Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਚੇਤਨ ਸਿੰਘ ਜੋੜਾਮਾਜਰਾ ਨੇ ਘੱਗਰ ਦੀ ਮਾਰ ਹੇਠ ਆਏ ਪਿੰਡ ਧਰਮਹੇੜੀ ਤੇ ਸੱਸਾ ਗੁੱਜਰਾਂ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਮਿਸ਼ਨ ਚੜ੍ਹਦੀਕਲਾ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਨੇ ਦੇਸ਼ ‘ਚ ਸਭ ਤੋਂ ਜਿਆਦਾ ਵੰਡੀ ਮੁਆਵਜ਼ਾ ਰਾਸ਼ੀ-ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 03 Nov 2025

Last updated on: Nov 04, 2025, 13:07 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸਾ ਗੁੱਜਰਾਂ ਅਤੇ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ, ਤਹਿਸੀਲਦਾਰ ਕਰਨਵੀਰ ਸਿੰਘ ਭੁੱਲਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਗਿਰਦਾਵਰੀ ਕਰਵਾ ਕੇ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਮੁਆਵਜੇ ਦੀ ਰਾਸ਼ੀ ਪਹਿਲੇ ਪੜਾਅ ਹੇਠ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਿਤਾਇਸ਼ੀ ਬਣਕੇ ਸਾਹਮਣੇ ਆਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ। ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਧਰਮਹੇੜੀ ਦੇ ਕੁਲ 185 ਲਾਭਪਾਤਰੀਆਂ ਨੂੰ 1 ਕਰੋੜ 6 ਲੱਖ 80 ਹਜ਼ਾਰ ਰੁਪਏ ਅਤੇ ਪਿੰਡ ਸੱਸਾ ਗੁੱਜਰਾਂ ਦੇ 95 ਲਾਭਪਾਤਰੀਆਂ ਨੂੰ 54 ਲੱਖ 38 ਹਜਾਰ ਰੁਪਏ ਦੀ ਮੁਆਵਜੇ ਦੀ ਰਾਸ਼ੀ ਵੰਡੀ ਗਈ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਪਰ ਫੇਰ ਵੀ ਬਿਨ੍ਹਾਂ ਕੇਂਦਰੀ ਮਦਦ ਦੇ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ।

ਇਸ ਮੌਕੇ ਕੁਲਜੀਤ ਸਿੰਘ ਰੰਧਾਵਾ, ਸਰਪੰਚ ਵਰਿੰਦਰ ਸਿੰਘ, ਸਰਪੰਚ ਰਵੀ ਕੁਮਾਰ, ਮੇਵਾ ਰਾਮ ਅਤੇ ਗੁਰਪ੍ਰੀਤ ਸਿੰਘ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD