Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ - ਗੁਰਪ੍ਰੀਤ ਬਣਾਂਵਾਲੀ

ਹਲਕਾ ਸਰਦੂਲਗੜ੍ਹ ਵਿਖੇ 01 ਕਰੋੜ 91 ਲੱਖ ਦੀ ਲਾਗਤ ਨਾਲ ਚਾਰ ਖੇਡ ਮੈਦਾਨਾਂ ਦੇ ਕੰਮ ਦੀ ਸ਼ੁਰੂਆਤ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 31 Oct 2025

Last updated on: Nov 01, 2025, 11:48 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ ਮੰਤਰੀ ਤਰੁਨਦੀਪ ਸੌਂਦ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸਰਦੂਲਗੜ੍ਹ ਲਈ ਪਹਿਲੇ ਫੇਜ਼ ਅਧੀਨ 39 ਆਧੁਨਿਕ ਖੇਡ ਮੈਦਾਨ ਪਾਸ ਹੋਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ 01 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 05 ਖੇਡ ਮੈਦਾਨਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਦਿੱਤੀ।

ਉਨ੍ਹਾਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਦੇ ਨੌਜਵਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪਾਸ ਹੋਏ 39 ਖੇਡ ਮੈਦਾਨਾਂ ਵਿਚੋਂ 05 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ-ਜਵਾਹਰਕੇ ਵਿਖੇ 30.97 ਲੱਖ, ਨੰਗਲ ਖੁਰਦ ਵਿਖੇ 42.46 ਲੱਖ, ਦੂਲੋਵਾਲ ਵਿਖੇ 45.96 ਲੱਖ, ਘਰਾਂਗਣਾ ਵਿਖੇ 25.78 ਲੱਖ ਅਤੇ ਰਮਦਿੱਤੇਵਾਲਾ ਵਿਖੇ 46.18 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਹਰ ਉਸਾਰੂ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਸਾਡੇ ਨੌਜਵਾਨ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਆਪਣੇ ਹੁਨਰ ਦਾ ਵਿਕਾਸ ਕਰ ਸਕਣ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD