Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ

ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ : ਡਾ.ਉਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 01 Nov 2025

Last updated on: Nov 03, 2025, 13:16 IST

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਟਰੱਸਟ ਦੀਆਂ ਸਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰ ਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ ਤਾਂ ਜੋ ਟਰੱਸਟ ਵੱਲੋਂ ਅਜਿਹੇ ਪ੍ਰਭਾਵਿਤ ਜੋੜਿਆਂ ਦੇ ਸਮੂਹਿਕ ਵਿਆਹ ਕਰਨ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਉਕਤ ਸਾਰੇ ਨਵੇਂ ਵਿਆਹੇ ਜੋੜਿਆਂ ਨੂੰ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਮੁੱਢਲਾ ਜ਼ਰੂਰੀ ਘਰੇਲੂ ਸਮਾਨ ਵੀ ਦਿੱਤਾ ਜਾਵੇਗਾ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD