Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ

Information And Public Relations, DIPR Punjab, Director Information and Public Relations Department Punjab,Harjit Singh Grewal, Hardeep Singh, Amanjot Singh, Ramvir, Vimal Setia

Web Admin

Web Admin

5 Dariya News

ਚੰਡੀਗੜ੍ਹ , 31 Oct 2025

Last updated on: Oct 31, 2025, 23:32 IST

ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।

ਵਿਭਾਗ ਵਿੱਚ 24 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸ. ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ਵਿੱਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਸ. ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ ਗਈ।ਸ. ਗਰੇਵਾਲ ਅਤੇ ਸ. ਹਰਦੀਪ ਸਿੰਘ ਦੇ ਡੀਆਈਪੀਆਰ ਵਿੱਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਸ੍ਵੀ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Information And Public Relations , DIPR Punjab , Director Information and Public Relations Department Punjab , Harjit Singh Grewal , Hardeep Singh , Amanjot Singh , Ramvir , Vimal Setia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD