Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ

 

ਡਾ. ਪ੍ਰੀਤੀ ਯਾਦਵ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਕਿਹਾ, ਨਾਭਾ ਇਲਾਕੇ 'ਚ ਇਸ ਵਾਰ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਕਿਸਾਨਾਂ ਨੇ ਚੰਗਾ ਉਤਸ਼ਾਹ ਦਿਖਾਇਆ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਨਾਭਾ , 31 Oct 2025

Last updated on: Nov 01, 2025, 12:59 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਨੇੜਲੇ ਪਿੰਡਾਂ ਘਨੁੜਕੀ ਤੇ ਬੌੜਾਂ ਵਿਖੇ ਬੇਲਰ ਨਾਲ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਰਹੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੀ ਵਾਰ ਤੋਂ ਵੀ ਜਿਆਦਾ ਅੱਗੇ ਆ ਕੇ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ ਹੈ।

ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਬਿਨ੍ਹਾਂ ਅੱਗ ਲਾਏ ਖੇਤਾਂ ਵਿੱਚ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫ਼ੀ ਘਟੇ ਹਨ ਪਰੰਤੂ ਅਜੇ ਹੋਰ ਵੀ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਕਿ ਅਸੀਂ ਪਟਿਆਲਾ ਜ਼ਿਲ੍ਹੇ ਨੂੰ ਬਿਲਕੁਲ ਪਰਾਲੀ ਨੂੰ ਅੱਗ ਲਾਉਣ ਤੋਂ ਮੁਕਤ ਕਰ ਸਕੀਏ। 

ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਤਾਂ ਕਿਸਾਨ ਹੈਪੀ ਸੀਡਰ, ਸੁਪਰ ਸੀਡਰ ਤੇ ਜੀਰੋ ਟਿਲ ਮਸ਼ੀਨਾਂ ਨਾਲ ਇਨਸੀਟੂ ਪ੍ਰਕ੍ਰਿਆ ਅਪਣਾ ਕੇ ਪਰਾਲੀ ਜਮੀਨ 'ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ, ਜਿਸ ਨਾਲ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੇਲਰ ਮਾਲਕਾਂ ਤੇ ਕਿਸਾਨਾਂ ਅਮਰਿਤ ਸਿੰਘ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਟਿਲ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ। 

ਇਸ ਮੌਕੇ ਖੇਤੀਬਾੜੀ ਅਫ਼ਸਰ ਜੁਪਿੰਦਰ ਸਿੰਘ ਗਿੱਲ, ਏ.ਈ.ਓ. ਰਵਿੰਦਰ ਸਿੰਘ ਚੱਠਾ, ਏ.ਡੀ.ਓ. ਜਸਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD