜ਼ੀਰੋ ਕਰ ਦਿੱਤਾ ਗਿਆ ਹੈ, ਜਿਸ ਨਾਲ ਖਾਦੀ  ਕਾਰੀਗਰਾਂ ਅਤੇ ਉਦਯੋਗ ਨੂੰ ਸਿੱਧੇ ਲਾਭ ਮਿਲਣਗੇ। ਇਸ ਫੈਸਲੇ ਨਾਲ ਖਾਦੀ ਦੇ ਉਤਪਾਦਨ, ਵਿਕਰੀ ਅਤੇ ਪ੍ਰਸਿੱਧੀ ਵਿੱਚ ਵਾਧਾ ਹੋਵੇਗਾ ਅਤੇ ਦੇਸ਼ ਭਰ ਵਿੱਚ ਖਾਦੀ ਦੇ ਪ੍ਰਤੀ ਲੋਕਾਂ ਦੀ ਦਿਲਚਸਪੀ ਅਤੇ ਜਾਗਰੂਕਤਾ ਵਧੇਗੀ। 

ਉਨ੍ਹਾਂ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰੇਰਣਾ ਨਾਲ ਖਾਦੀ ਅਤੇ ਗ੍ਰਾਮ ਉਦਯੋਗ ਨੇ ਪਿੰਡ-ਪਿੰਡ ਤੱਕ ‘ਕਾਰੀਗਰ ਕ੍ਰਾਂਤੀ’ ਦੀ ਇੱਕ ਨਵੀਂ ਲਹਿਰ ਚਲਾਈ ਹੈ। ਵਿੱਤ ਵਰ੍ਹੇ 2024-25 ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਦਾ ਕੁੱਲ  ਉਤਪਾਦਨ 1,16,599 ਕਰੋੜ ਰੁਪਏ ਅਤੇ ਵਿਕਰੀ 1,70,551 ਕਰੋੜ ਰੁਪਏ ਰਹੀ ਹੈ, ਜਿਸ ਨਾਲ ਕਰੀਬ 2 ਕਰੋੜ ਲੋਕਾਂ ਨੂੰ ਰੁਜ਼ਗਾਰ ਮਿਲਿਆ।” ਉਨ੍ਹਾਂ ਨੇ ਅੱਗੇ ਕਿਹਾ, “ਪਿਛਲੇ 11 ਵਰ੍ਹਿਆਂ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਵਿੱਚ ਉਤਪਾਦਨ 4 ਗੁਣਾ, ਵਿਕਰੀ 5 ਗੁਣਾ ਅਤੇ ਰੁਜ਼ਗਾਰ 49 ਪ੍ਰਤੀਸ਼ਤ ਤੱਕ ਵਧਿਆ ਹੈ। 

ਇਹ ਬੇਮਿਸਾਲ ਤਰੱਕੀ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਹੋਏ ਆਰਥਿਕ ਅਤੇ ਸਮਾਜਿਕ ਬਦਲਾਅ ਦੀ ਮਿਸਾਲ ਹੈ।”ਪ੍ਰੋਗਰਾਮ ਦੇ ਅੰਤ ਵਿੱਚ ਪੁਰਸ਼ ਅਤੇ ਮਹਿਲਾ ਵਰਗ ਦੇ ਜੇਤੂਆਂ ਨੂੰ ਪਹਿਲੇ ਪੁਰਸਕਾਰ ਦੇ ਰੂਪ ਵਿੱਚ 4,000 ਰੁਪਏ, ਦੂਜੇ ਪੁਰਸਕਾਰ ਦੇ ਰੂਪ ਵਿੱਚ 3,000 ਰੁਪਏ ਅਤੇ ਤੀਜੇ ਪੁਰਸਕਾਰ ਦੇ ਰੂਪ ਵਿੱਚ 2000 ਰੁਪਏ ਦੇ ਖਾਦੀ ਕੂਪਨ ਅਤੇ ਮੈਡਲ ਪ੍ਰਦਾਨ ਕੀਤੇ ਗਏ।ਪੁਰਸ਼ਾਂ ਦੇ ਵਰਗ ਵਿੱਚ, ਮਾਸਟਰ ਪਰਵੀਨ ਨੇ ਪਹਿਲਾ ਸਥਾਨ, ਮਾਸਟਰ ਅਨੀਸ਼ ਨੇ ਦੂਜਾ ਅਤੇ ਮਾਸਟਰ ਸਾਹਿਲ ਸਿੰਧੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਔਰਤਾਂ ਦੇ ਵਰਗ ਵਿੱਚ, ਸ਼੍ਰੀਮਤੀ ਸੁਧਾ ਯਾਦਵ ਨੇ ਪਹਿਲਾ ਸਥਾਨ, ਸ਼੍ਰੀਮਤੀ ਵੰਦਨਾ ਨੇ ਦੂਜਾ ਸਥਾਨ, ਜਦੋਂ ਕਿ ਸ਼੍ਰੀਮਤੀ ਅਵਨੀ ਅਤੇ ਸ਼੍ਰੀਮਤੀ ਨਿਕਿਤਾ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ‘ਏਕ ਪੇੜ ਮਾਂ ਕੇ ਨਾਮ”  ਅਤੇ ‘ਸਵੱਛ ਭਾਰਤ ਅਭਿਆਨ’ ਦੇ ਤਹਿਤ ਕੈਂਪਸ ਵਿੱਚ ਰੁੱਖ ਲਗਾਉਣ ਦੇ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਰੋਹਤਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰੀ, ਪ੍ਰੋਫੈਸਰਾਂ ਅਤੇ ਵੱਡੀ ਗਿਣਤੀ ਵਿੱਚ ਖਾਦੀ ਸੰਸਥਾਨਾਂ ਦੇ ਪ੍ਰਤੀਨਿਧੀ, ਕਾਰੀਗਰ, ਯੂਨੀਵਰਸਿਟੀ ਦੇ ਵਿਦਿਆਰਥੀ-ਵਿਦਿਆਰਥਨਾਂ ਅਤੇ ਸਥਾਨਕ ਲੋਕ ਮੌਜੂਦ ਰਹੇ।

 

Tags: Khadi and Village Industries Commission , Sardar Vallabhbhai Patel , Run for Unity , Maharshi Dayanand University Rohtak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD