Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Tarunpreet Singh Sond, Yogi Adityanath, Lucknow, Uttar Pradesh, BJP, Bharatiya Janata Party, Chief Minister of Uttar Pradesh

Web Admin

Web Admin

5 Dariya News

ਲਖਨਊ , 01 Nov 2025

Last updated on: Nov 03, 2025, 12:04 IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ।

ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ। ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜਾਗਰ ਕੀਤਾ। 

ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਮਾਜ ਦੇ ਸਿਧਾਂਤਾਂ ਦੀ ਨੀਂਹ ਹੈ। 

ਉਸ ਸਮੇਂ ਰਾਜਧਾਨੀ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੇ ਉਨ੍ਹਾਂ ਦੀ ਵਿਰਾਸਤ ਨੂੰ ਹਮੇਸ਼ਾ ਲਈ ਭਾਰਤ ਦੀ ਰੂਹ ਵਿੱਚ ਸਮੋਇਆ ਹੈ। ਇਹਨਾਂ ਸਮਾਗਮਾਂ ਵਿੱਚ ਯੂ.ਪੀ. ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ਰਾਸ਼ਟਰੀ ਏਕਤਾ ਦੇ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਕੰਮ ਕਰੇਗੀ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਾਰੇ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਦੇ ਸਿਧਾਂਤ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।”

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਪੰਜਾਬ ਅਤੇ ਉੱਤਰ ਪ੍ਰਦੇਸ਼ ਦਰਮਿਆਨ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਜ਼ਰੀਆਂ ਬਣੇਗਾ। ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ 'ਸਰਬੱਤ ਦੇ ਭਲੇ' ਦੇ ਸੰਕਲਪ ਨਾਲ ਸਬੰਧਤ ਪਰੰਪਰਾਵਾਂ ਨੂੰ ਉਜਾਗਰ ਕਰਨ ਵਾਲੇ ਇਸ ਇਤਿਹਾਸਕ ਮੌਕੇ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਤਿਆਰ ਹੈ।

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨਿਮਰਤਾ ਨਾਲ ਸੱਦਾ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਤੇ ਲਾਸਾਨੀ ਵਿਰਾਸਤ ਨੂੰ ਨਮਨ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tarunpreet Singh Sond , Yogi Adityanath , Lucknow , Uttar Pradesh , BJP , Bharatiya Janata Party , Chief Minister of Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD