Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ

ਤਿੰਨ ਪਿਸਤੌਲ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 02 Nov 2025

Last updated on: Nov 03, 2025, 16:01 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਸਬੰਧਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਬਰਾਮਦ ਤਿੰਨ .32 ਬੋਰ ਪਿਸਤੌਲ ਬਰਾਮਦ ਕੀਤੇ ਹਨ। 

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਬੈਂਸ ਦੇ ਰਹਿਣ ਵਾਲੇ ਲਵਦੀਪ ਸਿੰਘ ਉਰਫ਼ ਲਵ ਅਤੇ ਐਸਬੀਐਸ ਨਗਰ ਦੇ ਬਹਿਰਾਮ ਦੇ ਪਿੰਡ ਬੀਸਲਾ ਦੇ ਰਹਿਣ ਵਾਲੇ ਟੇਕ ਚੰਦ ਉਰਫ਼ ਟਿੰਕੂ ਵਜੋਂ ਹੋਈ ਹੈ।

ਇਹ ਸਫ਼ਲਤਾ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਕਾਰਕੁਨਾਂ ਨੂੰ ਇੱਕ ਆਧੁਨਿਕ 9 ਐਮਐਮ ਪਿਸਤੌਲ ਸਮੇਤ ਜਬਰੀ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਘਟਨਾਵਾਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਸੰਚਾਲਕਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਅਤੇ ਅਸ਼ਾਂਤੀ ਫੈਲਾਉਣ ਦੀ ਇੱਕ ਵੱਡੀ ਸਾਜ਼ਿਸ਼ ਤਹਿਤ ਵਿਰੋਧੀ ਗੈਂਗ ਦੇ ਮੈਂਬਰਾਂ ਦੀ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦੇ ਖ਼ਾਤਮੇ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਐਸਪੀ ਗੁਰਦਾਸਪੁਰ ਆਦਿੱਤਿਆ ਦੀ ਸਮੁੱਚੀ ਨਿਗਰਾਨੀ ਹੇਠ ਗੁਰਦਾਸਪੁਰ ਤੋਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਕਲਾਨੌਰ, ਗੁਰਦਾਸਪੁਰ ਦੇ ਅੱਡਾ ਬਖਸ਼ੀਵਾਲ ਤੋਂ ਗ੍ਰਿਫ਼ਤਾਰ ਕਰ ਲਿਆ। 

ਪੁਲਿਸ ਟੀਮਾਂ ਦੀ ਅਗਵਾਈ ਡੀਐਸਪੀ ਕਲਾਨੌਰ ਗੁਰਵਿੰਦਰ ਸਿੰਘ ਚੰਦੀ, ਇੰਚਾਰਜ ਸਪੈਸ਼ਲ ਟੀਮ ਗੁਰਦਾਸਪੁਰ ਐਸਆਈ ਗੁਰਵਿੰਦਰ ਸਿੰਘ ਅਤੇ ਐਸਐਚਓ ਕਲਾਨੌਰ ਇੰਸਪੈਕਟਰ ਜਤਿੰਦਰ ਸਿੰਘ ਕਰ ਰਹੇ ਸਨ। ਡੀਆਈਜੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲੀ ਚਿੱਟੇ ਰੰਗ ਦੀ ਵੌਕਸਵੈਗਨ ਜੈਟਾ ਸੇਡਾਨ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਜਿਸਦੀ ਵਰਤੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾ ਰਹੀ ਸੀ।

ਇਸ ਸਬੰਧ ਵਿੱਚ ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 160 ਮਿਤੀ 01.10.25 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD