Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੁਲਜੀਤ ਸਿੰਘ ਬੇਦੀ ਨੇ ਸਾਕਸ਼ੀ ਸਾਹਣੀ ਨੂੰ ਸੌਂਪੀ ਮੰਗ ਪੱਤਰ

ਕੂੜਾ ਪ੍ਰਬੰਧਨ, ਨਵਾਂ ਡੰਪਿੰਗ ਗਰਾਊਂਡ ਤੇ ਸ਼ਮਸ਼ਾਨ ਘਾਟ ਬਣਾਉਣ ਦੀ ਮੰਗ ਕੀਤੀ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress, Sakshi Sahni

Web Admin

Web Admin

5 Dariya News

ਮੋਹਾਲੀ , 31 Oct 2025

Last updated on: Nov 01, 2025, 13:29 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ  ਦੀ ਨਵੀਂ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਣੀ (IAS) ਨੂੰ ਮਿਲ ਕੇ ਮੋਹਾਲੀ ਖੇਤਰ ਨਾਲ ਜੁੜੀਆਂ ਮੁੱਖ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ। ਬੇਦੀ ਨੇ ਮੁੱਖ ਪ੍ਰਸ਼ਾਸਕ ਦਾ ਮੋਹਾਲੀ ਜੁਆਇਨ ਕਰਨ ਤੇ ਸਵਾਗਤ ਕਰਦੇ ਹੋਏ ਕਿਹਾ ਕਿ ਮੋਹਾਲੀ, ਜੋ ਗਮਾਡਾ ਵੱਲੋਂ ਯੋਜਨਾਬੱਧ ਢੰਗ ਨਾਲ ਵਿਕਸਤ ਕੀਤਾ ਗਿਆ ਖੇਤਰ ਹੈ, ਅੱਜ ਕਈ ਬੁਨਿਆਦੀ ਢਾਂਚੇ ਨਾਲ ਸਬੰਧਤ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। 

ਡਿਪਟੀ ਮੇਅਰ ਵੱਲੋਂ ਕੁਝ ਅਹਿਮ ਮੁੱਦੇ ਉਠਾਏ ਗਏ, ਜਿਨ੍ਹਾਂ ਵਿੱਚ ਵੇਸਟ ਮੈਨੇਜਮੈਂਟ ਅਤੇ ਨਵੇਂ ਡੰਪਿੰਗ ਗਰਾਊਂਡ ਦੀ ਲੋੜ, ਮੁੱਖ ਸੜਕਾਂ ਦੇ ਅਧੂਰੇ ਕੰਮ, ਨਵੇਂ ਸ਼ਮਸ਼ਾਨ ਘਾਟ ਦੀ ਨਿਰਮਾਣ ਮੰਗ, ਅਤੇ ਫੁਟ ਓਵਰ ਬ੍ਰਿਜਾਂ ਦੀ ਰੀਲੋਕੇਸ਼ਨ ਸ਼ਾਮਲ ਹਨ। ਬੇਦੀ ਨੇ ਕਿਹਾ ਕਿ ਪੁਰਾਣਾ ਡੰਪਿੰਗ ਗਰਾਊਂਡ ਬੰਦ ਹੋਣ ਕਾਰਨ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਕੂੜਾ ਇਕੱਠਾ ਹੋ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗੰਭੀਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਸ ਲਈ ਗਮਾਡਾ ਵੱਲੋਂ ਨਵੀਂ ਸਾਈਟ ਦੀ ਤੁਰੰਤ ਨਿਸ਼ਾਨਦੇਹੀ ਕਰਕੇ ਵੇਸਟ-ਟੂ-ਐਨਰਜੀ ਜਾਂ ਵੇਸਟ-ਟੂ-ਫਿਊਲ ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਭਵਿੱਖ ਵਿੱਚ ਮੋਹਾਲੀ ਦੇ ਸਾਫ਼-ਸੁਥਰੇ ਪ੍ਰਬੰਧ ਨੂੰ ਸਥਿਰਤਾ ਮਿਲੇਗੀ। ਉਹਨਾਂ ਕਿਹਾ ਕਿ ਇਹ ਮੋਹਾਲੀ ਨਗਰ ਨਿਗਮ ਦੇ ਵੱਸ ਦੀ ਗੱਲ ਨਹੀਂ ਅਤੇ ਇਸ ਨੂੰ ਗਮਾਡਾ ਵੱਲੋਂ ਇਹ ਕੀਤਾ ਜਾਵੇ।

ਇਸ ਤੋਂ ਇਲਾਵਾ, ਉਨ੍ਹਾਂ ਨੇ ਪੀ.ਆਰ.-6 ਸੜਕ, ਆਈਟੀ ਸਿਟੀ ਨਾਲ ਲੱਗਦੀ ਪੈਰਲਲ ਸੜਕ, ਸੈਕਟਰ 104 ਦੀ ਟੁੱਟੀ ਸੜਕ ਅਤੇ ਕੁੰਬੜਾ ਚੌਂਕ ਤੋਂ ਬਾਵਾ ਵ੍ਹਾਈਟ ਹਾਊਸ, ਇਸੇ ਤਰ੍ਹਾਂ ਬਾਵਾ ਵ੍ਹਾਈਟ ਹਾਊਸ ਤੋਂ ਏਅਰਪੋਰਟ ਤੱਕ ਦੀ ਸੜਕ ਵਰਗੇ ਪ੍ਰੋਜੈਕਟਾਂ ਨੂੰ ਟਾਈਮ ਬਾਊਂਡ ਤਰੀਕੇ ਨਾਲ ਪੂਰਾ ਕਰਨ ਫਤਿਹ ਮੋਹਾਲੀ ਦੇ ਬੁਨਿਆਦੀ ਢਾਂਚੇ ਵਿੱਚ ਆ ਰਹੀਆਂ ਕਮੀਆਂ ਨੂੰ ਦੂਰ ਕਰਨ ਦੀ ਮੰਗ ਕੀਤੀ। ਬੇਦੀ ਨੇ ਇਹ ਵੀ ਕਿਹਾ ਕਿ ਮੋਹਾਲੀ ਦੀ ਵਧ ਰਹੀ ਅਬਾਦੀ ਨੂੰ ਦੇਖਦੇ ਹੋਏ ਇੱਕ ਨਵਾਂ ਸ਼ਮਸ਼ਾਨ ਘਾਟ ਬਣਾਉਣਾ ਸਮੇਂ ਦੀ ਲੋੜ ਹੈ, ਕਿਉਂਕਿ ਮੌਜੂਦਾ ਸ਼ਮਸ਼ਾਨ ਘਾਟ ਸ਼ਹਿਰ ਦੇ ਸਿਰਫ਼ ਇੱਕ ਪਾਸੇ ਹੈ, ਜਿਸ ਕਰਕੇ ਦੂਜੇ ਇਲਾਕਿਆਂ ਦੇ ਨਿਵਾਸੀਆਂ ਨੂੰ ਕਾਫ਼ੀ ਦੂਰੀ ਤੈਅ ਕਰਨੀ ਪੈਂਦੀ ਹੈ। 

ਇਸਦੇ ਨਾਲ ਨਾਲ ਉਨ੍ਹਾਂ ਨੇ ਪੁਰਾਣੇ ਤੇ ਬੇਕਾਰ ਹੋ ਚੁੱਕੇ ਫੁਟ ਓਵਰ ਬ੍ਰਿਜਾਂ ਨੂੰ ਨਵੀਆਂ ਜ਼ਰੂਰਤ ਵਾਲੀਆਂ ਥਾਵਾਂ ਜਿਵੇਂ YPS ਚੌਂਕ, ਸਿਵਲ ਹਸਪਤਾਲ ਫੇਜ਼-6 ਤੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਵੱਲ ਸ਼ਿਫਟ ਕਰਨ ਦੀ ਵੀ ਬੇਨਤੀ ਕੀਤੀ। ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਣੀ ਨੇ ਡਿਪਟੀ ਮੇਅਰ ਵੱਲੋਂ ਪੇਸ਼ ਕੀਤੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਉਹ ਖੁਦ ਇਨ੍ਹਾਂ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੀਆਂ। 

ਉਨ੍ਹਾਂ ਨੇ ਖਾਸ ਤੌਰ ’ਤੇ ਨਵੇਂ ਸ਼ਮਸ਼ਾਨ ਘਾਟ ਅਤੇ ਡੰਪਿੰਗ ਗਰਾਊਂਡ ਪ੍ਰੋਜੈਕਟ ਨੂੰ ਪ੍ਰਾਥਮਿਕਤਾ ’ਤੇ ਲੈਣ ਦਾ ਭਰੋਸਾ ਦਿੱਤਾ। ਬੇਦੀ ਨੇ ਗਮਾਡਾ ਮੁੱਖ ਪ੍ਰਸ਼ਾਸਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ‌ ਮੈਨੂੰ ਖੁਸ਼ੀ ਹੈ ਕਿ ਮੁੱਖ ਪ੍ਰਸ਼ਾਸਨ ਸਾਕਸ਼ੀ ਸਾਹਣੀ ਨੇ ਨਿਰਵਿਘਨ ਸਮਾਂ ਕੱਢ ਕੇ ਮੋਹਾਲੀ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। 

ਖਾਸ ਤੌਰ ਤੇ ਮੋਹਾਲੀ ਦੇ ਨਵੇਂ ਏਰੀਏ ਵਾਸਤੇ ਸ਼ਮਸ਼ਾਨ ਘਾਟ ਅਤੇ ਕੂੜੇ ਦੀ ਸਮੱਸਿਆ ਬਾਰੇ ਉਹਨਾਂ ਨੇ ਤੁਰੰਤ ਨੋਟਿੰਗ ਵੀ ਕੀਤੀ। ਉਹਨਾਂ ਕਿਹਾ ਕਿ ਇਸ ਨਾਲ ਮੋਹਾਲੀ ਦੇ ਮੁੱਖ ਮੁੱਦਿਆਂ ’ਤੇ ਜਲਦ ਸਕਾਰਾਤਮਕ ਪ੍ਰਗਤੀ ਦੀ ਉਮੀਦ ਹੈ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD