Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਕਿਸ਼ਤਾਂ ਵਿੱਚ ਵਸੂਲ ਚੁੱਕਾ ਸੀ 12000 ਰੁਪਏ ਰਿਸ਼ਵਤ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Nov 2025

Last updated on: Nov 03, 2025, 12:23 IST

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ (ਸ਼ਿਕਾਇਤਕਰਤਾ) ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ 10-12 ਸਾਲਾਂ ਤੋਂ ਲੱਕੜ ਦੀ ਕਟਾਈ ਦਾ ਕੰਮ ਕਰਦਾ ਹੈ। 11.10.2025 ਨੂੰ  ਸ਼ਿਕਾਇਤਕਰਤਾ ਅਤੇ ਉਸਦਾ ਸਾਥੀ ਗੁਰਵਿੰਦਰ ਸਿੰਘ ਉਰਫ਼ ਗੋਨੀ ਆਪਣਾ ਦਿਨ ਦਾ ਕੰਮ ਪੂਰਾ ਕਰਨ ਤੋਂ ਬਾਅਦ ਆਪਣੀ ਕਾਰ ‘ਚ ਸਵਾਰ ਹੋ ਕੇ ਪਿੰਡ ਥੀਦਾਨ ਵਾਪਸ ਪਹੁੰਚੇ। ਸ਼ਿਕਾਇਤਕਰਤਾ ਨੇ ਗੱਡੀ ਆਪਣੇ ਚਾਚੇ ਦੇ ਪਲਾਟ ਵਿੱਚ ਖੜ੍ਹੀ ਕਰ ਦਿੱਤੀ, ਜਦੋਂ ਕਿ ਗੁਰਵਿੰਦਰ ਸਿੰਘ ਉਰਫ਼ ਗੋਨੀ ਕਾਰ ਵਿੱਚ ਬੈਠਾ ਰਿਹਾ ਅਤੇ ਸ਼ਿਕਾਇਤਕਰਤਾ ਆਪਣਾ ਖਾਣਾ ਲੈਣ ਲਈ ਘਰ ਚਲਾ ਗਿਆ। 

ਲਗਭਗ ਇੱਕ ਘੰਟੇ ਬਾਅਦ ਜਦੋਂ ਉਹ ਵਾਪਸ ਆਇਆ, ਤਾਂ ਗੁਰਵਿੰਦਰ ਸਿੰਘ ਕਾਰ ਦੇ ਕੋਲ ਨਹੀਂ ਸੀ ਅਤੇ ਉਸਦੀ ਗੱਡੀ ਵਿੱਚੋਂ ਕਈ ਰੁੱਖ ਕੱਟਣ ਵਾਲੇ ਔਜ਼ਾਰ ਗਾਇਬ ਸਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਜੰਗਲਾਤ ਵਿਭਾਗ ਮਾਹਿਲਪੁਰ ਦਾ ਰੇਂਜ ਅਫ਼ਸਰ ਅਮਰਜੀਤ ਸਿੰਘ 3-4 ਹੋਰ ਕਰਮਚਾਰੀਆਂ ਦੇ ਨਾਲ ਇੱਕ ਸਰਕਾਰੀ ਗੱਡੀ ਵਿੱਚ ਆਇਆ ਸੀ ਅਤੇ ਉਹ ਉਸਦੇ ਰੁੱਖ ਕੱਟਣ ਵਾਲੇ ਔਜ਼ਾਰ ਲੈ ਗਏ ਹਨ ਅਤੇ ਉਸਨੂੰ ਜੰਗਲਾਤ ਵਿਭਾਗ ਦਫ਼ਤਰ ਮਾਹਿਲਪੁਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ।

ਇਸ ਉਪਰੰਤ ਸ਼ਿਕਾਇਤਕਰਤਾ ਸਰਪੰਚ ਦੇ ਨਾਲ ਜੰਗਲਾਤ ਵਿਭਾਗ ਦਫ਼ਤਰ ਮਾਹਿਲਪੁਰ ਗਿਆ  ਅਤੇ ਅਮਰਜੀਤ ਸਿੰਘ ਰੇਂਜ ਅਫ਼ਸਰ ਨੂੰ ਮਿਲਿਆ, ਜਿੱਥੇ ਉਸਨੂੰ ਉਕਤ ਅਧਿਕਾਰੀ ਨੇ ਕਿਹਾ ਕਿ ਉਸਦੀ ਗੱਡੀ ਵਿੱਚੋਂ ਰੁੱਖ ਕੱਟਣ ਵਾਲੇ ਔਜ਼ਾਰ ਮਿਲੇ ਹਨ ਅਤੇ ਉਸ ‘ਤੇ ਨਹਿਰੀ ਖੇਤਰ ‘ਚ ਸਰਕਾਰੀ ਰੁੱਖਾਂ ਦੀ ਚੋਰੀ ਦਾ ਦੋਸ਼ ਲਾਇਆ। ਉਕਤ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਅੱਗੇ ਕਿਹਾ ਕਿ ਸਰਕਾਰੀ ਰੁੱਖਾਂ ਦੀ ਕਥਿਤ ਚੋਰੀ ਲਈ ਉਸਨੂੰ 1,23,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਰੁੱਖਾਂ ਨੂੰ ਕਾਨੂੰਨੀ ਤੌਰ 'ਤੇ ਖਰੀਦਣ ਤੋਂ ਬਾਅਦ ਹੀ ਕੱਟਿਦਾ ਹੈ। ਰੇਂਜ ਅਫ਼ਸਰ ਅਮਰਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਜ਼ਬਤ ਕੀਤੇ ਰੁੱਖ ਕੱਟਣ ਵਾਲੇ ਔਜ਼ਾਰਾਂ ਨੂੰ ਵਾਪਸ ਕਰਨ ਲਈ 31,000 ਰੁਪਏ ਦੀ ਰਿਸ਼ਵਤ ਮੰਗੀ। 

ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਅਤੇ 2,000 ਰੁਪਏ ਦੇਣ ਦੀ ਪੇਸ਼ਕਸ਼ ਕੀਤੀ, ਜਿਸ ਉਪਰੰਤ ਅਮਰਜੀਤ ਸਿੰਘ ਨੇ ਉਸਨੂੰ ਇਹ ਰਕਮ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ ਸੌਂਪਣ ਲਈ ਕਿਹਾ। ਸ਼ਿਕਾਇਤਕਰਤਾ ਨੇ ਪਿੰਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ 2000 ਰੁਪਏ ਦਿੱਤੇ ਅਤੇ ਬਾਕੀ ਰਿਸ਼ਵਤ ਲਈ 17.10.2025 ਤਾਰੀਖ਼ ਤੈਅ ਕੀਤੀ ਗਈ।

ਇਸ ਤੋਂ ਬਾਅਦ ਸਿ਼ਕਾਇਤਕਰਤਾ ਦੁਬਾਰਾ ਜੰਗਲਾਤ ਵਿਭਾਗ ਦਫ਼ਤਰ, ਮਾਹਿਲਪੁਰ ਗਿਆ, ਜਿੱਥੇ ਅਮਰਜੀਤ ਸਿੰਘ ਅਤੇ ਸੁਰਿੰਦਰਜੀਤ ਪਾਲ ਨੇ 10,000 ਰੁਪਏ ਦੀ ਇੱਕ ਹੋਰ ਕਿਸ਼ਤ ਦੀ ਮੰਗ ਕੀਤੀ, ਜੋ ਸਿ਼ਕਾਇਤਕਰਤਾ ਨੇ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ ਅਦਾ ਕੀਤੀ ਅਤੇ 29.10.2025 ਨੂੰ ਰਿਸ਼ਵਤ ਦੀ ਬਕਾਇਆ ਰਕਮ ਅਦਾ ਕਰਨ ਲਈ ਇਕਰਾਰ ਕੀਤਾ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਪੈਸੇ ਦਾ ਪ੍ਰਬੰਧ ਨਹੀਂ ਕਰ ਸਕਿਆ ਅਤੇ ਉਸ ਮਿਤੀ ਨੂੰ ਦਫ਼ਤਰ ਨਹੀਂ ਪਹੁੰਚਿਆ। 

ਬਾਅਦ ਵਿੱਚ ਸਿ਼ਕਾਇਤਕਰਤਾ ਨੂੰ ਫੋਰੈਸਟਰ ਸੁਰਿੰਦਰਜੀਤ ਪਾਲ ਦਾ ਫ਼ੋਨ ਆਇਆ, ਜਿਸਨੇ ਫਿਰ ਬਾਕੀ ਰਿਸ਼ਵਤ ਦੀ ਰਕਮ ਦੀ ਮੰਗ ਕੀਤੀ। ਸਿ਼ਕਾਇਤਕਰਤਾ ਨੇ ਕਿਹਾ ਕਿ ਉਹ ਸਿਰਫ਼ 15,000 ਦਾ ਪ੍ਰਬੰਧ ਕਰ ਸਕਦਾ ਹੈ ਜਿਸ `ਤੇ ਸੁਰਿੰਦਰਜੀਤ ਪਾਲ ਸਹਿਮਤ ਹੋ ਗਿਆ ਅਤੇ ਉਸ ਨੂੰ ਆਉਣ ਲਈ ਕਿਹਾ। ਸਿ਼ਕਾਇਤਕਰਤਾ ਨੇ ਇਸ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

ਸਿ਼ਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ `ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਨੇ ਅਮਰਜੀਤ ਸਿੰਘ, ਰੇਂਜ ਅਫਸਰ ਅਤੇ ਸੁਰਿੰਦਰਜੀਤ ਪਾਲ, ਫਾਰੈਸਟਰ, ਜੰਗਲਾਤ ਵਿਭਾਗ, ਮਾਹਿਲਪੁਰ ਵਿਰੁੱਧ ਕੇਸ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੁਰਿੰਦਰਜੀਤ ਪਾਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD