Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ

ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 01 Nov 2025

Last updated on: Nov 03, 2025, 12:56 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੋਟਲਾ ਸੁਲਤਾਨ ਸਿੰਘ ਦੇ ਰਹਿਣ ਵਾਲੇ ਨਿਤੀਸ਼ ਸਿੰਘ ਅਤੇ ਗੁਰਦਾਸਪੁਰ ਦੇ ਦਿਓਲ ਦੇ ਰਹਿਣ ਵਾਲੇ ਕਰਨ ਮਸੀਹ ਉਰਫ਼ ਅਜੇ ਉਰਫ਼ ਅੱਜੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 22 ਸਤੰਬਰ, 2025 ਨੂੰ ਦੋ ਬਾਈਕ ਸਵਾਰ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ `ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਫੱਟੜ ਕਰ ਦਿੱਤਾ। 

ਇਸੇ ਤਰ੍ਹਾਂ 15 ਅਕਤੂਬਰ, 2025 ਨੂੰ ਦੋ ਬਾਈਕ ਸਵਾਰਾਂ ਨੇ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਗੋਲੀਬਾਰੀ ਕੀਤੀ ਸੀ। ਦੋਵਾਂ ਕੇਸਾਂ ਵਿੱਚ ਪੀੜਤਾਂ ਨੂੰ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਵਿਦੇਸ਼ੀ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਸਨ।

ਡੀਜੀਪੀ ਨੇ ਸਪੱਸ਼ਟ ਕੀਤਾ  ਕਿ ਦੋਵੇਂ ਮੁਲਜ਼ਮ ਇੱਕ ਮੈਡੀਕਲ ਸਟੋਰ ਅਤੇ ਇੱਕ ਹਸਪਤਾਲ ਦੇ ਮਾਲਕ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਗੋਲੀਬਾਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। 

ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦਿਆਂ ਐਸਐਸਪੀ ਗੁਰਦਾਸਪੁਰ ਆਦਿੱਤਿਆ ਦੀ  ਨਿਗਰਾਨੀ ਹੇਠ ਗੁਰਦਾਸਪੁਰ ਤੋਂ ਪੁਲਿਸ ਟੀਮਾਂ ਨੇ ਕਲਾਨੌਰ ਦੇ ਪਿੰਡ ਉੱਪਲ ਦੇ ਟੀ-ਪੁਆਇੰਟ ਤੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਪੁਲਿਸ ਟੀਮਾਂ ਦੀ ਅਗਵਾਈ ਡੀਐਸਪੀ ਕਲਾਨੌਰ ਗੁਰਵਿੰਦਰ ਸਿੰਘ ਚੰਦੀ, ਇੰਚਾਰਜ ਵਿਸ਼ੇਸ਼ ਟੀਮ ਗੁਰਦਾਸਪੁਰ ਐਸ.ਆਈ. ਗੁਰਵਿੰਦਰ ਸਿੰਘ ਅਤੇ ਐਸ.ਐਚ.ਓ. ਕਲਾਨੌਰ ਇੰਸਪੈਕਟਰ ਜਤਿੰਦਰ ਸਿੰਘ ਕਰ ਰਹੇ ਸਨ।

ਡੀਆਈਜੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੁਲਿਸ ਟੀਮਾਂ ਗੁਰਲਾਲ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕਰ ਰਹੀਆਂ ਹਨ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 150 ਮਿਤੀ 16.10.25 ਨੂੰ ਬੀਐਨਐਸ ਦੀ ਧਾਰਾ 308(4), 324(4) ਅਤੇ 3(5) ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਥਾਣਾ ਕਲਾਨੌਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD