Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਬੀਰ ਸਿੰਘ ਟੌਂਗ ਵੱਲੋਂ ਛੱਜਲਵੱਢੀ ਅਤੇ ਤਿੰਮੋਵਾਲ ਵਿਖੇ 83 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨਾਂ ਦੀ ਸ਼ੁਰੂਆਤ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 03 Nov 2025

Last updated on: Nov 04, 2025, 11:35 IST

ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਹਲਕੇ ਦੇ ਪ੍ਰਸਿੱਧ ਪਿੰਡ ਛੱਜਲਵੱਢੀ ਅਤੇ ਤਿੰਮੋਵਾਲ ਵਿਖੇ ਕਰੀਬ 83 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਹੋਏ ਪਿੰਡ ਵਾਸੀਆਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜੋ ਪਿੰਡ ਪਿੰਡ ਆਧੁਨਿਕ ਸਹੂਲਤਾਂ ਵਾਲੇ ਖੇਡ ਮੈਦਾਨ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਹ ਖੇਡ ਮੈਦਾਨ ਉਸ ਪ੍ਰੋਜੈਕਟ ਦਾ ਹਿੱਸਾ ਹਨ। 

ਉਹਨਾਂ ਕਿਹਾ ਕਿ ਸਰਕਾਰ ਦੀ ਇੱਛਾ ਹੈ ਕਿ ਪਿੰਡਾਂ ਵਿੱਚ ਖੇਡ ਮੈਦਾਨ ਵਿਕਸਿਤ ਕਰਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਆਪਣਾ ਵਿਹਲਾ ਸਮਾਂ ਮੋਬਾਈਲ ਫੋਨਾਂ ਜਾਂ ਪਿੰਡ ਦੀਆਂ ਸੱਥਾਂ ਵਿੱਚ ਬਤੀਤ ਕਰਨ ਨਾਲੋਂ ਆਪਣੀ ਸਰੀਰਕ ਫਿਟਨਸ ਉੱਤੇ ਲਗਾਉਣ। ਉਹਨਾਂ ਕਿਹਾ ਕਿ ਇਸ ਨਾਲ ਇੱਕ ਤਾਂ ਨੌਜਵਾਨ ਨਸ਼ੇ ਤੋਂ ਦੂਰ ਹੋਣਗੇ, ਦੂਸਰਾ ਸਰੀਰਕ ਤੌਰ ਤੇ ਫਿਟ ਹੋਣ ਕਾਰਨ ਉਹ ਫੌਜ, ਪੁਲਿਸ, ਪੈਰਾ ਮਿਲਟਰੀ ਫੋਰਸਾਂ ਅਤੇ ਹੋਰ ਸਥਾਨਾਂ ਉੱਤੇ ਰੁਜ਼ਗਾਰ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ। 

ਉਹਨਾਂ ਦੱਸਿਆ ਕਿ ਇਨਾਂ ਸਟੇਡੀਅਮ ਨੂੰ ਚੇਨ ਲਿੰਕ ਫੈਂਸਿੰਗ ਨਾਲ ਚਾਰ ਦੀਵਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟੇਡੀਅਮ ਵਿੱਚ ਬੱਚਿਆਂ ਲਈ ਬਾਥਰੂਮ, ਗਰਾਊਂਡ ਨੂੰ ਪਾਣੀ ਲਗਾਉਣ ਲਈ ਸਬਮਰਸੀਬਲ ਮੋਟਰਾਂ, ਹਾਈ ਮਾਸਕ ਲਾਈਟਾਂ ਅਤੇ ਘਾਹ ਨੂੰ ਪਾਣੀ ਦੇਣ ਲਈ ਸਪਰਿੰਕਲ ਸਿਸਟਮ ਵੀ ਲਗਾਏ ਜਾਣਗੇ। ਉਹਨਾਂ ਨੇ ਕਿਹਾ ਕਿ ਇਹ ਕੰਮ ਕੁਝ ਹੀ ਮਹੀਨਿਆਂ ਵਿੱਚ ਪੂਰਾ ਕਰਕੇ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

 ਸ ਮੌਕੇ ਉਹਨਾਂ ਨਾਲ ਸੂਬੇਦਾਰ ਜਗੀਰ ਸਿੰਘ, ਮਾਤਾ ਗਿਆਨ ਕੌਰ, ਬੀਬੀ ਗਗਨਦੀਪ ਕੌਰ, ਅਮਰਜੀਤ ਕੌਰ ਗਿੱਲ, ਰਣਜੀਤ ਕੌਰ, ਅਜੀਤ ਸਿੰਘ, ਸੂਬੇਦਾਰ ਇੰਦਰਬੀਰ ਸਿੰਘ, ਪਤਵਿੰਦਰ ਸਿੰਘ, ਸੂਬੇਦਾਰ ਅਜੀਤ ਸਿੰਘ, ਬਲਾਕ ਪ੍ਰਧਾਨ ਸ਼ੁਭ ਕਰਮਨਜੀਤ ਸਿੰਘ, ਸਰਵਨ ਸਿੰਘ ਬੱਲ ਸਰਾਏ, ਸਰਪੰਚ ਕੁਲਬੀਰ ਸਿੰਘ , ਸਰਪੰਚ ਰਣਧੀਰ ਸਿੰਘ, ਐਕਸੀਅਨ ਕੁਲਵੰਤ ਸਿੰਘ, ਐਸਡੀਓ ਰਾਜਦੀਪ ਸਿੰਘ, ਸਰਪੰਚ ਕਰਮਜੀਤ ਸਿੰਘ, ਸਰਪੰਚ ਸੁਖਦੇਵ ਸਿੰਘ, ਬਲਵਿੰਦਰ ਸਿੰਘ , ਮੈਂਬਰ ਸੁਖਚੈਨ ਸਿੰਘ ਅਤੇ ਪਾਰਟੀ ਦੇ  ਹੋਰ ਆਗੂ ਵੀ ਹਾਜ਼ਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD