Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟੀ ਬੈਨਿਥ ਵੱਲੋਂ ਐਸ.ਐਸ.ਡੀ ਕਾਲਜ ਦੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਗਿਆ ਜਾਗਰੁਕ

ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚੁਕਵਾਈ ਗਈ ਸਹੁੰ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 31 Oct 2025

Last updated on: Nov 01, 2025, 12:44 IST

ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ 2025 ਤਹਿਤ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਕਿਸਾਨ ਮਿਲਣੀ, ਪਰਾਲੀ ਪ੍ਰਬੰਧਨ ਲਈ ਚਲਾਈਆਂ ਜਾ ਰਹੀ ਖੇਤੀ ਮਸ਼ੀਨਰੀ ਦਾ ਜਾਇਜ਼ਾ ਲਿਆ ਜਾ ਰਿਹਾ। ਉੱਥੇ ਵੱਖ ਵੱਖ ਅਧਿਕਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪ, ਨੁੱਕੜ ਨਾਟਕ, ਕਰਕੇ ਜਾਗਰੁਕਤਾ ਫ਼ੈਲਾਈ ਲਾਈ ਜਾ ਰਹੀ। 

ਇਸੇ ਲੜੀ ਤਹਿਤ ਐਸ.ਐਸ.ਡੀ ਕਾਲਜ ਬਰਨਾਲਾ ਵਿਖੇ ਸੈਮੀਨਾਰ ਕਰਵਾਏ ਗਏ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਮੁਹਿੰਮ ਵਿੱਚ ਵਿਦਿਆਰਥੀ  ਅਹਿਮ ਭੂਮਿਕਾ ਨਿਭਾਉਂਦੇ ਹਨ। ਇਸੇ ਤਹਿਤ ਬਰਨਾਲਾ ਵਿਖੇ ਪਰਾਲੀ ਪ੍ਰਬੰਧਨ ਕਰਨ ਲਈ ਵੱਖ ਵੱਖ ਸਕੂਲ, ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਜਾਗਰੁਕ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਇੱਕ ਵੱਖਰੀ ਪਹਿਲ ਕਰਕੇ ਲੱਕੀ ਡਰਾਅ (ਪਰਾਲੀ) ਸ਼ੁਰੂ ਕੀਤਾ ਗਿਆ, ਜੋ ਸਿਰਫ਼ ਬਰਨਾਲਾ ਜ਼ਿਲ੍ਹੇ ਦੇ ਉਨਾਂ ਕਿਸਾਨਾਂ ਲਈ ਹੈ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਤੇ ਇਸਦਾ ਸੁਚੱਜਾ ਪ੍ਰਬੰਧਨ ਕਰਦੇ ਹਨ। ਇਸ ਲਈ 7 ਲੱਖ ਰੁਪਏ ਕਿਸਾਨਾਂ ਵਿੱਚ ਲਗਾਤਾਰ 7 ਹਫ਼ਤੇ 1 ਲੱਖ ਰੁਪਏ ਵੰਡਿਆਂ ਜਾਣਾ ਹੈ, ਜਿਸ ਵਿੱਚ ਪਹਿਲਾ ਇਨਾਮ 20000 ਰੁਪਏ, ਦੂਜਾ ਇਨਾਮ 15000 ਰੁਪਏ , ਤੀਜਾ ਇਨਾਮ 10000 ਰੁਪਏ ਅਤੇ 22 ਕਿਸਾਨਾਂ ਨੂੰ 2500—2500 ਰੁਪਏ ਵੰਡੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਦੀ ਖ਼ਰੀਦ ਕਰਨ ਵਾਲੀ ਕੋਈ ਇੰਡਸਟਰੀ ਨਾ ਹੋਣ ਕਾਰਨ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦੀ ਵੱਡੀ ਸਮੱਸਿਆ ਸੀ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਵੱਖ ਵੱਖ ਜ਼ਿਲਿਆਂ ਤੋਂ ਐਗਰੀਕੇਟਰਾਂ ਨੂੰ ਜ਼ਿਲ੍ਹੇ ਵਿੱਚ ਕੰਮ ਕਰਨ ਲਈ ਬੁਲਾਇਆ ਗਿਆ ਹੈ, ਜਿਨ੍ਹਾਂ ਨੂੰ ਸਾਮਲਾਟ, ਪੰਚਾਇਤੀ ਜ਼ਮੀਨ ਡੰਪ ਲਈ ਮੁਹਈਆ ਕਰਵਾਈ ਗਈ ਹੈ, ਜੋ ਕਿ ਪਰਾਲੀ ਪ੍ਰਬੰਧਨ ਵਿੱਚ ਅਹਿਮ ਰੋਲ ਅਦਾ ਕਰੇਗਾ। 

ਇਸ ਸਮੇਂ ਖੇਤੀਬਾੜੀ ਵਿਭਾਗ ਦੇ ਧਰਮਵੀਰ ਸਿੰਘ ਖੇਤੀਬਾੜੀ ਅਫ਼ਸਰ, ਸੁਨੀਤਾ ਸ਼ਰਮਾਂ ਨੋਡਲ ਅਫ਼ਸਰ ਪਰਾਲੀ ਖੇਤੀਬਾੜੀ ਵਿਭਾਗ, ਸ਼ਿਵ ਸਿੰਗਲਾ ਟੰਡਨ ਪਬਲਿਕ ਸਕੂਲ, ਵਿਜੇ ਜਿੰਦਲ ਪ੍ਰਿੰਸੀਪਲ ਐਸ.ਐਸ. ਡੀ ਕਾਲਜ ਬਰਨਾਲਾ, ਸਿਵਲ ਡਿਫੈਂਸ ਟੀਮ ਦੇ ਸਮੂਹ ਮੈਂਬਰ, ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD