Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ

138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Khudian, Dr Baljit Kaur, Jagdeep Singh Kaka Brar, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Nov 2025

Last updated on: Nov 03, 2025, 15:45 IST

ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ, “ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। 

ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ।” ਸ਼ਹਿਰ ਦੀ ਸੀਵਰੇਜ ਤੇ ਜਲ ਸਪਲਾਈ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੁਗਾ ਚੁੱਕਾ ਹੈ ਅਤੇ ਸ਼ਹਿਰ ਵਿੱਚ ਸੀਵਰੇਜ ਬਲੌਕ ਹੋਣ ਦੀ ਬਹੁਤ ਵੱਡੀ ਸਮੱਸਿਆ ਹੈ। 

ਕਈ ਨਵੀਂ ਆਬਾਦੀਆਂ ਸੀਵਰੇਜ ਦੀ ਸਹੂਲਤ ਤੋਂ ਸੱਖਣੀਆਂ ਹਨ। ਨਵੇਂ ਪ੍ਰਾਜੈਕਟਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕੇ ਅਤੇ ਹੋਰ ਥਾਵਾਂ ਤੇ ਸੀਵਰੇਜ ਤੇ ਜਲ ਸਪਲਾਈ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੁੱਟੀਆਂ ਜਾਣ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਮੇਨ ਸੜਕਾਂ ਅਤੇ ਨਗਰ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਵੇਂ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਨਹੀਂ ਪਾਈ ਜਿਸ ਕਰਕੇ ਹਜ਼ਾਰਾਂ ਨੌਜਵਾਨਾਂ ਮੌਤ ਦੇ ਮੂੰਹ ਵਿੱਚ ਜਾ ਪਏ। 

ਹੁਣ ਅਸੀਂ ਨਸ਼ਾ ਤਸਕਰਾਂ ਵਿਰੁੱਧ ਜੰਗ ਲੜ ਰਹੇ ਹਾਂ ਜਦਕਿ ਰਵਾਇਤੀ ਪਾਰਟੀਆਂ ਪੁਸ਼ਤਪਨਾਹੀ ਕਰਦੀਆਂ ਸਨ।” ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ। 

ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ’ਤੇ ਪਰਦਾ ਪਾਉਂਦੀਆਂ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਕੋਈ ਏਜੰਡਾ ਨਹੀਂ ਜਿਸ ਕਰਕੇ ਉਹ ਉਨ੍ਹਾਂ ਉਪਰ ਨਿੱਜੀ ਦੂਸ਼ਣਬਾਜ਼ੀ ਕਰ ਰਹੇ ਹਨ। ਲੋਕ ਸਭਾ ਮੈਂਬਰ ਹਰਸਮਿਰਤ ਕੌਰ ਬਾਦਲ ਵੱਲੋਂ ਇਹ ਦਾਅਵਾ ਕੀਤੇ ਜਾਣ ਕਿ ਅਕਾਲੀ-ਭਾਜਪਾ ਦੀ ਸਰਕਾਰ ਮੌਕੇ ਲੋਕਾਂ ਨੂੰ ਚਿੱਟੇ ਦਾ ਨਾਮ ਤੱਕ ਨਹੀਂ ਜਾਣਦੇ ਸਨ ਤਾਂ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਗੱਲ ‘ਸੱਚ’ ਹੈ ਕਿਉਂਕਿ ਉਸ ਸਮੇਂ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ। 

ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਮੌਕੇ ਚਿੱਟਾ ਅਤੇ ਮਜੀਠੀਆ ਸਮਾਨਾਰਥ ਸ਼ਬਦ ਸਨ ਕਿਉਂਕਿ ਉਸ ਸਮੇਂ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਚਿੱਟਾ ਸਪਲਾਈ ਹੁੰਦਾ ਸੀ। ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੀ ਆਰਥਿਕ ਲੁੱਟ ਕਰਨ ਦੀ ਇਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਨੇ ਪੰਜਾਬ ਵਿੱਚ ਆਪਣੀ ਕੰਪਨੀ ਦੇ ਸੋਲਰ ਪਲਾਂਟ ਲਾ ਕੇ ਖੁਦ ਹੀ 15 ਰੁਪਏ ਪ੍ਰਤੀ ਯੂਨਿਟ ਸਰਕਾਰ ਨੂੰ ਵੇਚਣ ਲਈ ਸਮਝੌਤੇ ਕੀਤੇ ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਦੀ ਕਾਨੂੰਨੀ ਲੜਾਈ ਲੜ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਮਾ ਸਮਾਂ ਮਹਿਲਾਂ ਵਿੱਚ ਅਰਾਮ ਫਰਮਾਉਣ ਤੋਂ ਬਾਅਦ ਹੁਣ ਸਿਆਸੀ ਫੇਰੀ ਸ਼ੁਰੂ ਕਰ ਲਈ ਹੈ ਅਤੇ ਇਹ ਆਗੂ ਆਮ ਲੋਕਾਂ ਨੂੰ ਮੁੜ ਗੁੰਮਰਾਹ ਕਰਨਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ, ਅੰਗਰੇਜ਼, ਕਾਂਗਰਸ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਲੋਕਾਂ ਦੇ ਨਹੀਂ ਸੱਤਾਧਾਰੀਆਂ ਨਾਲ ਵਫਾਦਾਰੀ ਪਾਲਦੇ ਆ ਰਹੇ ਹਨ। ਸੁਖਬੀਰ ਬਾਦਲ ਨੂੰ ਪੰਜਾਬ ਅਤੇ ਸਿੱਖਾਂ ਦਾ ਵੱਡਾ ਗੁਨਾਹਗਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਗੁਨਾਹ ਕਬੂਲਣ ਤੇ ਤਨਖਾਹ ਭੁਗਤਣ ਤੋਂ ਬਾਅਦ ਸ਼ਰੇਆਮ ਮੁੱਕਰ ਜਾਣਾ ਸਰਾਸਰ ਧੋਖਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਕਦੇ ਵੀ ਗੁਨਾਹਗਾਰਾਂ ਨੂੰ ਮੁਆਫ ਨਹੀਂ ਕਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ ਜਿਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ਉਤੇ ਤਾਂ 37 ਸਾਲਾਂ ਬਾਅਦ ਪਾਣੀ ਪਹੁੰਚਿਆ ਹੈ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਜਿਸ ਨਾਲ ਆਮ ਲੋਕਾਂ ਉਤੇ ਆਰਥਿਕ ਬੋਝ ਘਟਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ। 

ਮੁੱਖ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜਿੱਥੇ ਇਲਾਜ ਤੇ ਦਵਾਈਆਂ ਮੁਫਤ ਮਿਲਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।  

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਡਾਕਟਰ ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Khudian , Dr Baljit Kaur , Jagdeep Singh Kaka Brar , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD