Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮ

ਮੋਹਿੰਦਰ ਭਗਤ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Deepak Bali, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 03 Nov 2025

Last updated on: Nov 04, 2025, 11:04 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ ਵਿੱਚ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਨਾਲ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲਾਈਟ ਐਂਡ ਸਾਊਂਡ ਸ਼ੋਅ ਵੀ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਪਹੁੰਚਣ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਲਾਈਟ ਐਂਡ ਸਾਊਂਡ ਸ਼ੋਅ ਵੀ ਇਸੇ ਲੜੀ ਤਹਿਤ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਾਰੀ ਗਿਣਤੀ ਵਿੱਚ ਸ਼ਰਧਾਪੂਰਵਕ ਇਸ ਮਹੱਤਵਪੂਰਣ ਧਾਰਮਿਕ ਸ਼ੋਅ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਜਲੰਧਰ ਸਮੇਤ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। 

ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਹੋਵੇਗਾ। 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ। ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਹੋਣਗੇ ਅਤੇ ਉਨ੍ਹਾਂ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੀ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Deepak Bali , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD