Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਾਲੀ ਬੱਸ ਸਟੈਂਡ ਨੇੜੇ ਬੰਦ ਸੜਕ ਮੁੱਦੇ ’ਤੇ ਗਮਾਡਾ ਦੀ ਨਵੀਂ ਆਈ ਮੁੱਖ ਪ੍ਰਸ਼ਾਸਨਕਾ ਸਾਕਸ਼ੀ ਸਾਹਨੀ ਦੀ ਅਹਿਮ ਮੀਟਿੰਗ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਈਕੋਰਟ ਵਿੱਚ ਪਾਇਆ ਹੋਇਆ ਹੈ ਕੇਸ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress, Sakshi Sawhney

Web Admin

Web Admin

5 Dariya News

ਮੋਹਾਲੀ , 03 Nov 2025

Last updated on: Nov 04, 2025, 13:12 IST

ਮੋਹਾਲੀ ਬੱਸ ਸਟੈਂਡ ਨਾਲ ਲੱਗਦੀ ਬੰਦ ਪਈ ਸੜਕ ਦੇ ਮੁੱਦੇ ਨੂੰ ਹੱਲ ਕਰਨ ਵਾਸਤੇ ਗਮਾਡਾ ਦੀ ਨਵੀਂ ਆਈ ਚੀਫ ਐਡਮਿਨਿਸਟ੍ਰੇਟਰ (ਸੀਏ) ਸਾਕਸ਼ੀ ਸਾਨੀ ਵੱਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਬੱਸ ਸਟੈਂਡ ਚਲਾ ਰਹੀ ਕੰਪਨੀ ਦੇ ਪ੍ਰਤਿਨਿਧੀਆਂ, ਗਮਾਡਾ ਦੇ ਅਧਿਕਾਰੀਆਂ ਅਤੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਜੋ ਇਸ ਮਾਮਲੇ ਵਿੱਚ ਹਾਈਕੋਰਟ ਦੇ ਪਟੀਸ਼ਨਰ ਵੀ ਹਨ, ਸ਼ਾਮਲ ਰਹੇ।

ਸੜਕ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ

ਮੋਹਾਲੀ ਦੇ ਫੇਜ਼ 6 ਖੇਤਰ ਵਿੱਚ ਬਣ ਰਹੇ ਬੱਸ ਸਟੈਂਡ ਨਾਲ ਲੱਗਦੀ ਡਬਲ ਲੇਨ ਸੜਕ ਦਾ ਇੱਕ ਹਿੱਸਾ ਬੱਸ ਸਟੈਂਡ ਪ੍ਰੋਜੈਕਟ ਚਲਾ ਰਹੀ ਕੰਪਨੀ ਵਲੋਂ ਬਸ ਸਟੈਂਡ ਦੀ ਸਾਰੀ ਵੇਲੇ ਆਪਣੇ ਅਧੀਨ ਕਰ ਲਿਆ ਗਿਆ ਸੀ। ਬਾਅਦ ਵਿੱਚ ਬੇਸਮੈਂਟ ਤਿਆਰ ਕਰਨ ਲਈ ਕੀਤੇ ਖੁਦਾਈ ਕਾਰਜਾਂ ਨਾਲ ਸੜਕ ਦੀ ਹਾਲਤ ਬਹੁਤ ਖਰਾਬ ਹੋ ਗਈ ਅਤੇ ਟ੍ਰੈਫ਼ਿਕ ਲਈ ਸੜਕ ਦਾ ਸਿਰਫ ਇੱਕ ਹਿੱਸਾ ਹੀ ਰਹਿ ਗਿਆ। 

ਇਸ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋਈ ਹੈ, ਸਗੋਂ ਲੋਕਾਂ ਨੂੰ ਹਰ ਰੋਜ਼ ਘੰਟਿਆਂ ਦਾ ਜਾਮ ਭੁਗਤਣਾ ਪੈਂਦਾ ਹੈ। ਇਸ ਗੰਭੀਰ ਮੁੱਦੇ ਨੂੰ ਲੈ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਲੋਕ-ਹਿਤ ਨੂੰ ਧਿਆਨ ਵਿੱਚ ਰੱਖਦਿਆਂ ਸੜਕ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਸੀ।

ਸਾਕਸ਼ੀ ਸਾਹਨੀ ਵੱਲੋਂ ਸਾਰੇ ਪੱਖਾਂ ਦੀ ਗੰਭੀਰ ਸੁਣਵਾਈ

ਅੱਜ ਹੋਈ ਮੀਟਿੰਗ ਦੌਰਾਨ ਸੀਏ ਸਾਕਸ਼ੀ ਸਾਹਨੀ ਨੇ ਬਹੁਤ ਹੀ ਸੰਜੀਦੇ ਤਰੀਕੇ ਨਾਲ ਸਾਰੇ ਪੱਖਾਂ ਦੀ ਵਿਆਖਿਆ ਸੁਣੀ ਅਤੇ ਸਪਸ਼ਟ ਕਿਹਾ ਕਿ ਸੜਕ ਨੂੰ ਚਾਲੂ ਕਰਨਾ  ਜਰੂਰੀ ਹੈ। ਉਹਨਾਂ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਪਨੀ ਨਾਲ ਬੈਠ ਕੇ ਆਪਸੀ ਸਹਿਮਤੀ ਨਾਲ ਹੱਲ ਕੱਢਣ ਅਤੇ ਸੜਕ ਦੀ ਦੁਬਾਰਾ ਤਾਮੀਰ ਤੇ ਖੋਲ੍ਹਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ।

ਸਾਕਸ਼ੀ ਸਾਨੀ ਨੇ ਕਿਹਾ ਕਿ, “ਇਹ ਸੜਕ ਲੋਕਾਂ ਦੀ ਜ਼ਰੂਰਤ ਹੈ, ਨਾ ਕਿ ਕਿਸੇ ਇਕ ਪ੍ਰੋਜੈਕਟ ਦੀ ਜਾਇਦਾਦ। ਗਮਾਡਾ ਅਤੇ ਕੰਪਨੀ ਦੋਵੇਂ ਨੂੰ ਲੋਕ-ਹਿਤ ਵਿੱਚ ਮਿਲ ਕੇ ਕਾਰਵਾਈ ਕਰਨੀ ਚਾਹੀਦੀ ਹੈ।”

ਅਗਲੀ ਮੀਟਿੰਗ ਸੋਮਵਾਰ ਨੂੰ

ਮੀਟਿੰਗ ਵਿੱਚ ਇਹ ਵੀ ਨਿਰਣੇ ਲਿਆ ਗਿਆ ਕਿ ਅਗਲੇ ਹਫ਼ਤੇ ਸੋਮਵਾਰ ਨੂੰ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਅਧਿਕਾਰੀ ਮੌਜੂਦਾ ਹਾਲਾਤਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ ਅਤੇ ਹਾਈਕੋਰਟ ਨੂੰ ਦਿੱਤੇ ਜਾਣ ਵਾਲੇ ਜਵਾਬ (ਰਿਪਲਾਈ) ਦੀ ਤਿਆਰੀ ਹੋਵੇਗੀ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੀਟਿੰਗ ਦੌਰਾਨ ਕਿਹਾ ਕਿ ਸੜਕ ਦੇ ਬੰਦ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਵਸਨੀਕਾਂ ਅਤੇ ਦਿਨ-ਪਰਤੀ ਦੌਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਨੇ ਕਿਹਾ — “ਇਹ ਸੜਕ ਸ਼ਹਿਰ ਦੀ ਪ੍ਰਮੁੱਖ ਸੜਕ ਹੈ। ਇਸਦਾ ਬੰਦ ਰਹਿਣਾ ਨਾ ਸਿਰਫ ਟ੍ਰੈਫ਼ਿਕ ਲਈ ਮੁਸੀਬਤ ਹੈ, ਸਗੋਂ ਸੁਰੱਖਿਆ ਲਈ ਵੀ ਖ਼ਤਰਾ ਹੈ। ਗਮਾਡਾ ਨੂੰ ਲੋਕਾਂ ਦੇ ਹਿਤ ਵਿੱਚ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।”

ਲੋਕਾਂ ਲਈ ਆਈ ਉਮੀਦ

ਮੀਟਿੰਗ ਤੋਂ ਬਾਅਦ ਇਹ ਉਮੀਦ ਜਗੀ ਹੈ ਕਿ ਸੜਕ ਮੁੱਦੇ ਦਾ ਹੱਲ ਜਲਦ ਨਿਕਲ ਸਕਦਾ ਹੈ। ਜੇ ਗਮਾਡਾ ਅਤੇ ਕੰਪਨੀ ਮਿਲ ਕੇ ਕੰਮ ਕਰਦੇ ਹਨ ਤਾਂ ਅਗਲੇ ਕੁਝ ਹਫਤਿਆਂ ਵਿੱਚ ਸੜਕ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress , Sakshi Sawhney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD