Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 03 Nov 2025

Last updated on: Nov 04, 2025, 12:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਜੋ ਕਿ ਮਈ 2025 ਵਿੱਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ਵਿੱਚ ਲੋੜੀਂਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ। ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ. ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਪੁਲਿਸ ਦੇ ਤਾਲਮੇਲ ਨਾਲ ਫਿਰੋਜ਼ਪੁਰ ਦੇ ਪਿੰਡ ਮਧਰੇ ਵਿਖੇ ਰੇਲਵੇ ਕਰਾਸਿੰਗ ਦੇ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀ ਰਸ਼ਪਾਲ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 61 ਅਤੇ 85 ਦੇ ਤਹਿਤ ਐਫਆਈਆਰ ਨੰਬਰ 319 ਮਿਤੀ 01.11.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD