Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 01 Nov 2025

Last updated on: Nov 03, 2025, 13:33 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ। ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD