Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੋਗੀ ਆਦਿਤਿਆ ਨਾਥ ਤੇ ਭੂਪੇਂਦਰ ਪਟੇਲ ਨਾਲ ਮੁਲਾਕਾਤ

ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Tarunpreet Singh Sond, Bhupendra Patel, Bhupendrabhai Rajnikantbhai Patel, Chief Minister of Gujarat, BJP, Bharatiya Janata Party, Yogi Adityanath, Uttar Pradesh, Chief Minister of Uttar Pradesh

Web Admin

Web Admin

5 Dariya News

ਉੱਤਰ ਪ੍ਰਦੇਸ਼/ਗੁਜਰਾਤ , 01 Nov 2025

Last updated on: Nov 01, 2025, 15:50 IST

ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਕੈਬਨਿਟ ਮੰਤਰੀਆਂ ਨੇ ਦੋਵੇਂ ਰਾਜਾਂ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀ ਸਾਹਿਬਾਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤਿ੍ਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ ਹਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋ ਰਹੇ ਹਨ। ਉਨਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜਿਲਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਉਹਨਾਂ ਦੱਸਿਆ ਕਿ ਸ੍ਰੀਨਗਰ (ਜੰਮੂ-ਕਸਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸੇਸ ਸੈਸਨ ਅਤੇ ਵਿਸਾਲ ਕੀਰਤਨ ਦਰਬਾਰ ਸਾਮਲ ਹਨ। 

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜਾਰਾਂ ਸ਼ਰਧਾਲੂਆਂ ਦੀ ਰਹਾਇਸ ਲਈ “ਚੱਕ ਨਾਨਕੀ” ਨਾਮੀ ਵਿਸਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ ਜਾਵੇਗਾ। 

ਉਹਨਾਂ ਇਨਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ।

ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tarunpreet Singh Sond , Bhupendra Patel , Bhupendrabhai Rajnikantbhai Patel , Chief Minister of Gujarat , BJP , Bharatiya Janata Party , Yogi Adityanath , Uttar Pradesh , Chief Minister of Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD