Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਿਸਾਨਾਂ 'ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ : ਭਗਵੰਤ ਸਿੰਘ ਮਾਨ

ਪਟੇਲ ਦੀ ਜਨਮ ਭੂਮੀ 'ਤੇ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ: ਅਰਵਿੰਦ ਕੇਜਰੀਵਾਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Rajkot, Gujarat, Arvind Kejriwal

Web Admin

Web Admin

5 Dariya News

ਰਾਜਕੋਟ (ਗੁਜਰਾਤ) , 31 Oct 2025

Last updated on: Oct 31, 2025, 23:20 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ।ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। 

ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਭਾਰਤ ਦੂਜੇ ਦੇਸ਼ਾਂ ਤੋਂ ਅਨਾਜ ਮੰਗ ਰਿਹਾ ਸੀ।

ਆਪਣੇ ਸੰਬੋਧਨ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਭੂਮੀ 'ਤੇ ਭਾਜਪਾ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਭਾਜਪਾ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ 85 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਕੌਮੀ ਖੁਰਾਕ ਪੂਲ ਵਿੱਚ 180 ਲੱਖ ਮੀਟਰਿਕ ਟਨ ਝੋਨੇ ਅਤੇ 150 ਲੱਖ ਮੀਟਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ। ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਬਾਰਿਸ਼ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਇੱਕ ਪੈਸਾ ਵੀ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਾਅਦ ਮਹਿਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਆਪਣੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਕਿਸਾਨਾਂ ਦੀ ਭਾਰੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਭਾਜਪਾ ਦਾ ਪਤਨ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਹੰਕਾਰੀ ਆਗੂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 'ਅੱਛੇ ਦਿਨ' ਅਜੇ ਵੀ ਇੱਕ ਛਲਾਵਾ ਹਨ ਪਰ ਦੇਸ਼ ਵਿੱਚ 'ਸੱਚੇ ਦਿਨ' ਜਲਦੀ ਹੀ ਆਉਣਗੇ ਜਦੋਂ ਦੇਸ਼ ਦੇ ਸੂਝਵਾਨ ਲੋਕ ਭਗਵਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕੇ, ਜਦੋਂ ਕਿ ਭਾਜਪਾ ਨੇ ਉਨ੍ਹਾਂ 'ਤੇ ਸਿਰਫ਼ ਜ਼ੁਲਮ ਅਤੇ ਬੇਇਨਸਾਫ਼ੀ ਦੇ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਜਲਦੀ ਹੀ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦੇਣਗੇ ਅਤੇ ਇਸ ਕਿਸਾਨ ਮਹਾਂਪੰਚਾਇਤ ਵਿੱਚ ਲੋਕਾਂ ਦੀ ਭਾਰੀ ਭੀੜ ਇਸ ਦਾ ਸੰਕੇਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ 'ਤੇ ਆਪਣੇ ਜਾਇਜ਼ ਹੱਕ ਮੰਗਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਅਮੀਰ ਕਾਰੋਬਾਰੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਗਈਆਂ ਹਨ, ਜਿਨ੍ਹਾਂ ‘ਤੇ ਉਹ ਪੂਰੀ ਤਰ੍ਹਾਂ ਮਿਹਰਬਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ, ਕੇਂਦਰ ਸਰਕਾਰ ਦੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ 'ਤੇ ਵੇਚੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈ।

ਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦੋਂ ਕਿ ਹੰਕਾਰੀ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਇਆ ਹੈ। ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Rajkot , Gujarat , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD