Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਪ੍ਰੀਤੀ ਯਾਦਵ ਵੱਲੋਂ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਖੁੱਲ੍ਹਾ ਸੱਦਾ

ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ, ਅਧਿਕਾਰੀਆਂ ਨਾਲ ਮੀਟਿੰਗ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 02 Nov 2025

Last updated on: Nov 03, 2025, 16:18 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 8:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਪੋਲੋ ਗਰਾਊਂਡ ਵਿਖੇ ਜਰੂਰ ਪੁੱਜਣ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ, ਜਿਸ ਲਈ ਹਰੇਕ ਨੂੰ ਖੁੱਲ੍ਹਾ ਸੱਦਾ ਹੈ।

ਇਸ ਦੌਰਾਨ ਐਸ ਪੀ ਵੈਭਵ ਚੌਧਰੀ, ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਸ਼ੋਅ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD